ਬਠਿੰਡਾ ''ਚ ਦਵਿੰਦਰ ਨੱਤ ਖ਼ੁਦਕੁਸ਼ੀ ਮਾਮਲੇ ''ਚ ਵੱਡੀ ਕਾਰਵਾਈ, 3 ਬਿਲਡਰਾਂ ਖ਼ਿਲਾਫ਼ LOC ਜਾਰੀ

Tuesday, Mar 31, 2026 - 01:09 PM (IST)

ਬਠਿੰਡਾ ''ਚ ਦਵਿੰਦਰ ਨੱਤ ਖ਼ੁਦਕੁਸ਼ੀ ਮਾਮਲੇ ''ਚ ਵੱਡੀ ਕਾਰਵਾਈ, 3 ਬਿਲਡਰਾਂ ਖ਼ਿਲਾਫ਼ LOC ਜਾਰੀ

ਬਠਿੰਡਾ (ਵਿਜੇ ਵਰਮਾ) : ਕਾਂਗਰਸੀ ਆਗੂ ਸੁਖਰਾਜ ਨੱਤ ਦੇ ਪੁੱਤਰ ਦਵਿੰਦਰ ਨੱਤ ਦੇ ਖ਼ੁਦਕੁਸ਼ੀ ਮਾਮਲੇ 'ਚ ਪੁਲਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਤਿੰਨ ਬਿਲਡਰਾਂ ’ਤੇ ਸ਼ਿਕੰਜਾ ਕੱਸ ਦਿੱਤਾ ਹੈ। ਪੁਲਸ ਨੇ ਦੋਸ਼ੀਆਂ ਦੇ ਵਿਦੇਸਭੱਜਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਉਨ੍ਹਾਂ ਦੇ ਖ਼ਿਲਾਫ਼ ਐੱਲ. ਓ. ਸੀ. (ਲੁੱਕ ਆਊਟ ਸਰਕੂਲਰ) ਜਾਰੀ ਕਰ ਦਿੱਤਾ ਹੈ, ਤਾਂ ਜੋ ਉਹ ਦੇਸ਼ ਛੱਡ ਕੇ ਫ਼ਰਾਰ ਨਾ ਹੋ ਸਕਣ। ਐੱਸ. ਪੀ. ਸਿਟੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਮਲੇ 'ਚ ਨਾਮਜ਼ਦ ਦੋਸ਼ੀ ਬਿੰਦਰਪਾਲ, ਪ੍ਰਤੀਕ ਮਿੱਤਲ ਅਤੇ ਭਰਤ ਮਿੱਤਲ ਦੇ ਖ਼ਿਲਾਫ਼ ਭਾਰਤੀ ਦੰਡ ਸੰਹਿਤਾ ਦੀ ਧਾਰਾ 306 (ਆਤਮਹਤਿਆ ਲਈ ਉਕਸਾਉਣਾ) ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਬਣਾਈਆਂ ਹਨ, ਜੋ ਲਗਾਤਾਰ ਸੰਭਾਵਿਤ ਥਾਵਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ।

ਇਹ ਵੀ ਪੜ੍ਹੋ : ਡੇਰਾਬੱਸੀ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ : ਮੁੰਡੇ ਨੂੰ ਘਰੋਂ ਅਗਵਾ ਕਰਕੇ ਜ਼ਿੰਦਾ ਸਾੜਨ ਦੀ ਕੋਸ਼ਿਸ਼

ਮੋਬਾਇਲ ਬੰਦ ਕਰ ਹੋਏ ਅੰਡਰਗਰਾਊਂਡ

ਪੁਲਸ ਮੁਤਾਬਕ ਤਿੰਨੇ ਦੋਸ਼ੀ ਘਟਨਾ ਤੋਂ ਬਾਅਦ ਆਪਣੇ ਮੋਬਾਇਲ ਫੋਨ ਬੰਦ ਕਰ ਚੁੱਕੇ ਹਨ ਅਤੇ ਅੰਡਰਗਰਾਊਂਡ ਹੋ ਗਏ ਹਨ, ਜਿਸ ਨਾਲ ਉਨ੍ਹਾਂ ਦੀ ਲੋਕੇਸ਼ਨ ਟਰੇਸ ਕਰਨਾ ਚੁਣੌਤੀਪੂਰਨ ਬਣ ਗਿਆ ਹੈ। ਹਾਲਾਂਕਿ ਪੁਲਸ ਦਾ ਦਾਅਵਾ ਹੈ ਕਿ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮਾਮਲੇ 'ਚ ਸਾਹਮਣੇ ਆਏ ਖ਼ੁਦਕੁਸ਼ੀ ਨੋਟ ਅਤੇ ਲਗਭਗ 8 ਮਿੰਟ 45 ਸੈਕਿੰਡ ਦੇ ਵੀਡੀਓ ਨੇ ਕੇਸ ਨੂੰ ਹੋਰ ਵੀ ਗੰਭੀਰ ਬਣਾ ਦਿੱਤਾ ਹੈ। ਮ੍ਰਿਤਕ ਨੇ ਆਪਣੀ ਮੌਤ ਲਈ ਸਿੱਧੇ ਤੌਰ ’ਤੇ ਉਕਤ ਬਿਲਡਰ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕੇਸ ਦਰਜ ਕੀਤਾ। ਘਟਨਾ ਤੋਂ ਬਾਅਦ ਸ਼ਹਿਰ 'ਚ ਮਾਹੌਲ ਗਰਮਾਇਆ ਹੋਇਆ ਹੈ। ਮ੍ਰਿਤਕ ਦੇ ਪਰਿਵਾਰ ਅਤੇ ਸਮਰਥਕਾਂ ਵੱਲੋਂ ਦੋਸ਼ੀਆਂ ਦੀ ਜਲਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। 
ਇਹ ਵੀ ਪੜ੍ਹੋ : ਅੱਜ ਇਹ ਦੁਕਾਨਾਂ ਰਹਿਣਗੀਆਂ ਬੰਦ, ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

ਪੁਲਸ ਦਾ ਦਾਅਵਾ-ਜਲਦ ਹੋਣਗੇ ਸਲਾਖ਼ਾਂ ਪਿੱਛੇ

ਐੱਸ. ਪੀ. ਸਿਟੀ ਨੇ ਸਪੱਸ਼ਟ ਕੀਤਾ ਕਿ ਪੁਲਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਜਲਦ ਹੀ ਤਿੰਨਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News