13 ਡਰੱਗ ਸਮੱਗਲਰਾਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਸਰਕਾਰੀ ਤੌਰ ’ਤੇ ਅਟੈਚ ਕੀਤੀ 6.71 ਕਰੋੜ ਦੀ ਪ੍ਰਾਪਰਟੀ

Friday, Nov 25, 2022 - 04:04 PM (IST)

13 ਡਰੱਗ ਸਮੱਗਲਰਾਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਸਰਕਾਰੀ ਤੌਰ ’ਤੇ ਅਟੈਚ ਕੀਤੀ 6.71 ਕਰੋੜ ਦੀ ਪ੍ਰਾਪਰਟੀ

ਕਪੂਰਥਲਾ (ਭੂਸ਼ਣ/ਮਹਾਜਨ)-ਡਰੱਗ ਸਮੱਗਲਰਾਂ ਖ਼ਿਲਾਫ਼ ਕਪੂਰਥਲਾ ਸਬ ਡਿਵੀਜ਼ਨ ਦੀ ਪੁਲਸ ਨੇ ਇਕ ਵੱਡਾ ਐਕਸ਼ਨ ਲੈਂਦੇ ਹੋਏ 13 ਡਰੱਗ ਸਮੱਗਲਰਾਂ ਦੀ 6.71 ਕਰੋੜ ਰੁਪਏ ਦੀ ਪ੍ਰਾਪਰਟੀ ਨੂੰ ਕੰਪੀਟੈਂਟ ਅਥਾਰਿਟੀ ਨਵੀਂ ਦਿੱਲੀ ਤੋਂ ਮਨਜ਼ੂਰੀ ਲੈ ਕੇ ਸਰਕਾਰੀ ਤੌਰ ’ਤੇ ਅਟੈਚ ਕਰ ਲਿਆ ਹੈ। ਥਾਣਾ ਸਿਟੀ, ਥਾਣਾ ਸਦਰ ਅਤੇ ਥਾਣਾ ਕੋਤਵਾਲੀ ਦੀ ਪੁਲਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਰੈਵੀਨਿਊ ਮਹਿਕਮੇ ਦੇ ਸਹਿਯੋਗ ਨਾਲ ਲੰਬੀ ਮਿਹਨਤ ਤੋਂ ਬਾਅਦ ਸਾਰੀ ਪ੍ਰਕਿਰਿਆ ਪੂਰੀ ਕਰ ਲਈ। ਜ਼ਿਕਰਯੋਗ ਹੈ ਕਿ ਡਰੱਗ ਮਾਫ਼ੀਆ ਨੂੰ ਜੜ੍ਹ ਤੋਂ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਦੇ ਹੀ ਡਰੱਗ ਮਾਫ਼ੀਆ ਖ਼ਿਲਾਫ਼ ਵੱਡਾ ਐਕਸ਼ਨ ਸ਼ੁਰੂ ਕੀਤਾ ਹੈ, ਜਿਸ ਦੇ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਡਰੱਗ ਦੀ ਕਾਲੀ ਕਮਾਈ ਨਾਲ ਰਾਤੋ-ਰਾਤ ਅਮੀਰ ਹੋਏ ਡਰੱਗ ਸਮੱਗਲਰਾਂ ਦੀ ਜਾਇਦਾਦ ਨੂੰ ਸਰਕਾਰੀ ਤੌਰ ’ਤੇ ਅਟੈਚ ਕਰਨ ਦੇ ਹੁਕਮ ਦਿੱਤੇ ਸਨ, ਜਿਸ ਤਹਿਤ ਹੁਣ ਤੱਕ ਕਪੂਰਥਲਾ ਪੁਲਸ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲਸ ਨਸ਼ਾ ਸਮੱਗਲਰਾਂ ਦੀ ਅਰਬਾਂ ਰੁਪਏ ਦੀ ਪ੍ਰਾਪਰਟੀ ਤੇ ਬੈਂਕ ਖਾਤਿਆਂ ਨੂੰ ਸਰਕਾਰੀ ਤੌਰ ’ਤੇ ਅਟੈਚ ਕਰ ਚੁੱਕੀ ਹੈ।

ਇਸ ਤਹਿਤ 13 ਸਮੱਲਗਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਐੱਸ. ਐੱਸ. ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ’ਤੇ ਬਣਾਈ ਗਈ ਵਿਸ਼ੇਸ਼ ਟੀਮ ਜਿਸ ’ਚ ਐੱਸ. ਪੀ. (ਡੀ.) ਹਰਵਿੰਦਰ ਸਿੰਘ ਅਤੇ ਡੀ. ਐੱਸ. ਪੀ. ਸਬ ਡਿਵੀਜ਼ਨ ਮਨਿੰਦਰਪਾਲ ਸਿੰਘ ਸ਼ਾਮਲ ਸਨ, ਨੇ ਥਾਣਾ ਸਿਟੀ ਦੇ ਐੱਸ. ਐੱਚ. ਓ. ਕ੍ਰਿਪਾਲ ਸਿੰਘ, ਥਾਣਾ ਸਦਰ ਕਪੂਰਥਲਾ ਦੀ ਐੱਸ. ਐੱਚ. ਓ. ਇੰਸਪੈਕਟਰ ਸੋਨਮਦੀਪ ਕੌਰ ਅਤੇ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਕਸ਼ਮੀਰ ਸਿੰਘ ਨੂੰ ਨਾਲ ਲੈ ਕੇ ਲੰਬੀ ਮਿਹਨਤ ਤੋਂ ਬਾਅਦ ਐੱਫ਼. ਆਈ. ਆਰ. ਨੰਬਰ 118 ਧਾਰਾ 22185 ਤਹਿਤ 23 ਜੂਨ 2016 ਨੂੰ ਕੋਤਵਾਲੀ ਪੁਲਸ ਵੱਲੋਂ ਡਰੱਗ ਬਰਾਮਦਗੀ ਦੇ ਮਾਮਲੇ ’ਚ ਨਾਮਜ਼ਦ ਗੁਜਰਾਲ ਸਿੰਘ ਉਰਫ਼ ਜੋਗਾ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬੂਟ ਥਾਣਾ ਕੋਤਵਾਲੀ ਕਪੂਰਥਲਾ ਦੀ 1 ਕਰੋੜ 14 ਲੱਖ ਅਤੇ 2 ਹਜ਼ਾਰ ਰੁਪਏ ਦੀ ਜਾਇਦਾਦ ਨੂੰ ਸਰਕਾਰੀ ਤੌਰ ’ਤੇ ਅਟੈਚ ਕਰਵਾਇਆ।

ਇਹ ਵੀ ਪੜ੍ਹੋ : ਜਲੰਧਰ ਵਿਖੇ ਵੱਡਾ ਹਾਦਸਾ, ਸੰਗਤ ਨਾਲ ਭਰੀ ਟਰੈਕਟਰ-ਟਰਾਲੀ ਟਰੱਕ 'ਚ ਵੱਜੀ, ਵੇਂਈ 'ਚ ਡਿੱਗਾ ਵਾਹਨ

ਉੱਥੇ ਹੀ ਸਦਰ ਕਪੂਰਥਲਾ ਦੀ ਪੁਲਸ ਨੇ ਡਰੱਗ ਬਰਾਮਦਗੀ ਦੇ ਮਾਮਲੇ ’ਚ ਐੱਫ਼. ਆਈ. ਆਰ. ਨੰਬਰ 107 ਤਹਿਤ ਮਿਤੀ 14 ਅਕਤੂਬਰ 2013 ਨੂੰ ਡਰੱਗ ਬਰਾਮਦਗੀ ਦੇ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਗੌਰਾ ਸਿੰਘ ਪੁੱਤਰ ਦੇਵਾ ਸਿੰਘ ਵਾਸੀ ਪਿੰਟ ਬੂਟ ਦੀ 64 ਲੱਖ 44 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਸਰਕਾਰੀ ਤੌਰ ’ਤੇ ਅਟੈਚ ਕਰਵਾਇਆ ਗਿਆ ਹੈ। ਉੱਥੇ ਹੀ ਐੱਫ਼. ਆਈ. ਆਰ. ਨੰਬਰ 196 ਮਿਤੀ 1 ਅਕਤੂਬਰ 2019 ਨੂੰ ਥਾਣਾ ਕੋਤਵਾਲੀ ਦੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕੁਲਵਿੰਦਰ ਸਿੰਘ ਉਰਫ਼ ਬੁੱਲੀ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਬੂਟ ਥਾਣਾ ਕੋਤਵਾਲੀ ਦੀ 4 ਲੱਖ 14 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਸਰਕਾਰੀ ਤੌਰ ’ਤੇ ਅਟੈਚ ਕੀਤਾ ਗਿਆ। ਇਸੇ ਤਰ੍ਹਾਂ 7 ਜੁਲਾਈ 2019 ਨੂੰ ਡਰੱਗ ਬਰਾਮਦਗੀ ਦੇ ਮਾਮਲੇ ’ਚ ਗ੍ਰਿਫ਼ਤਾਰ ਕੁਲਦੀਪ ਸਿੰਘ ਉਰਫ਼ ਸਾਬੀ ਪੁੱਤਰ ਸੁਰਜੀਤ ਸਿਘ ਵਾਸੀ ਬਾਦਸ਼ਾਹਪੁਰ ਥਾਣਾ ਕੋਤਵਾਲੀ ਕਪੂਰਥਲਾ ਦੀ 31 ਲੱਖ 61 ਹਜ਼ੈਰ ਰੁਪਏ ਦੀ ਪ੍ਰਾਪਰਟੀ ਨੂੰ ਸਰਕਾਰੀ ਤੌਰ ’ਤੇ ਅਟੈਚ ਕੀਤਾ ਗਿਆ। ਉੱਥੇ ਹੀ ਜਸਵਿੰਦਰ ਸਿੰਘ ਬਿੱਲਾ ਪੁੱਤਰ ਅਵਤਾਰ ਸਿੰਘ ਵਾਸੀ ਬਾਦਸ਼ਾਹਪੁਰ ਥਾਣਾ ਕੋਤਵਾਲੀ ਕਪੂਰਥਲਾ ਜਿਸ ਖ਼ਿਲਾਫ਼ ਥਾਣਾ ਕੋਤਵਾਲੀ ਪੁਲਸ ਨੇ 24 ਅਗਸਤ 2018 ਨੂੰ ਡਰੱਗ ਬਰਾਮਦਗੀ ਦਾ ਮਾਮਲਾ ਦਰਜ ਕੀਤਾ ਸੀ, ਦੀ 91 ਲੱਖ 58 ਹਜ਼ਾਰ 62 ਰੁਪਏ ਦੀ ਪ੍ਰਾਪਰਟੀ ਨੂੰ ਸਰਕਾਰੀ ਤੌਰ ’ਤੇ ਅਟੈਚ ਕੀਤਾ ਗਿਆ ਹੈ।

ਜਦਕਿ 26 ਅਗਸਤ 2019 ਨੂੰ ਡਰੱਗ ਬਰਾਮਦਗੀ ਦੇ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਜੰਗ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਬੂਟ ਦੀ 50 ਲੱਖ 69 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਸਰਕਾਰੀ ਤੌਰ ’ਤੇ ਅਟੈਚ ਕੀਤਾ ਗਿਆ ਹੈ। ਉੱਥੇ ਹੀ ਸਤਬੀਰ ਸਿੰਘ ਕੰਡਾ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਬੂਟ ਥਾਣਾ ਕੋਤਵਾਲੀ ਕਪੂਰਥਲਾ, ਜਿਸ ਦੇ ਖ਼ਿਲਾਫ਼ 3 ਅਪ੍ਰੈਲ 2020 ਨੂੰ ਡਰੱਗ ਬਰਾਮਦਗੀ ਦਾ ਮਾਮਲਾ ਦਰਜ ਕੀਤਾ ਗਿਆ ਸੀ, ਦੀ 31 ਲੱਖ 32 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਸਰਕਾਰੀ ਤੌਰ ‘ਤੇ ਅਟੈਚ ਕੀਤਾ ਗਿਆ। ਉੱਥੇ ਹੀ ਜਸਪਾਲ ਸਿੰਘ ਉਰਫ਼ ਜੱਸਾ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਬੂਟ, ਜਿਸ ਖ਼ਿਲਾਫ਼ 13 ਨਵੰਬਰ 2013 ਨੂੰ ਥਾਣਾ ਕੋਤਵਾਲੀ ’ਚ ਡਰੱਗ ਬਰਾਮਦਗੀ ਦਾ ਮਾਮਲਾ ਦਰਜ ਕੀਤਾ ਗਿਆ ਸੀ, ਦੀ 47 ਲੱਖ 20 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਸਰਕਾਰੀ ਤੌਰ ’ਤੇ ਅਟੈਚ ਕੀਤਾ ਗਿਆ, ਜਦਕਿ ਨਿਰਵੈਰ ਸਿੰਘ ਪੁੱਤਰ ਮੋਹਿੰਦਰ ਸਿੰਘ ਵਾਸੀ ਪਿੰਡ ਬੂਟਾ ਥਾਣਾ ਕੋਤਵਾਲੀ ਜਿਸ ਖ਼ਿਲਾਫ਼ ਡਰੱਗ ਬਰਾਮਦਗੀ ਦੇ 4 ਮਾਮਲੇ ਥਾਣਾ ਕੋਤਵਾਲੀ ’ਚ ਦਰਜ ਹਨ ਦੀ 16 ਲੱਖ 38 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਸਰਕਾਰੀ ਤੌਰ ’ਤੇ ਅਟੈਚ ਕੀਤਾ ਗਿਆ।

ਇਹ ਵੀ ਪੜ੍ਹੋ : ਜਲੰਧਰ ਦਾ ਮੁੰਡਾ ਬਣਾਉਂਦੈ ਲਾਜਵਾਬ Pizza,ਪਿਓ ਦੀ ਮੌਤ ਮਗਰੋਂ ਅੰਦਰੋਂ ਟੁੱਟਿਆ ਪਰ ਮਾਂ ਦੇ ਹੌਂਸਲੇ ਨਾਲ ਫਿਰ ਭਰੀ ਉਡਾਣ

ਇਸੇ ਤਰ੍ਹਾਂ ਕੁਲਦੀਪ ਸਿੰਘ ਉਰਫ਼ ਬੈਂਜਾ ਅਤੇ ਸੁਰਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਸਾਵਣ ਕਾਲੋਨੀ ਕਪੂਰਥਲਾ ਜਿਸ ਖ਼ਿਲਾਫ਼ ਡਰੱਗ ਬਰਾਮਦਗੀ ਦੇ 4 ਮਾਮਲੇ ਦਰਜ ਹਨ, ਦੀ 65 ਲੱਖ 6 ਰੁਪਏ ਦੀ ਪ੍ਰਾਪਰਟੀ ਨੂੰ ਸਰਕਾਰੀ ਤੌਰ ’ਤੇ ਅਟੈਚ ਕੀਤਾ ਗਿਆ, ਜਦਕਿ ਜਤਿੰਦਰ ਕੁਮਾਰ ਉਰਫ਼ ਧਨੀਆ ਪੁੱਤਰ ਭੂਸ਼ਣ ਲਾਲ ਵਾਸੀ ਮੁਹੱਲਾ ਲਾਹੌਰੀ ਗੇਟ ਹਾਲ ਵਾਸੀ ਜਲੌਖਾਨਾ ਕਪੂਰਥਲਾ ਜਿਸ ਖ਼ਿਲਾਫ਼ ਡਰੱਗ ਬਰਾਮਦਗੀ ਦੇ 2 ਮਾਮਲੇ ਦਰਜ ਹਨ, ਦੀ 27 ਲੱਖ 82 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਸਰਕਾਰੀ ਤੌਰ ’ਤੇ ਅਟੈਚ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਜਸਬੀਰ ਸਿੰਘ ਉਰਫ਼ ਜੀਤਾ ਪੁੱਤਰ ਮਹਿੰਗਾ ਰਾਮ ਵਾਸੀ ਮੁਹੱਲਾ ਹਾਥੀ ਖਾਨਾ ਕਪੂਰਥਲਾ, ਜਿਸ ਦੇ ਖ਼ਿਲਾਫ਼ ਥਾਣਾ ਸਿਟੀ ’ਚ ਡਰੱਗ ਬਰਾਮਦਗੀ ਦਾ ਮਾਮਲਾ ਦਰਜ ਹੈ, ਦੀ 29 ਲੱਖ 96 ਹਜ਼ਾਰ 400 ਰੁਪਏ ਦੀ ਪ੍ਰਾਪਰਟੀ ਨੂੰ ਸਰਕਾਰੀ ਤੌਰ ’ਤੇ ਅਟੈਚ ਕੀਤਾ ਗਿਆ। ਜਦਕਿ ਸਰਬਜੀਤ ਸਿੰਘ ਉਰਫ ਲੁੱਗਾ ਪੁੱਤਰ ਹਰਕੀਰਤ ਸਿੰਘ ਵਾਸੀ ਮੁਹੱਲਾ ਮਹਿਤਾਬਗਡ਼੍ਹ ਕਪੂਰਥਲਾ ਜਿਸ ਖਿਲਾਫ ਡਰੱਗ ਬਰਾਮਦਗੀ ਦੇ 2 ਮਾਮਲੇ ਦਰਜ ਹਨ, ਦੀ 96 ਲੱਖ 82 ਹਜਾਰ ਰੁਪਏ ਦੀ ਪ੍ਰਾਪਰਟੀ ਨੂੰ ਸਰਕਾਰੀ ਤੌਰ ’ਤੇ ਅਟੈਚ ਕੀਤਾ ਗਿਆ। ਇਨ੍ਹਾਂ ਸਾਰੇ 13 ਮੁਲਜ਼ਮਾਂ ਦੀ ਪ੍ਰਾਪਰਟੀ ਨੂੰ ਲੰਬੀ ਮਿਹਨਤ ਤੋਂ ਬਾਅਦ ਨਵੀਂ ਦਿੱਲੀ ਦੇ ਰੈਵੀਨਿਊ ਵਿਭਾਗ ਨਾਲ ਸਬੰਧਤ ਕੰਪੀਟੈਂਟ ਅਥਾਰਟੀ ਦੀ ਮਨਜ਼ੂਰੀ ਨਾਲ ਸਰਕਾਰੀ ਤੌਰ ’ਤੇ ਅਟੈਚ ਕੀਤਾ ਗਿਆ ਹੈ।

ਡਰੱਗ ਸਮੱਗਲਰਾਂ ਖ਼ਿਲਾਫ਼ ਮੁਹਿੰਮ ਨੂੰ ਕੀਤਾ ਜਾਵੇਗਾ ਹੋਰ ਤੇਜ਼ : ਐੱਸ. ਐੱਸ. ਪੀ.
ਇਸ ਸਬੰਧ ’ਚ ਜਦੋਂ ਐੱਸ. ਐੱਸ. ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਡਰੱਗ ਸਮੱਗਲਰਾਂ ਖਿਲਾਫ ਚੱਲ ਰਹੀ ਮੁਹਿੰਮ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਜਿਸ ਤਹਿਤ ਨਸ਼ੇ ਦੇ ਕਾਲੇ ਕਾਰੋਬਾਰ ਨਾਲ ਬਣਾਈ ਗਈ ਪ੍ਰਾਪਰਟੀ ਨੂੰ ਸਰਕਾਰੀ ਤੌਰ ’ਤੇ ਅਟੈਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ 'ਤੇ ਹੋਇਆ ਮਾਮਲਾ ਦਰਜ, ਗ੍ਰਿਫ਼ਤਾਰੀ ਮਗਰੋਂ ਜ਼ਮਾਨਤ 'ਤੇ ਕੀਤਾ ਰਿਹਾਅ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

shivani attri

Content Editor

Related News