ਜਲੰਧਰ ਪੁਲਸ ਕਮਿਸ਼ਨਰੇਟ ਦੀ ਵੱਡੀ ਕਾਰਵਾਈ, 6 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
Sunday, Jul 27, 2025 - 04:29 PM (IST)

ਜਲੰਧਰ (ਕੁੰਦਨ, ਪੰਕਜ)- ਯੁੱਧ ਨਸ਼ਿਆਂ ਦੇ ਵਿਰੁੱਧ' ਮੁਹਿੰਮ ਤਹਿਤ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਕਮਿਸ਼ਨਰੇਟ ਜਲੰਧਰ ਵਿਚ ਚਲਾਈ ਗਈ ਯੋਜਨਾਬੱਧ ਛਾਪੇਮਾਰੀ ਦੌਰਾਨ ਨਸ਼ਾ ਤਸਕਰੀ ਨਾਲ ਸਬੰਧਤ 6 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨਤੀਜੇ ਵਜੋਂ ਐੱਨ. ਡੀ. ਪੀ. ਐੱਸ. ਐਕਟ ਅਧੀਨ 4 ਐੱਫ਼. ਆਈ. ਆਰ. ਦਰਜ ਕੀਤੀਆਂ ਗਈਆਂ ਹਨ, ਜਿਸ ਦੌਰਾਨ ਪੁਲਸ ਵੱਲੋਂ 27.5 ਗ੍ਰਾਮ ਹੈਰੋਇਨ ਅਤੇ 80 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ। ਇਸ ਦੇ ਨਾਲ ਹੀ ਜਲੰਧਰ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣ ਦੇ ਮਕਸਦ ਨਾਲ ਚਲ ਰਹੀ ਮੁਹਿੰਮ ਤਹਿਤ 12 ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰਾਂ ਵਿਚ ਦਾਖ਼ਲ ਕਰਵਾਇਆ ਗਿਆ, ਤਾਂ ਜੋ ਉਨ੍ਹਾਂ ਦਾ ਇਲਾਜ ਅਤੇ ਪੂਰੀ ਸਹਾਇਤਾ ਕੀਤੀ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! BBMB ਨੇ ਖੋਲ੍ਹ 'ਤੇ ਫਲੱਡ ਗੇਟ, ਇਸ ਡੈਮ 'ਚ ਵਧਿਆ ਪਾਣੀ ਦਾ ਪੱਧਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e