ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਤੋਂ ਹੈਰਾਨੀਜਨਕ ਮਾਮਲਾ, ਪੈਸਕੋ ਫੋਰਸ ਦੇ ਕਰਮਚਾਰੀ 'ਤੇ ਵੱਡੀ ਕਾਰਵਾਈ
Sunday, Oct 26, 2025 - 11:25 AM (IST)
ਅੰਮ੍ਰਿਤਸਰ (ਸੰਜੀਵ)-ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਕੈਦੀਆਂ ਅਤੇ ਹਵਾਲਾਤੀਆਂ ਦੀ ਸੁਰੱਖਿਆ ਲਈ ਪੈਸਕੋ ਫੋਰਸ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਕੁਝ ਸਮੇਂ ਤੋਂ ਇਹ ਕਰਮਚਾਰੀ ਕੈਦੀਆਂ ਅਤੇ ਹਵਾਲਾਤੀਆਂ ਲਈ ਸਮੱਗਲਿੰਗ ਕਰ ਰਹੇ ਹਨ। ਇਸੇ ਤਰ੍ਹਾਂ ਦੀ ਇਕ ਘਟਨਾ ਉਦੋਂ ਵਾਪਰੀ ਜਦੋਂ ਜੇਲ੍ਹ ’ਚ ਪੈਸਕੋ ਫੋਰਸ ਦੇ ਕਰਮਚਾਰੀ ਨਵਜੋਤ ਸਿੰਘ ਦੀ ਤਲਾਸ਼ੀ ਲੈਣ ’ਤੇ 33.50 ਗ੍ਰਾਮ ਤੰਬਾਕੂ ਬਰਾਮਦ ਹੋਇਆ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ: ਇਨ੍ਹਾਂ 2 ਜ਼ਿਲ੍ਹਿਆਂ ਨੇ ਮਚਾਈ ਸਭ ਤੋਂ ਵੱਧ ਅੱਗ, ਪਹਿਲੇ ਸਥਾਨ 'ਤੇ...
ਪੁੱਛਗਿੱਛ ਦੌਰਾਨ ਨਵਜੋਤ ਸਿੰਘ ਨੇ ਮੰਨਿਆ ਕਿ ਉਸ ਨੇ ਬੈਰਕ ਨੰਬਰ 7/3 ਵਿਚ ਬੰਦ ਕਰਨਦੀਪ ਸਿੰਘ ਨੂੰ ਤੰਬਾਕੂ ਪਹੁੰਚਾਉਣਾ ਸੀ ਅਤੇ ਬਦਲੇ ’ਚ 10 ਹਜ਼ਾਰ ਰੁਪਏ ਮਿਲਣੇ ਸਨ। ਵਧੀਕ ਜੇਲ ਸੁਪਰਡੈਂਟ ਕਰਮਜੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਤਰਨਤਾਰਨ ਜ਼ਿਮਨੀ ਚੋਣ ਤੋਂ ਸਿਆਸਤ 'ਚ ਵੱਡਾ ਭੁਚਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
