ਫਿਰੋਜ਼ਪੁਰ 'ਚ ਨਸ਼ਿਆਂ ਕਾਰਨ 4 ਮੌਤਾਂ ਦੇ ਮਾਮਲੇ 'ਚ ਵੱਡਾ Action, ਪੜ੍ਹੋ ਪੂਰੀ ਖ਼ਬਰ
Sunday, Oct 05, 2025 - 12:41 PM (IST)

ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਦੇ ਪਿੰਡ ਲੱਖੋ ਕੇ ਬਹਿਰਾਮ 'ਚ ਕੁੱਝ ਦਿਨ ਪਹਿਲਾਂ ਨਸ਼ੇ ਕਾਰਨ 4 ਨੌਜਵਾਨਾਂ ਦੀ ਮੌਤ ਹੋਣ ਦੇ ਮਾਮਲੇ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਵਲੋਂ ਥਾਣਾ ਲੱਖੋ ਕੇ ਬਹਿਰਾਮ ਦੇ ਐੱਸ. ਐੱਚ. ਓ. ਅਤੇ ਏ. ਐੱਸ. ਆਈ. ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇੱਕੋ ਪਿੰਡ ਦੇ ਚਾਰ ਨੌਜਵਾਨਾਂ ਦੀ ਮੌਤ ਤੋਂ ਬਾਅਦ ਜ਼ਿਲ੍ਹਾ ਸਿਹਤ ਵਿਭਾਗ ਅਤੇ ਪੁਲਸ ਵਲੋਂ ਲਗਾਤਾਰ ਮੈਡੀਕਲ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਮੈਡੀਕਲ ਨਸ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਪ੍ਰਸ਼ਾਸਨ ਵਲੋਂ 10 ਲੱਖ ਦੇ ਕਰੀਬ ਨਸ਼ੇ ਦੀਆਂ ਗੋਲੀਆਂ ਬਰਾਮਦ ਕਰਨ ਦੀ ਕਾਰਵਾਈ ਕੀਤੀ ਗਈ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪਿੰਡ ਲੱਖੋ ਕੇ ਬਹਿਰਾਮ ਵਿਖੇ ਰਣਦੀਪ ਸਿੰਘ, ਰਮਨਦੀਪ ਸਿੰਘ ਅਤੇ ਮੈਹਦ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਅਧਿਆਪਕਾਂ ਦੀਆਂ ਡਿਊਟੀਆਂ ਨੂੰ ਲੈ ਕੇ ਵੱਡੀ ਖ਼ਬਰ, ਸਿੱਖਿਆ ਮੰਤਰੀ ਨੇ ਕਰ 'ਤੀ ਬੇਹੱਦ ਸਖ਼ਤੀ
ਇਸ ਤੋਂ ਇਕ ਦਿਨ ਪਹਿਲਾਂ ਪਿੰਡ 'ਚ ਸੰਦੀਪ ਸਿੰਘ ਦੀ ਵੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਈ ਸੀ। ਫਿਲਹਾਲ ਸਿਵਲ ਪ੍ਰਸ਼ਾਸਨ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8