ਪੰਜਾਬ ਯੂਨੀਵਰਸਿਟੀ ''ਚ 10 ਨਵੰਬਰ ਦੇ ਇਕੱਠ ਨੂੰ ਲੈ ਕੇ ਵੱਡੀ ਕਾਰਵਾਈ, ਪੜ੍ਹੋ ਕੀ ਹੈ ਪੂਰੀ ਖ਼ਬਰ
Sunday, Nov 16, 2025 - 02:51 PM (IST)
ਚੰਡੀਗੜ੍ਹ (ਸ਼ੀਨਾ) : ਇੱਥੇ ਸੈਕਟਰ-31 ਪੁਲਸ ਥਾਣੇ 'ਚ 10 ਨਵੰਬਰ ਨੂੰ 'ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ' ਦੇ ਬੈਨਰ ਹੇਠ ਗੇਟ ਨੰਬਰ-1 'ਤੇ ਹੋਏ ਵੱਡੇ ਹੰਗਾਮੇ ਅਤੇ ਝੜਪ ਬਾਰੇ ਇੱਕ ਵਿਸਥਾਰ ਪੂਰਵਕ ਰਿਪੋਰਟ ਦਰਜ ਕੀਤੀ ਹੈ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਸੈਕਟਰ-31 'ਚ ਤਾਇਨਾਤ ਸਬ-ਇੰਸਪੈਕਟਰ ਪ੍ਰਤਿਭਾ ਨੇ ਆਪਣੇ ਬਿਆਨ 'ਚ ਕਿਹਾ ਕਿ ਯੂਨੀਵਰਸਿਟੀ 'ਚ ਤਾਇਨਾਤ ਪੁਲਸ ਫੋਰਸ ਨੇ ਪ੍ਰਦਰਸ਼ਨ ਨੂੰ ਕੰਟਰੋਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਬਾਹਰੀ ਲੋਕਾਂ ਨੇ ਜ਼ਬਰਦਸਤੀ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਅਤੇ ਪੁਲਸ ਨਾਲ ਝੜਪ ਵੀ ਕੀਤੀ।
ਇਹ ਵੀ ਪੜ੍ਹੋ : 18, 19 ਅਤੇ 20 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ, ਪੰਜਾਬ ਯੂਨੀਵਰਸਿਟੀ ਨੇ ਲਿਆ ਅਹਿਮ ਫ਼ੈਸਲਾ
ਪੁਲਸ ਦੇ ਅਨੁਸਾਰ ਪ੍ਰਦਰਸ਼ਨ 'ਚਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀ, ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਹੋਰ ਸੰਗਠਨਾਂ ਦੇ ਮੈਂਬਰ ਸ਼ਾਮਲ ਸਨ। ਯੂਨੀਵਰਸਿਟੀ 'ਚ ਧਾਰਾ-223 (BNSS) ਲਾਗੂ ਹੋਣ ਦੇ ਬਾਵਜੂਦਹਜ਼ਾਰਾਂ ਦੀ ਭੀੜ ਗੇਟ ਨੰਬਰ-1 'ਤੇ ਇਕੱਠੀ ਹੋਈ। ਹੁਕਮ ਭੀੜ ਜਾਂ ਸਮੂਹਾਂ 'ਚ ਇਕੱਠੇ ਹੋਣ 'ਤੇ ਪਾਬੰਦੀ ਲਗਾਉਂਦਾ ਹੈ ਪਰ ਦੁਪਹਿਰ ਨੂੰ ਭੀੜ ਨੇ ਅਚਾਨਕ ਗੇਟ ਦੇ ਬਾਹਰ ਬੈਰੀਕੇਡ ਹਟਾ ਦਿੱਤੇ ਅਤੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ। ਰਿਪੋਰਟ 'ਚ ਕਿਹਾ ਗਿਆ ਹੈ ਕਿ ਪੁਲਸ ਨੇ ਵਾਰ-ਵਾਰ ਸਮਝਾਇਆ ਕਿ ਯੂਨੀਵਰਸਿਟੀ ਕੈਂਪਸ 'ਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਜ਼ਰੂਰੀ ਹੈ ਪਰ ਪ੍ਰਦਰਸ਼ਨਕਾਰੀਆਂ ਨੇ ਕੋਈ ਗੱਲ ਨਹੀਂ ਸੁਣੀ। ਮੀਡੀਆ ਅਤੇ ਫੋਟੋਗ੍ਰਾਫਰ ਵੀ ਮੌਕੇ 'ਤੇ ਮੌਜੂਦ ਸਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਗੇਟ ਨੰਬਰ-1 ਦਾ ਤਾਲਾ ਤੋੜ ਦਿੱਤਾ ਅਤੇ ਬੈਰੀਕੇਡ ਹਟਾ ਕੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਪੰਜਾਬ 'ਚ ਹੋਸ਼ ਉਡਾਉਣ ਵਾਲਾ ਮਾਮਲਾ! ਝੌਂਪੜੀ 'ਚ ਰਹਿੰਦੇ ਮਜ਼ਦੂਰ ਨੂੰ 36 ਕਰੋੜ ਦਾ ਟੈਕਸ ਨੋਟਿਸ
ਇਸ ਤੋਂ ਬਾਅਦ ਹੋਈ ਝੜਪ ਵਿੱਚ ਐੱਸ. ਪੀ. ਸੋਂਧੀ, ਇੰਸਪੈਕਟਰ ਰੋਹਿਤ ਕੁਮਾਰ (ਐੱਸ. ਐੱਚ. ਓ. ਸੈਕਟਰ 17), ਐਸਆਰਸੀਟੀ ਵਿਪਿਨ ਸ਼ਰਮਾ ਅਤੇ ਹੋਰ ਪੁਲਸ ਕਰਮਚਾਰੀ ਜ਼ਖਮੀ ਹੋ ਗਏ। ਜ਼ਖਮੀਆਂ ਦਾ ਇਲਾਜ ਜੀ. ਐੱਮ. ਐੱਸ. ਐੱਚ.-16 'ਚ ਕੀਤਾ ਗਿਆ ਅਤੇ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਡਿਊਟੀ 'ਤੇ ਮੌਜੂਦ ਅਧਿਕਾਰੀਆਂ ਨਾਲ ਦੁਰਵਿਵਹਾਰ ਕੀਤਾ ਅਤੇ ਸਰਕਾਰੀ ਕੰਮ ਵਿੱਚ ਵਿਘਨ ਪਾਇਆ। ਕਈ ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਜ਼ਬਰਦਸਤੀ ਗੇਟ ਖੋਲ੍ਹਣ ਲਈ ਦਬਾਅ ਪਾਇਆ। ਪੁਲਸ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਨਾ ਸਿਰਫ਼ ਕਾਨੂੰਨ ਵਿਵਸਥਾ ਨੂੰ ਚੁਣੌਤੀ ਦਿੱਤੀ, ਸਗੋਂ ਯੂਨੀਵਰਸਿਟੀ ਕੈਂਪਸ 'ਚ ਜ਼ਬਰਦਸਤੀ ਦਾਖ਼ਲ ਹੋ ਕੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਵੀ ਕੀਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
