ਪੰਜਾਬ ਦੇ ਇਨ੍ਹਾਂ 3 ਡਾਕਟਰਾਂ ''ਤੇ ਡਿੱਗੀ ਗਾਜ, ਹੋਏ ਸਸਪੈਂਡ
Wednesday, Jul 30, 2025 - 03:33 PM (IST)

ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਸਿਵਲ ਹਸਪਤਾਲ ਵਿਚ ਆਕਸੀਜ਼ਨ ਪਲਾਂਟ ਵਿਚ ਖ਼ਰਾਬੀ ਆਉਣ ਕਰਕੇ ਤਿੰਨ ਮਰੀਜ਼ਾਂ ਦੀ ਹੋਈ ਮੌਤ ਦੇ ਮਾਮਲੇ ਵਿਚ ਵੱਡੇ ਅਧਿਕਾਰੀਆਂ 'ਤੇ ਗਾਜ ਡਿੱਗੀ ਹੈ। ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਕੇ ਤਿੰਨ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰੈੱਕ ਕਾਨਫ਼ੰਰਸ ਦੌਰਾਨ ਦਿੱਤੀ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਚੋਅ 'ਚ ਵੱਡਾ ਹਾਦਸਾ! ਵੀਡੀਓ ਵੇਖ ਖੜ੍ਹੇ ਜਾਣਗੇ ਰੌਂਗਟੇ
ਸਸਪੈਂਡ ਹੋਣ ਵਾਲੇ ਅਧਿਕਾਰੀਆਂ ਵਿਚ ਐੱਮ. ਐੱਸ. ਡਾ. ਰਾਜ ਕੁਮਾਰ, ਐੱਸ. ਐੱਮ. ਓ. ਡਾ. ਸੁਰਜੀਤ ਸਿੰਘ, ਡਾ. ਸੋਨਾਕਸ਼ੀ ਸ਼ਾਮਲ ਹਨ। ਇਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਤਿੰਨੋਂ ਡਾਕਟਰਾਂ ਖ਼ਿਲਾਫ਼ ਜਾਂਚ ਵਿਚ ਦੋਸ਼ੀ ਪਾਏ ਜਾਣ ਮਗਰੋਂ ਬਰਖ਼ਾਸਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਸਿਵਲ ਹਸਪਤਾਲ ’ਚ ਹੋਈਆਂ 3 ਮੌਤਾਂ ਦੇ ਮਾਮਲੇ ਦੀ ਰਿਪੋਰਟ ਤਿਆਰ, ਵੱਡੇ ਅਧਿਕਾਰੀਆਂ 'ਤੇ ਡਿੱਗੇਗੀ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e