ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਮੈਨ 'ਤੇ ਵੱਡੀ ਕਾਰਵਾਈ, ਪ੍ਰਾਪਰਟੀ ਤੇ ਬੈਂਕ ਡਿਪਾਜ਼ਿਟ ਸੀਲ

Wednesday, Jan 29, 2025 - 07:54 PM (IST)

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਮੈਨ 'ਤੇ ਵੱਡੀ ਕਾਰਵਾਈ, ਪ੍ਰਾਪਰਟੀ ਤੇ ਬੈਂਕ ਡਿਪਾਜ਼ਿਟ ਸੀਲ

ਜਲੰਧਰ : ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਉੱਤੇ ਇਹ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਦੀ ਜਾਇਦਾਦ ਤੇ ਬੈਂਕ ਖਾਤੇ ਵੀ ਸੀਲ ਕੀਤੇ ਗਏ ਹਨ। ਇਹ ਕਾਰਵਾਈ ਪਲਾਟ ਵੰਡਣ ਨਾਲ ਜੁੜੇ ਇਕ ਮਾਮਲੇ ਵਿਚ ਕੀਤੀ ਗਈ ਹੈ।
 

ਲੁਧਿਆਣਾ ਇੰਪਰੂਵਮੈਂਟ ਟਰੱਸਟ ਵਿਚ ਪਲਾਟਾਂ ਦੀ ਅਲਾਟਮੈਂਟ ਨੂੰ ਲੈ ਕੇ ਹੋਏ ਘੁਟਾਲੇ ਦੇ ਮਾਮਲੇ ਵਿਚ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ। ਰਮਨ ਬਾਲਾ ਸੁਬਰਾਮਨੀਅਮ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਦੱਸੇ ਜਾ ਰਹੇ ਹਨ। ਜਲੰਧਰ ਈਡੀ ਨੇ ਇਸ ਦੌਰਾਨ ਕਾਰਵਾਈ ਕਰਦਿਆਂ ਰਮਨ ਬਾਲਾ ਸੁਬਰਾਮਨੀਅਮ ਦੀ ਸਾਰੀ ਪ੍ਰਾਪਰਟੀ ਸੀਲ ਕਰ ਦਿੱਤੀ ਹੈ। ਇਸ ਦੇ ਨਾਲ ਉਨ੍ਹਾਂ ਦੇ ਬੈਂਕ ਖਾਤੇ ਵੀ ਸੀਲ ਕੀਤੇ ਗਏ ਹਨ, ਜਿਨ੍ਹਾਂ ਵਿਚ 5.58 ਕਰੋੜ ਰੁਪਏ ਹੋਣ ਦੀ ਗੱਲ ਸਾਹਮਣੇ ਆਈ ਹੈ।


author

Baljit Singh

Content Editor

Related News