ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 3 ਕਿੱਲੋ ਤੋਂ ਵੱਧ ''ਚਿੱਟੇ'' ਦੀ ਖੇਪ ਸਮੇਤ ਤਸਕਰ ਕਾਬੂ
Tuesday, Aug 04, 2026 - 05:34 AM (IST)
ਫਿਰੋਜ਼ਪੁਰ (ਸੋਨੂੰ ਚੋਪੜਾ) : ਫਿਰੋਜ਼ਪੁਰ 'ਚ ਖਾਈ ਫੇਮੇ ਕੀ ਦੇ ਗੁਰਜੀਤ ਸਿੰਘ (32) ਨੂੰ 3 ਕਿੱਲੋ 540 ਗ੍ਰਾਮ ਚਿੱਟੇ ਦੀ ਖੇਪ ਸਮੇਤ ਗ੍ਰਿਫ਼ਤਾਰ ਕਰਨ ਵਿਚ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਸ ਨੂੰ ਇਸ ਸਬੰਧੀ ਗੁਪਤ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਫਿਰੋਜ਼ਪੁਰ ਦੇ ਜ਼ੀਰਾ ਦੇ CIA ਸਟਾਫ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਅਤੇ ਜ਼ੀਰਾ ਦਿਹਾਤੀ ਪੁਲਸ ਨੇ ਮੁਲਜ਼ਮ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਖ਼ਤਮ ਹੋਈ ਵਕੀਲਾਂ ਦੀ ਹੜਤਾਲ! LADC ਨੀਤੀ ਬਾਰੇ ਬਣੀ ਸਹਿਮਤੀ
ਇਸ ਮਾਮਲੇ ਸਬੰਧੀ ਏਐੱਸਆਈ ਅੰਗਰੇਜ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਖਾਈ ਫੇਮੇ ਕੀ ਵਿਖੇ ਗਸ਼ਤ ਕਰ ਰਹੇ ਸਨ ਜਿਸ ਦੌਰਾਨ ਗੁਰਜੀਤ ਜੀਤਾ ਨੂੰ ਮੌਕੇ ਤੋਂ ਕਾਬੂ ਕੀਤਾ ਗਿਆ, ਜਿਸ ਤੋਂ ਨਸ਼ੇ ਦਾ ਸਾਮਾਨ ਬਰਾਮਦ ਕੀਤਾ ਗਿਆ। ਇਸ ਸਬੰਧੀ ਐੱਸਐੱਸਪੀ ਭੁਪਿੰਦਰ ਸਿੰਘ ਫਿਰੋਜ਼ਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਵੀ ਇਸ ਮੁਲਜ਼ਮ ਖਿਲਾਫ ਫਿਰੋਜ਼ਪੁਰ ਸਿਟੀ ਅਤੇ ਕੁਝ ਹੋਰ ਥਾਵਾਂ 'ਤੇ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਤੋਂ ਅਸਲਾ ਆਦਿ ਵੀ ਬਰਾਮਦ ਕੀਤਾ ਗਿਆ ਹੈ। ਪੁਲਸ ਮੁਲਜ਼ਮ ਖਿਲਾਫ ਵੱਖ-ਵੱਖ ਮਾਮਲਿਆਂ ਵਿਚ ਬਣਦੀ ਕਾਰਵਾਈ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
