ਪੰਜਾਬ ਪੁਲਸ ਦੇ ਦੋ ਸਬ ਇੰਸਪੈਕਟਰਾਂ ਤੇ ਏ. ਐੱਸ. ਆਈ. ''ਤੇ ਵੱਡੀ ਕਾਰਵਾਈ, ਦਰਜ ਹੋਇਆ ਮਾਮਲਾ

06/15/2024 6:37:22 PM

ਪਟਿਆਲਾ (ਬਲਜਿੰਦਰ) : ਪਿਛਲੇ ਮਹੀਨੇ ਵਿਜੀਲੈਂਸ ਬਿਊਰੋ ਵੱਲੋਂ ਐੱਨ. ਡੀ. ਪੀ. ਐੱਸ. ਦੇ ਕੇਸ ’ਚ ਮਦਦ ਕਰਨ ਲਈ ਸੀ. ਆਈ. ਏ. ਸਟਾਫ ਸਮਾਣਾ ਦੇ ਇੰਚਾਰਜ ਅਤੇ ਏ. ਐੱਸ. ਆਈ. ਨੂੰ ਰਿਸ਼ਵਤ ਦੇਣ ਲਈ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲਾ ਪਟਿਆਲਾ ਨੂੰ 1 ਲੱਖ 40 ਹਜ਼ਾਰ ਰੁਪਏ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਖ਼ਿਲਾਫ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ’ਚ ਹੁਣ ਵਿਜੀਲੈਂਸ ਪਟਿਆਲਾ ਨੇ ਜਾਂਚ ਤੋਂ ਬਾਅਦ ਸੀ. ਆਈ. ਏ. ਸਟਾਫ ਸਮਾਣਾ ਦੇ ਇੰਚਾਰਜ ਸਬ-ਇੰਸਪੈਕਟਰ ਮਨਪ੍ਰੀਤ ਸਿੰਘ, ਸਬ-ਇੰਸਪੈਕਟਰ ਜਸਵਿੰਦਰ ਸਿੰਘ ਅਤੇ ਏ. ਐੱਸ. ਆਈ. ਪ੍ਰਗਟ ਸਿੰਘ ਨੂੰ ਨਾਮਜ਼ਦ ਕਰ ਲਿਆ ਹੈ। ਜਾਂਚ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਡੀ. ਐੱਸ. ਪੀ. ਜਸਵਿੰਦਰ ਕੌਰ ਨੇ ਕੀਤੀ ਸੀ। ਆਪਣੀ ਰਿਪੋਰਟ ਤੋਂ ਬਾਅਦ ਉਨ੍ਹਾਂ ਨੇ ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ ਅਤੇ ਪ੍ਰਗਟ ਸਿੰਘ ਨੂੰ ਨਾਮਜ਼ਦ ਕਰਕੇ ਇਸ ਕੇਸ ’ਚ ਜੁਰਮ ਵਿਚ 7 ਪੀ. ਸੀ. ਐਕਟ 1988 ਅਤੇ ਅਮੈਂਡਡ ਬਾਏ 2018 ਅਤੇ 120 ਬੀ ਆਈ. ਪੀ. ਸੀ. ਦਾ ਵਾਧਾ ਵੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਅੱਤ ਦੀ ਗਰਮੀ ਦੌਰਾਨ ਪੰਜਾਬ ਪਾਵਰਕਾਮ ਦੀ ਵੱਡੀ ਉਪਲਬਧੀ, ਤੋੜੇ ਪਿਛਲੇ ਰਿਕਾਰਡ

ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਪਟਿਆਲਾ ਵੱਲੋਂ ਪਿਛਲੇ ਮਹੀਨੇ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲਾ ਪਟਿਆਲਾ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ 1 ਲੱਖ 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ’ਚ ਸ਼ੇਰਾ ਸਿੰਘ ਉਰਫ ਗੁੱਡੂ ਪੁੱਤਰ ਸਰੂਪ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਖ਼ਿਲਾਫ ਥਾਣਾ ਘੱਗਾ ਵਿਚ ਦਰਜ ਐੱਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਕੇਸ ਵਿਚ ਮਦਦ ਕਰਨ ਲਈ ਸੀ. ਆਈ. ਏ. ਸਟਾਫ ਸਮਾਣਾ ਦੇ ਇੰਚਾਰਜ ਐੱਸ. ਆਈ. ਮਨਪ੍ਰੀਤ ਸਿੰਘ ਅਤੇ ਏ. ਐੱਸ. ਆਈ. ਪ੍ਰਗਟ ਸਿੰਘ ਨੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਉਕਤ ਵਿਅਕਤੀ ਕਰਨੈਲ ਸਿੰਘ ਨੂੰ ਸੌਂਪਣ ਲਈ ਕਿਹਾ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਲਈ ਖ਼ਤਰੇ ਦੀ ਘੰਟੀ, ਸੁਖਬੀਰ ਬਾਦਲ ਖ਼ਿਲਾਫ਼ ਉੱਠੀ ਵੱਡੀ ਬਗਾਵਤ

ਇਸ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਪਟਿਆਲਾ ਦੀ ਟੀਮ ਨੇ ਜਾਲ ਵਿਛਾ ਕੇ ਕਰਨੈਲ ਸਿੰਘ ਨੂੰ ਐੱਸ. ਆਈ. ਮਨਪ੍ਰੀਤ ਅਤੇ ਏ. ਐੱਸ. ਆਈ. ਪ੍ਰਗਟ ਸਿੰਘ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਗ੍ਰਿਫਤਾਰ ਕਰ ਲਿਆ ਸੀ। ਕਰਨੈਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਜਦੋਂ ਵਿਜੀਲੈਂਸ ਨੇ ਜਾਂਚ ਕੀਤੀ ਤਾਂ ਪਾਇਆ ਗਿਆ ਕਿ ਐੱਸ. ਆਈ. ਮਨਪ੍ਰੀਤ ਸਿੰਘ ਅਤੇ ਏ. ਐੱਸ. ਆਈ. ਪ੍ਰਗਟ ਸਿੰਘ ਤੋਂ ਇਲਾਵਾ ਇਸ ਮਾਮਲੇ ਵਿਚ ਐੱਸ. ਆਈ. ਜਸਵਿੰਦਰ ਸਿੰਘ ਵੀ ਪਹਿਲਾਂ 4 ਲੱਖ 70 ਹਜ਼ਾਰ ਰੁਪਏ ਰਿਸ਼ਵਤ ਲੈ ਚੁੱਕਾ ਸੀ। ਵਿਜੀਲੈਂਸ ਨੇ ਇਸ ਮਾਮਲੇ ’ਚ ਫਿਲਹਾਲ ਤਿੰਨਾਂ ਨੂੰ ਨਾਮਜ਼ਦ ਕਰ ਲਿਆ ਹੈ।

ਇਹ ਵੀ ਪੜ੍ਹੋ : ਚਾਵਾਂ ਨਾਲ ਵਿਆਹੀ ਧੀ ਨੂੰ ਲਾਸ਼ ਬਣੀ ਦੇਖ ਕੰਬ ਗਿਆ ਪਿਤਾ, ਬੋਲਿਆ ਬੁਲੇਟ ਮੰਗਦੇ ਸੀ ਸਹੁਰੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News