Year Ender : 2022 ਦੇ ਗਿਆ ਕਦੇ ਨਾ ਭੁੱਲਣ ਵਾਲੇ ਦੁੱਖ, ਭਿਆਨਕ ਹਾਦਸੇ ਨੇ ਉਜਾੜੇ ਕਈ ਪਰਿਵਾਰ

Friday, Dec 30, 2022 - 06:36 PM (IST)

Year Ender : 2022 ਦੇ ਗਿਆ ਕਦੇ ਨਾ ਭੁੱਲਣ ਵਾਲੇ ਦੁੱਖ, ਭਿਆਨਕ ਹਾਦਸੇ ਨੇ ਉਜਾੜੇ ਕਈ ਪਰਿਵਾਰ

ਜਲੰਧਰ : ਸਾਲ 2022 ਨੂੰ ਖ਼ਤਮ ਹੋਣ ਵਿਚ ਹੁਣ ਕੁੱਝ ਘੰਟੇ ਹੀ ਬਚੇ। ਇਹ ਸਾਲ ਜਿੱਥੇ ਢੇਰਾਂ ਯਾਦਾਂ ਦੇ ਕੇ ਜਾ ਰਿਹਾ ਹੈ, ਉਥੇ ਹੀ ਕੁੱਝ ਪਰਿਵਾਰਾਂ ਨੂੰ ਇਸ ਸਾਲ ਨੇ ਅਜਿਹੇ ਜ਼ਖਮ ਦਿੱਤੇ ਜਿਹੜੇ ਸ਼ਾਇਦ ਕਦੇ ਵੀ ਨਹੀਂ ਭਰੇ ਜਾ ਸਕਣਗੇ। 2022 ਵਿਚ ਅਜਿਹੇ ਹਾਦਸੇ ਵਾਪਰੇ ਜਿਨ੍ਹਾਂ ਵਿਚ ਪਰਿਵਾਰ ਦੇ ਪਰਿਵਾਰ ਹੀ ਉੱਜੜ ਗਏ। ਸਾਲ ਦੇ ਅੰਤ ਵਿਚ ਅਸੀਂ ਤੁਹਾਨੂੰ ਉਨ੍ਹਾਂ ਹਾਦਸਿਆਂ ਬਾਰੇ ਦੱਸਣ ਜਾ ਰਹੇ ਹਨ, ਜਿਨ੍ਹਾਂ ਵਿਚ ਕਈ ਕੀਮਤੀ ਜਾਨਾਂ ਚਲੀਆਂ ਗਈਆਂ। 

ਸਾਲ ਦੇ ਅਖੀਰੀ ਦਿਨਾਂ ’ਚ ਚਾਰ ਨੌਜਵਾਨਾਂ ਦੀ ਮੌਤ

ਇਹ ਸਾਲ ਜਾਂਦਾ ਹੋਇਆ ਵੀ ਚਾਰ ਪਰਿਵਾਰਾਂ ਨੂੰ ਖੂਨ ਦਾ ਹੰਝੂ ਰਵਾ ਗਿਆ ਸਾਲ ਦੀ ਅਖੀਰ ਦਿਨਾਂ 30 ਦਸੰਬਰ ਨੂੰ ਸੰਗਰੂਰ ਨੇੜੇ ਵਾਪਰੇ ਹਾਦਸੇ ਵਿਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਸੰਗਰੂਰ-ਬਠਿੰਡਾ ਨੈਸ਼ਨਲ ਹਾਈਵੇ 'ਤੇ ਵਾਪਰਿਆ ਜਾਣਕਾਰੀ ਮੁਤਾਬਕ ਇਹ ਹਾਦਸਾ ਬੀਤੇ ਰਾਤ 11 ਵਜੇ ਦੇ ਕਰੀਬ ਪਿੰਡ ਉਪਲੀ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਸਵਾਰ 4 ਨੌਜਵਾਨਾਂ ਦੀ ਇਕ ਸਕਾਰਪੀਓ ਗੱਡੀ ਨਾਲ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ 3 ਨੌਜਵਾਨਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਜਦਕਿ 1 ਨੂੰ ਗੰਭੀਰ ਜ਼ਖ਼ਮੀ ਹੋਣ ਦੇ ਚੱਲਦਿਆਂ ਪਟਿਆਲਾ ਰੈਫਰ ਕੀਤਾ ਗਿਆ ਸੀ ਪਰ ਉਸਦੀ ਵੀ ਰਸਤੇ 'ਚ ਮੌਤ ਹੋ ਗਈ। 

ਇਹ ਵੀ ਪੜ੍ਹੋ : ਦੋ ਦਿਨ ਪਹਿਲਾਂ ਕੈਨੇਡਾ ਗਏ ਪੁੱਤ ਦੇ ਜਸ਼ਨ ਮਨਾ ਰਿਹਾ ਸੀ ਪਰਿਵਾਰ, ਅਚਾਨਕ ਮਿਲੀ ਮੌਤ ਦੀ ਖਬਰ, ਮਚਿਆ ਚੀਕ-ਚਿਹਾੜਾ

PunjabKesari

ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ, ਮੰਜ਼ਰ ਦੇਖ ਇਕ ਵਿਅਕਤੀ ਨੇ ਤੋੜਿਆ ਦਮ

ਬੁੱਢਲਾਡਾ ਤੋਂ ਥੋੜ੍ਹੀ ਦੂਰ ਪਿੰਡ ਗੁੜ੍ਹੱਦੀ ’ਚ ਸਿਲੰਡਰਾਂ ਨਾਲ ਭਰੇ ਕੈਂਟਰ ਨਾਲ ਸਕੂਟਰ ਸਵਾਰਾਂ ਦੀ ਟੱਕਰ ’ਚ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ 1 ਗੰਭੀਰ ਜ਼ਖਮੀ ਹੋ ਗਿਆ। ਹਾਦਸੇ ’ਚ ਪ੍ਰਦੀਪ ਖਾਨ (20), ਕ੍ਰਿਸ਼ਨ ਸਿੰਘ (21) ਅਤੇ ਕੁਲਵਿੰਦਰ ਸਿੰਘ 3 ਨੌਜਵਾਨ ਪਿੰਡ ਗੁੜ੍ਹੱਦੀ ਤੋਂ ਬੁਢਲਾਡਾ ਵੱਲ ਆ ਰਹੇ ਸਨ ਕਿ ਸਾਹਮਣੇ ਤੋਂ ਆ ਰਹੇ ਸਿਲੰਡਰਾਂ ਦੀ ਭਰੇ ਕੈਂਟਰ ਨਾਲ ਉਨ੍ਹਾਂ ਦੀ ਸਿੱਧੀ ਟੱਕਰ ਹੋ ਗਈ ਜਿਸ ਵਿਚ ਪ੍ਰਦੀਪ ਖਾਨ ਅਤੇ ਕ੍ਰਿਸ਼ਨ ਕੁਮਾਰ ਦੀ ਮੌਤ ਹੋ ਗਈ ਜਦੋਂ ਕਿ ਤੀਸਰਾ ਸਾਥੀ ਕੁਲਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਘਟਨਾ ਦਾ ਦਿਲ ਕੰਬਾਊ ਮੰਜ਼ਰ ਦੇਖਣ ਤੋਂ ਬਾਅਦ ਇਕ ਵਿਅਕਤੀ ਦੀ ਮੌਤ ਹੋ ਗਈ। 

PunjabKesari

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ

ਬਰਨਾਲਾ-ਮਾਨਸਾ ਰੋਡ ’ਤੇ ਸਥਿਤ ਪਿੰਡ ਪੱਖੋ ਕਲਾਂ ਦੇ ਖਰੀਦ ਕੇਂਦਰ ਸਾਹਮਣੇ ਸੰਘਣੀ ਧੁੰਦ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ’ਚ ਮੋਟਰਸਾਇਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਦਰਅਸਲ ਮਾਨਸਾ-ਬਰਨਾਲਾ ਮੁੱਖ ਮਾਰਗ ’ਤੇ ਇਕ ਖਰਾਬ ਟਰੱਕ ਖੜ੍ਹਾ ਸੀ, ਜਿਸ ਨੂੰ ਜੈੱਕ ਲਾਇਆ ਹੋਇਆ ਸੀ। ਇਸੇ ਦੌਰਾਨ ਮੋਟਰਸਾਇਕਲ ਸਵਾਰ ਤਿੰਨ ਨੌਜਵਾਨ ਪਿੰਡ ਪੱਖੋ ਕਲਾਂ ਤੋਂ ਪਿੰਡ ਅਕਲੀਆ ਵਿਖੇ ਕੰਮ ਸਿੱਖਣ ਲਈ ਜਾ ਰਹੇ ਸਨ ਅਤੇ ਸੰਘਣੀ ਧੁੰਦ ਕਾਰਨ ਉਨ੍ਹਾਂ ਦਾ ਮੋਟਰਸਾਈਕਲ ਖੜ੍ਹੇ ਟਰੱਕ ’ਚ ਵੱਜਿਆ। ਇਸ ਹਾਦਸੇ ’ਚ ਜਸਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪੱਖੋ ਕਲਾਂ, ਸਨੀ ਪੁੱਤਰ ਕਰਮ ਸਿੰਘ ਵਾਸੀ ਰੜ੍ਹ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਜਨਵਰੀ ਦੀ ਸ਼ੁਰੂਆਤ ’ਚ ਠੰਡ ਦਿਖਾਏਗੀ ਅਸਲ ਰੰਗ, ਪੰਜਾਬ ਦੇ ਇਹ ਇਲਾਕਿਆਂ ਲਈ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ

PunjabKesari

ਭਗਤਾ ਭਾਈ ਨੇੜੇ ਵਾਪਰੇ ਹਾਦਸੇ ’ਚ ਤਿੰਨ ਮੌਤਾਂ

ਨੇੜਲੇ ਪਿੰਡ ਸਿਰੀਏ ਵਾਲਾ ਵਿਖੇ ਸ਼ਹੀਦ ਲੈਫ਼ ਜਸਮੇਲ ਸਿੰਘ ਦੀ ਸਮਾਧ ਨੇੜੇ ਰਾਤ ਸਮੇਂ ਇਕ ਮੋਟਰ ਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿਚ ਦੋ ਨੌਜਵਾਨਾਂ ਸਣੇ ਤਿੰਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਸਿਰੀਏ ਵਾਲਾ ਸਾਈਡ ਤੋਂ ਇਕ ਮੋਟਰ ਸਾਈਕਲ ’ਤੇ ਸੁਖਜੀਤ ਸਿੰਘ ਪੁੱਤਰ ਨਾਹਰ ਸਿੰਘ, ਸਤਪਾਲ ਸਿੰਘ ਉਰਫ ਸੱਤਾ ਪੁੱਤਰ ਹਰਦਿਆਲ ਸਿੰਘ ਅਤੇ ਦਰਸ਼ਨ ਸਿੰਘ ਪੁੱਤਰ ਬਖਸ਼ੀਸ਼ ਸਿੰਘ ਤਿੰਨੇ ਵਾਸੀ ਡੋਡ ਆਪਣੇ ਕੰਮ ਤੋਂ ਵਾਪਸ ਆਪਣੇ ਪਿੰਡ ਡੋਡ ਆ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਕਿਸੇ ਗੱਡੀ ਨੇ ਉਨ੍ਹਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਭਗਤਾ ਭਾਈਤ ਦੇ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।

PunjabKesari

ਸੰਗਰੂਰ ਨੇੜੇ ਸੜਕ ਹਾਦਸੇ 'ਚ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਨੇੜਲੇ ਪਿੰਡ ਖੁਰਾਣਾ ਕੋਲ ਜ਼ੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਆਲਟੋ ਕਾਰ ਬੇਕਾਬੂ ਹੋ ਕੇ ਹਾਦਸੇ ਦਾ ਸ਼ਿਕਾਰ ਹੋ ਗਈ ਜਿਸ ’ਚ ਸਵਾਰ ਇਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਦੋ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਹ ਪਰਿਵਾਰ ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਥਾਣਾ ਸਦਰ ਪੁਲਸ ਅਨੁਸਾਰ ਆਲਟੋ ਕਾਰ ’ਚ ਸਵਾਰ ਪਰਿਵਾਰ ਦੇ ਪੰਜ ਮੈਂਬਰ ਪਟਿਆਲਾ ਤੋਂ ਬਠਿੰਡਾ ਵੱਲ ਜਾ ਰਹੇ ਸੀ ਤਾਂ ਜ਼ੀਰਕਪੁਰ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਪਿੰਡ ਖੁਰਾਣਾ ਨਜ਼ਦੀਕ ਆਲਟੋ ਕਾਰ ਬੇਕਾਬੂ ਹੋ ਕੇ ਪੁਲੀ ਨਾਲ ਟਕਰਾਉਂਦੀ ਹੋਈ ਪਲਟ ਕੇ ਖੇਤਾਂ ਵਿਚ ਜਾ ਡਿੱਗੀ। ਕਾਰ 'ਚ ਅਤੁਲ ਪ੍ਰਾਸ਼ਰ, ਉਸ ਦਾ ਪਿਤਾ ਦਿਨੇਸ਼ ਬਾਬੋ, ਪਤਨੀ ਮੋਨਾ ਪ੍ਰਾਸ਼ਰ ਅਤੇ ਦੋ ਪੁੱਤਰ 7 ਅਤੇ 3 ਸਾਲ ਸਵਾਰ ਸਨ। ਹਾਦਸੇ ਵਿਚ ਪਿਤਾ ਦਿਨੇਸ਼ ਬਾਬੋ, ਪਤਨੀ ਮੋਨਾ ਰਾਣੀ ਅਤੇ ਇਕ ਬੱਚੇ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਹੋਟਲ ’ਚ ਲਿਜਾ ਕੇ ਬਲਾਤਕਾਰ ਕਰਦਾ ਰਿਹਾ ਪ੍ਰੇਮੀ, ਖਿੱਚੀਆਂ ਅਸ਼ਲੀਲ ਤਸਵੀਰਾਂ, ਅਸਲੀਅਤ ਖੁੱਲ੍ਹੀ ਤਾਂ ਉੱਡੇ ਹੋਸ਼

PunjabKesari

ਬਟਾਲੇ ’ਚ ਵਾਪਰੇ ਹਾਦਸੇ ’ਚ ਤਿੰਨ ਦੀ ਮੌਤ

ਬਟਾਲਾ-ਜਲੰਧਰ ਬਾਈਪਾਸ ਨਜ਼ਦੀਕ ਰਾਤ ਸਮੇਂ ਇਕ ਪਾਰਟੀ ਤੋਂ ਕਾਰ ’ਚ ਸਵਾਰ ਹੋ ਵਾਪਸ ਆ ਰਹੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਦੇ ਪੀ. ਏ. ਉਪਦੇਸ਼ ਕੁਮਾਰ ਅਤੇ ਵਿਧਾਇਕ ਦੇ ਤਾਏ ਦੇ ਲੜਕੇ ਗੁਰਲੀਨ ਸਿੰਘ ਸਮੇਤ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਵਿਧਾਇਕ ਦੇ ਛੋਟੇ ਭਰਾ ਅੰਮ੍ਰਿਤ ਕਲਸੀ ਅਤੇ ਉਸਦਾ ਦੋਸਤ ਮਾਨਵ ਮਹਿਤਾ ਗੰਭੀਰ ਜ਼ਖਮੀ ਹੋ ਗਏ ਸਨ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਿਟੀ ਲਲਿਤ ਕੁਮਾਰ ਨੇ ਦੱਸਿਆ ਸੀ ਕਿ ਇਹ 5 ਨੌਜਵਾਨ ਦੇਰ ਰਾਤ ਕਿਸੇ ਪਾਰਟੀ ਤੋਂ ਬਟਾਲਾ ਵਾਪਸ ਆ ਰਹੇ ਸਨ ਕਿ ਰਸਤੇ ’ਚ ਗੱਡੀ ਦਾ ਟਾਇਰ ਫਟਣ ਨਾਲ ਗੱਡੀ ਬੇਕਾਬੂ ਹੋਈ ਜਿਸ ਦੇ ਚੱਲਦੇ ਇਹ ਵੱਡਾ ਹਾਦਸਾ ਵਾਪਰ ਗਿਆ। 

PunjabKesari

ਜਲੰਧਰ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਹਾਦਸੇ 'ਚ ਮੌਤ

ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਫੋਕਲ ਪੁਆਇੰਟ ਟਾਂਡਾ ਨਜ਼ਦੀਕ ਚਾਰ ਜੁਲਾਈ ਦੀ ਤੜਕਸਾਰ ਇਕ ਦਰਦਨਾਕ ਹਾਦਸਾ ਵਾਪਰਿਆ। ਇਸ 'ਚ ਜਲੰਧਰ ਦੇ ਮਸ਼ਹੂਰ ਨਗੀਨਾ ਪੰਸਾਰੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਦੌਰਾਨ ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਵਾਪਸ ਪਰਤ ਰਹੇ ਕਾਰ ਸਵਾਰ ਅਗਰਵਾਲ ਪਰਿਵਾਰ ਦੇ ਬੱਚੀ ਸਮੇਤ ਤਿੰਨ ਲੋਕਾਂ ਮੌਤ ਦੇ ਸ਼ਿਕਾਰ ਹੋ ਗਏ। ਇਮਾਮਨਾਸਰ ਦੇ ਕੋਲ ਨਗੀਨਾ ਪੰਸਾਰੀ ਸਭ ਤੋਂ ਮਸ਼ਹੂਰ ਦੁਕਾਨ ਹੈ। 

ਇਹ ਵੀ ਪੜ੍ਹੋ : ਪਿੰਡ ਮਨਸੂਰ ਦੇਵਾ ਦੀ ਪੰਚਾਇਤ ਨੇ ਪਾਸ ਕੀਤਾ ਅਨੋਖਾ ਮਤਾ, ਨਵੇਂ ਸਾਲ ਤੋਂ ਪਿੰਡ ’ਚ ਲਾਗੂ ਕੀਤਾ ਇਹ ਸਖ਼ਤ ਨਿਯਮ

PunjabKesari

ਸ੍ਰੀ ਕੀਰਤਪੁਰ ਸਾਹਿਬ ਨੇੜੇ ਟਰੇਨ ਦੀ ਲਪੇਟ 'ਚ ਆਉਣ ਕਾਰਨ 3 ਬੱਚਿਆਂ ਦੀ ਮੌਤ

ਕੀਰਤਪੁਰ ਸਾਹਿਬ ਨੇੜੇ ਲੋਹੰਡ-ਭਰਤਗੜ੍ਹ ਰੇਲ ਪਟੜੀ 'ਤੇ ਚਾਰ ਬੱਚੇ ਰੇਲਗੱਡੀ ਦੀ ਲਪੇਟ 'ਚ ਆ ਗਏ। ਇਸ ਹਾਦਸੇ ਵਿਚ ਤਿੰਨ ਬੱਚਿਆਂ ਦੀ ਮੌਤ ਹੋ ਗਈ। ਇਸ ਰੂਹ ਕੰਬਾਊ ਹਾਦਸੇ 'ਚ ਦੋ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇਕ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਜਦੋਂ ਉਕਤ ਹਾਦਸਾ ਵਾਪਰਿਆ, ਉਸ ਸਮੇਂ ਬੱਚੇ ਰੇਲਵੇ ਟਰੈਕ ਦੇ ਕੋਲ ਖੇਡ ਰਹੇ ਸਨ। ਇਸੇ ਦੌਰਾਨ ਅਚਾਨਕ ਇਕ ਟਰੇਨ ਆਈ ਅਤੇ ਉਹ ਉਸ ਦੀ ਲਪੇਟ ਵਿਚ ਆ ਗਏ। ਆਲੇ-ਦੁਆਲੇ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਦੋ ਬੱਚਿਆਂ ਨੂੰ ਹਸਪਤਾਲ ਪਹੁੰਚਾਇਆ ਪਰ ਇਕ ਦੀ ਰਸਤੇ 'ਚ ਹੀ ਮੌਤ ਹੋ ਗਈ।

PunjabKesari

ਲੰਗਰ ਦੀ ਸੇਵਾ ਕਰਕੇ ਪਰਤ ਰਹੇ 3 ਸ਼ਰਧਾਲੂਆਂ ਦੀ ਦਰਦਨਾਕ ਹਾਦਸੇ ’ਚ ਮੌਤ

ਨਾਭਾ ਬਲਾਕ ਦੇ ਪਿੰਡ ਹਰੀਗੜ੍ਹ ਨਜ਼ਦੀਕ ਵਾਪਰੇ ਭਿਆਨਕ ਹਾਦਸੇ ਦੌਰਾਨ 3 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 8 ਗੰਭੀਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਤਿੰਨੇ ਮ੍ਰਿਤਕ ਪਿੰਡ ਹਥਨ ਦੇ ਰਹਿਣ ਵਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਸਭ ਬੀਤੀ ਰਾਤ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੇਵਾ ਕਰਕੇ ਟਾਟਾ 407 ਰਾਹੀਂ ਪਿੰਡ ਹਥਨ ਜ਼ਿਲ੍ਹਾ ਮਾਲੇਰਕੋਟਲਾ ਵਾਪਸ ਪਰਤ ਰਹੇ ਸਨ। ਇਸ ਦੌਰਾਨ ਸ਼ਰਧਾਲੂਆਂ ਨਾਲ ਭਰੀ ਟਾਟਾ 407 ਰਾਹ ’ਚ ਖੜ੍ਹੀ ਗੰਨੇ ਨਾਲ ਭਰੀ ਟਰਾਲੀ 'ਚ ਟਕਰਾ ਗਈ ਅਤੇ ਫਿਰ ਸੰਤੁਲਨ ਵਿਗੜਨ ਕਾਰਨ ਇਹ ਦਰੱਖਤ ਜਾ ਵੱਜੀ। ਹਾਦਸਾ ਇੰਨਾ ਭਿਆਨਕ ਸੀ ਕਿ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ 8 ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਸੁਰਿੰਦਰ ਸਿੰਘ, ਗੁਰਦੀਪ ਸਿੰਘ ਅਤੇ ਸ਼ੇਰ ਮੁਹੰਮਦ ਵੱਜੋ ਹੋਈ ਹੈ। ਜ਼ਖ਼ਮੀ ਵਿਅਕਤੀ ਵੱਖ-ਵੱਖ ਹਸਪਤਾਲਾਂ 'ਚ ਜੇਰੇ ਇਲਾਜ ਹਨ।

PunjabKesari

ਫਾਜ਼ਿਲਕਾ ਵਿਖੇ ਭਿਆਨਕ ਹਾਦਸੇ 'ਚ 3 ਬੱਚਿਆਂ ਦੀ ਦਰਦਨਾਕ ਮੌਤ

19 ਦਸੰਬਰ ਨੂੰ ਫਾਜ਼ਿਲਕਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ, ਜਿੱਥੇ ਇੱਕੋ ਪਰਿਵਾਰ ਦੇ 3 ਬੱਚੀਆਂ ਦੀ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਫਾਜ਼ਿਲਕਾ ਮਲੋਟ ਰੋਡ 'ਤੇ ਢਾਣੀ ਖਰਾਸਵਾਲੀ ਨੇੜੇ ਮੋਟਰਸਾਈਕਲ ਅਤੇ ਪਿਕਅੱਪ ਗੱਡੀ ਵਿਚਾਲੇ ਭਿਆਨਕ ਟੱਕਰ ਕਾਰਣ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਦੌਰਾਨ ਤਿੰਨ ਬੱਚੀਆਂ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦੇ ਪਿਤਾ ਦੇ ਗੰਭੀਰ ਜ਼ਖ਼ਮੀ ਹੋ ਗਏ। ਇਸ ਸਬੰਧੀ ਗੱਲ ਕਰਦਿਆਂ ਜ਼ਖ਼ਮੀ ਪਿਤਾ ਦੇ ਭਰਾ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਭਰਾ ਆਪਣੇ ਬੱਚਿਆਂ ਨੂੰ ਉਨ੍ਹਾਂ ਦੇ ਨਾਨਕੇ ਪਿੰਡ ਤੋਂ ਲੈ ਕੇ ਮੋਟਰਸਾਈਕਲ 'ਤੇ ਘਰ ਪਰਤ ਰਿਹਾ ਸੀ। ਇਸ ਦੌਰਾਨ ਇਕ ਪਿਕਅੱਪ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਣ 'ਤੇ ਉਨ੍ਹਾਂ ਨੇ ਮੌਕੇ 'ਤੇ ਆ ਕੇ ਬੱਚੀਆਂ ਸਮੇਤ ਉਨ੍ਹਾਂ ਦੇ ਪਿਤਾ ਨੂੰ ਹਸਪਤਾਲ ਲਿਆਂਦਾ। ਜਿੱਥੇ ਡਾਕਟਰਾਂ ਨੇ 2 ਬੱਚੀਆਂ ਦੀ ਹਾਲਤ ਨੂੰ ਗੰਭੀਰ ਦੱਸਦਿਆਂ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਪਰ ਬਾਅਦ ਵਿੱਚ ਉਨ੍ਹਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪ੍ਰੇਮੀ ਨੇ ਪਤਨੀ ਨਾਲ ਮਿਲ ਕੇ ਖੇਡੀ ਗੰਦੀ ਖੇਡ, ਬਣਾਈ ਇਤਰਾਜ਼ਯੋਗ ਵੀਡੀਓ, ਦੁਖੀ ਪ੍ਰੇਮਿਕਾ ਨੇ ਕਰ ਲਈ ਖ਼ੁਦਕੁਸ਼ੀ

PunjabKesari

ਮ੍ਰਿਤਕ ਦੇ ਫੁੱਲ ਚੁਗਣ ਜਾ ਰਹੇ ਵਿਅਕਤੀਆਂ ਨਾਲ ਵਾਪਰੇ ਹਾਦਸੇ ’ਚ 3 ਦੀ ਮੌਤ

19 ਦਸੰਬਰ ਦੀ ਸਵੇਰ ਨੂੰ ਹੀ ਰਾਜਪੁਰਾ ’ਚ ਸੰਘਣੀ ਧੁੰਦ ਕਾਰਨ ਰਾਜਪੁਰਾ-ਅੰਬਾਲਾ ਰੇਲਵੇ ਲਾਈਨ ’ਤੇ ਵਾਪਰੇ ਹਾਦਸੇ ’ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਦਰਅਸਲ ਉਕਤ ਲੋਕ ਇਕ ਵਿਅਕਤੀ ਦੇ ਫੁੱਲ ਚੁੱਗਣ ਜਾ ਰਹੇ ਸਨ, ਕਿ ਸੰਘਣੀ ਧੁੰਦ ਕਾਰਣ ਉਹ ਰੇਲਗੱਡੀ ਦੀ ਲਪੇਟ ’ਚ ਆ ਗਏ। ਰੇਲਵੇ ਪੁਲਸ ਨੇ ਤਿੰਨੇ ਲਾਸ਼ਾਂ ਰਾਜਪੁਰਾ ਦੇ ਸਰਕਾਰੀ ਹਸਪਤਾਲ ’ਚੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਪਿੰਡ ਬਪਰੌਰ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ, ਜਿਸ ’ਤੇ ਪਿੰਡ ਦੇ ਲੋਕ 19 ਦਸੰਬਰ ਦੀ ਸਵੇਰ ਫੁੱਲ ਚੁੱਗਣ ਲਈ ਸ਼ਮਸ਼ਾਨਘਾਟ ਜਾ ਰਹੇ ਸਨ ਕਿ ਇਹ ਹਾਦਸਾ ਵਾਪਰ ਗਿਆ। 

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News