ਪੰਜਾਬ ''ਚ 3 ਥਾਣਾ ਮੁਖੀਆਂ ''ਤੇ ਵੱਡੀ ਕਾਰਵਾਈ
Saturday, Apr 19, 2025 - 04:09 PM (IST)

ਗੁਰਦਾਸਪੁਰ (ਹਰਮਨ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਪੁਲਸ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿਮ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਐੱਸਐੱਸਪੀ ਅਦਿੱਤਿਆ ਆਈਪੀਐੱਸ ਨੇ ਇੱਕ ਵੱਡਾ ਐਕਸ਼ਨ ਕੀਤਾ ਹੈ। ਇਸ ਤਹਿਤ ਉਨ੍ਹਾਂ ਨੇ ਜ਼ਿਲ੍ਹੇ ਨਾਲ ਸੰਬੰਧਿਤ ਤਿੰਨ ਥਾਣਿਆਂ ਦੇ ਇੰਚਾਰਜਾਂ ਦੀ ਕਾਰਗੁਜ਼ਾਰੀ ਤੋਂ ਨਾ ਖੁਸ਼ ਹੋ ਕੇ ਤਿੰਨਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ । ਉਸ ਦੇ ਨਾਲ ਹੀ ਇਨ੍ਹਾਂ ਤਿੰਨਾਂ ਅਹਿਮ ਥਾਣਿਆਂ ਵਿੱਚ ਨਵੇਂ ਐੱਸਐੱਚਓ ਤੈਨਾਤ ਕਰ ਦਿੱਤੇ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਇੱਕ ਚੌਂਕੀ ਦਾ ਇੰਚਾਰਜ ਵੀ ਬਦਲ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ
ਜਗ ਬਾਣੀ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਅਦਿੱਤਿਆ ਆਈਪੀਐੱਸ ਨੇ ਦੱਸਿਆ ਕਿ ਵੱਖ-ਵੱਖ ਥਾਣਾ ਮੁਖੀਆਂ ਨੂੰ ਹਦਾਇਤ ਕੀਤੀ ਗਈ ਸੀ ਕਿ ਥਾਣਿਆਂ ਵਿੱਚ ਆਉਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣ ਅਤੇ ਨਾਲ ਹੀ ਨਸ਼ਾ ਵਿਰੋਧੀ ਮੁਹਿੰਮ ਸਮੇਤ ਹੋਰ ਮੁਹਿੰਮਾ ਨੂੰ ਸੰਜੀਦਗੀ ਨਾਲ ਚਲਾਇਆ ਜਾਵੇ। ਉਨ੍ਹਾਂ ਕਿਹਾ ਕਿ ਥਾਣਿਆਂ ਵਿੱਚ ਲੰਮੇ ਸਮੇਂ ਤੋਂ ਸ਼ਿਕਾਇਤਾਂ ਬਕਾਇਆ ਹਨ ਜਿਨ੍ਹਾਂ ਨੂੰ ਸਮੇਂ ਸਿਰ ਨਿਪਟਾਉਣ ਲਈ ਕਈ ਵਾਰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਇਸੇ ਤਰ੍ਹਾਂ ਪੁਲਸ ਦੇ ਹੋਰ ਵੱਖ-ਵੱਖ ਕੰਮਾਂ ਵਿੱਚ ਵੀ ਤੇਜ਼ੀ ਲਿਆਉਣ ਲਈ ਵੱਖ-ਵੱਖ ਥਾਣਾ ਮੁਖੀਆਂ ਅਤੇ ਪੁਲਸ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਪਰ ਇਸ ਦੇ ਬਾਵਜੂਦ ਅਜੇ ਕਈ ਥਾਣਾ ਮੁਖੀਆਂ ਵੱਲੋਂ ਸਹੀ ਤਰ੍ਹਾਂ ਨਾਲ ਕੰਮ ਨਹੀਂ ਕੀਤਾ ਜਾ ਰਿਹਾ ਜਿਸ ਦੇ ਚਲਦਿਆਂ ਅੱਜ ਥਾਣਾ ਸਿਟੀ ਗੁਰਦਾਸਪੁਰ ਦੇ ਐੱਸਐੱਚਓ ਇੰਸਪੈਕਟਰ ਗੁਰਮੀਤ ਸਿੰਘ ਨੂੰ ਬਦਲ ਕੇ ਉਨਾਂ ਦੀ ਜਗ੍ਹਾ 'ਤੇ ਇੰਸਪੈਕਟਰ ਦਵਿੰਦਰ ਪ੍ਰਕਾਸ਼ ਨੂੰ ਥਾਣਾ ਸਿਟੀ ਦਾ ਐੱਸਐੱਚਓ ਲਗਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਇਸੇ ਤਰ੍ਹਾਂ ਪੁਰਾਣਾ ਸ਼ਾਲਾ ਵਿਖੇ ਐੱਸਐੱਚਓ ਮੋਹਨ ਸਿੰਘ ਨੂੰ ਬਦਲ ਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਜਦੋਂ ਕਿ ਸਬ ਇੰਸਪੈਕਟਰ ਦੀਪਕਾ ਨੂੰ ਇਸ ਥਾਣੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਬਹਿਰਾਮਪੁਰ ਥਾਣੇ ਵਿਖੇ ਤੈਨਾਤ ਐੱਸਐੱਚਓ ਓਕਾਰ ਸਿੰਘ ਨੂੰ ਬਦਲ ਕੇ ਇੰਸਪੈਕਟਰ ਜਤਿੰਦਰ ਸਿੰਘ ਨੂੰ ਐੱਸਐੱਚਓ ਲਗਾਇਆ ਗਿਆ। ਜੋੜਾ ਛੱਤਰਾਂ ਪੁਲਸ ਚੌਂਕੀ ਦੇ ਇੰਚਾਰਜ ਜੀਵਨ ਸਿੰਘ ਨੂੰ ਵੀ ਬਦਲ ਦਿੱਤਾ ਗਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰ ਪੁਲਸ ਅਧਿਕਾਰੀਆਂ ਅਤੇ ਥਾਣਾ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਅਤੇ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਮਿਲੇ ਨਿਰਦੇਸ਼ਾਂ ਦੀ ਪੂਰੀ ਸੰਜੀਦਗੀ ਨਾਲ ਪਾਲਣਾ ਕਰਨ ਅਤੇ ਨਸ਼ਾਖੋਰੀ ਨੂੰ ਰੋਕਣ ਸਮੇਤ ਹੋਰ ਵੱਖ ਵੱਖ ਮੁਹਿੰਮਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਲਈ ਨਿਰੰਤਰ ਕੰਮ ਕਰਨ।
ਇਹ ਵੀ ਪੜ੍ਹੋ- ਪੰਜਾਬ 'ਚ Private ਸਕੂਲਾਂ 'ਤੇ ਹੋ ਸਕਦੈ ਵੱਡਾ ਐਕਸ਼ਨ, ਸਖ਼ਤ ਕਦਮ ਚੁੱਕੇਗੀ ਸਰਕਾਰ!
ਐੱਸਐੱਸਪੀ ਨੇ ਕਿਹਾ ਕਿ ਲੋਕਾਂ ਦੀ ਦੀ ਜਾਨਮਾਲ ਦੀ ਸੁਰੱਖਿਆ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣਾ ਅਤੇ ਨਸ਼ਿਆਂ ਨੂੰ ਰੋਕਣਾ ਪੁਲਸ ਦੀ ਤਰਜੀਹ ਹੈ ਅਤੇ ਇਹਨਾਂ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8