ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਕਾਫਲੇ ਨਾਲ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ
Wednesday, Oct 15, 2025 - 01:09 PM (IST)

ਗੁਰਦਾਸਪੁਰ (ਗੋਰਾਇਆ- ਅੱਜ ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਜਾਂਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫਲੇ 'ਚ ਡੀਸੀ ਦਫਤਰ ਦੀ ਪਾਇਲਟ ਨਾਲ ਕਿਸੇ ਹੋਰ ਵਾਹਨ ਦੀ ਟੱਕਰ ਹੋ ਗਈ । ਜਾਣਕਾਰੀ ਮੁਤਾਬਕ ਦੂਜੀ ਗੱਡੀ ਰੌਂਗ ਸਾਈਡ ਤੋਂ ਆ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ 'ਚ ਚਾਰ ਪੁਲਸ ਕਰਮੀ ਜ਼ਖ਼ਮੀ ਹੋ ਗਏ ਹਨ। ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਖੁਦ ਜ਼ਖ਼ਮੀਆਂ ਨੂੰ ਕਾਫਲੇ ਦੀਆਂ ਗੱਡੀਆਂ ਵਿੱਚੋਂ ਬਾਹਰ ਕੱਢ ਕੇ ਮੌਕੇ 'ਤੇ ਉਪਲਬਧ ਐਮਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ-ਪਹਿਲੇ ਸਥਾਨ 'ਤੇ ਫਿਰ ਅੰਮ੍ਰਿਤਸਰ, AQI ਨੇ ਕੀਤਾ ਹੈਰਾਨ
ਜ਼ਿਕਰਯੋਗ ਹੈ ਕਿ ਜਾਣਕਾਰੀ ਅਨੁਸਾਰ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਦਿੱਤੇ ਜਾ ਰਹੇ ਸਨ, ਜਿੰਨਾਂ ਵੱਲੋਂ ਜਦ ਦੀਨਾਨਗਰ ਤੋਂ ਗੁਰਦਾਸਪੁਰ ਦੇ ਪਿੰਡ ਖੋਖਰ ਤੋਂ ਕਿਸਾਨਾਂ ਨੂੰ ਚੈੱਕ ਦੇਣ ਨੂੰ ਉਪਰੰਤ ਡੇਰਾ ਬਾਬਾ ਨਾਨਕ ਹਲਕੇ ਨੂੰ ਰਵਾਨਾ ਹੋਏ ਤਾਂ ਕਲਾਨੌਰ ਤੋਂ ਥੋੜੀ ਪਿੱਛੇ ਅਚਾਨਕ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ 4 ਪੁਲਸ ਕਰਮਚਾਰੀ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ-ਅੰਮ੍ਰਿਤਸਰ ਤੜਕੇ ਵਾਪਰੀ ਵੱਡੀ ਘਟਨਾ, SBI ਬੈਂਕ ਨੂੰ ਲੱਗੀ ਅੱਗ, ਦਸਤਾਵੇਜ਼ ਤੇ ਹੋਰ ਸਾਮਾਨ ਹੋਇਆ ਸੁਆਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8