ਨਵਾਂਸ਼ਹਿਰ ਵਿਖੇ ਪਿਸਤੌਲ ਨਾਲ ਢਾਬੇ ’ਤੇ ਲੋਕਾਂ ਨੂੰ ਧਮਕਾਉਣ ਵਾਲੇ ਥਾਣੇਦਾਰ ਖ਼ਿਲਾਫ਼ ਵੱਡੀ ਕਾਰਵਾਈ

04/28/2022 10:31:34 AM

ਨਵਾਂਸ਼ਹਿਰ (ਮਨੋਰੰਜਨ)- ਪਿਛਲੀ ਦੇਰ ਰਾਤ ਬੰਗਾ ਨਵਾਂਸ਼ਹਿਰ ਰੋਡ ’ਤੇ ਸਥਿਤ ਇਕ ਢਾਬੇ ’ਤੇ ਖਾਣਾ ਖਾ ਰਹੇ ਲੋਕਾਂ ਨੂੰ ਹੱਥ ਵਿਚ ਪਿਸਤੌਲ ਲੈ ਕੇ ਧਮਕਾਉਣ ਵਾਲੇ ਥਾਣੇਦਾਰ ਨੂੰ ਐੱਸ. ਐੱਸ. ਪੀ. ਨੇ ਸਸਪੈਂਡ ਕਰ ਦਿੱਤਾ ਹੈ। ਪੁਲਸ ਨੇ ਦੋਸ਼ੀ ਦੀ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਧਿਆਨ ਰਹੇ ਕਿ ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ’ਚ ਤਾਇਨਾਤ ਇਕ ਏ. ਐੱਸ. ਆਈ. ਨੇ ਨਵਾਂਸ਼ਹਿਰ ਦੇ ਬੰਗਾ ਰੋਡ ’ਤੇ ਸਥਿਤ ਲਾਲ ਢਾਬੇ ’ਤੇ ਖਾਣਾ ਖਾ ਰਹੇ ਲੋਕਾਂ ਨੂੰ ਹੱਥ ’ਚ ਪਿਸਤੌਲ ਲੈ ਕੇ ਕਥਿਤ ਤੌਰ ’ਤੇ ਡਰਾਇਆ ਧਮਕਾਇਆ ਸੀ। ਉਥੇ ਮੌਜੂਦ ਲੋਕਾਂ ਨੇ ਥਾਣੇਦਾਰ ਦੀ ਵੀਡੀਓ ਬਣਾ ਕੇ ਉਸ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ ਸੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: CM ਭਗਵੰਤ ਮਾਨ ਸਣੇ ਜਲੰਧਰ ਦੇ ਰੇਲਵੇ ਸਟੇਸ਼ਨ ਤੇ ਹੋਰ ਥਾਵਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਉਥੇ ਮੌਜੂਦ ਇਕ ਵਿਅਕਤੀ ਮੱਖਣ ਸਿੰਘ ਨੇ ਦੱਸਿਆ ਕਿ ਉਹ ਦਿੱਲੀ ਤੋਂ ਆਏ ਸਨ ਅਤੇ ਵਾਪਸੀ ’ਤੇ ਢਾਬੇ ’ਤੇ ਖਾਣਾ ਖਾਣ ਦੇ ਲਈ ਰੁਕੇ। ਇਸੇ ਦੌਰਾਨ ਇਕ ਏ. ਐੱਸ. ਆਈ. ਮੌਕੇ ’ਤੇ ਖਾਣਾ ਖਾਣ ਆਇਆ। ਥਾਣੇਦਾਰ ਨੇ ਉਥੇ ਢਾਬੇ 'ਤੇ ਲੋਕਾ ਨੂੰ ਪਿਸਤੌਲ ਦਾ ਡਰ ਵਿਖਾ ਕੇ ਧਮਕਾਉਣਾ ਸ਼ੁਰੂ ਕਰ ਦਿੱਤਾ। ਮੱਖਣ ਸਿੰਘ ਨੇ ਇਸ ਦੀ ਸ਼ਿਕਾਇਤ ਐੱਸ. ਐੱਸ. ਪੀ. ਨੂੰ ਕੀਤੀ।

ਇਸ ਸਬੰਧ ਵਿਚ ਐੱਸ. ਐੱਸ. ਪੀ. ਡਾ. ਸੰਦੀਪ ਸ਼ਰਮਾ ਦਾ ਕਹਿਣਾ ਹੈ ਕਿ ਦੋਸ਼ੀ ਥਾਣੇਦਾਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਦੀ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:  ਮੁਫ਼ਤ ਬਿਜਲੀ: ਸੌਖਾ ਨਹੀਂ ਹੋਵੇਗਾ ਦੂਜਾ ਮੀਟਰ ਲਗਵਾਉਣਾ, ਪਾਵਰਕਾਮ ਇੰਝ ਰੱਖੇਗਾ ਪੂਰੀ ਸਥਿਤੀ 'ਤੇ ਨਜ਼ਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News