ਫਿਰੋਜ਼ਪੁਰ 'ਚ PM ਦੀ ਸੁਰੱਖਿਆ 'ਚ ਕੋਤਾਹੀ ਮਾਮਲੇ 'ਚ ਵੱਡੀ ਕਾਰਵਾਈ, ਪੜ੍ਹੋ ਪੂਰੀ ਖ਼ਬਰ

Thursday, Jan 16, 2025 - 03:03 PM (IST)

ਫਿਰੋਜ਼ਪੁਰ 'ਚ PM ਦੀ ਸੁਰੱਖਿਆ 'ਚ ਕੋਤਾਹੀ ਮਾਮਲੇ 'ਚ ਵੱਡੀ ਕਾਰਵਾਈ, ਪੜ੍ਹੋ ਪੂਰੀ ਖ਼ਬਰ

ਫਿਰੋਜ਼ਪੁਰ : ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੋਤਾਹੀ ਮਾਮਲੇ 'ਚ ਵੱਡੀ ਕਾਰਵਾਈ ਕੀਤੀ ਗਈ ਹੈ। ਸੂਤਰਾਂ ਦੇ ਮੁਤਾਬਕ ਪਤਾ ਲੱਗਿਆ ਹੈ ਕਿ ਇਸ ਸਬੰਧੀ ਪੁਲਸ ਵਲੋਂ ਦਰਜ ਮਾਮਲਿਆਂ 'ਚ ਆਈ. ਪੀ. ਸੀ. ਦੀ ਧਾਰਾ-307 ਜੋੜ ਦਿੱਤੀ ਗਈ ਹੈ, ਮਤਲਬ ਕਿ ਇਸ ਮਾਮਲੇ ਦੇ ਮੁਲਜ਼ਮਾਂ 'ਤੇ ਇਰਾਦਾ-ਏ-ਕਤਲ ਦੀ ਧਾਰਾ ਲਾ ਦਿੱਤੀ ਗਈ ਹੈ। ਪਹਿਲਾਂ ਪੁਲਸ ਨੇ ਇਸ ਸਬੰਧੀ ਆਈ. ਪੀ. ਸੀ. ਦੀ ਧਾਰਾ-283 ਤਹਿਤ ਮਾਮਲਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਇਹ ਵਿਦਿਆਰਥੀ ਨਹੀਂ ਦੇ ਸਕਣਗੇ ਬੋਰਡ ਦੀਆਂ ਪ੍ਰੀਖਿਆਵਾਂ! ਜਾਰੀ ਹੋਈ ਵੱਡੀ ਚਿਤਾਵਨੀ

ਇਸ ਧਾਰਾ ਤਹਿਤ ਮੁਲਜ਼ਮਾਂ ਨੂੰ ਜ਼ਮਾਨਤ ਮਿਲ ਸਕਦੀ ਸੀ। ਫਿਰ ਦਸੰਬਰ 2022 'ਚ ਪੁਲਸ ਨੇ ਆਈ. ਪੀ. ਸੀ. ਦੀਆਂ ਧਾਰਾਵਾਂ 'ਚ ਵਾਧਾ ਕਰ ਦਿੱਤਾ ਅਤੇ ਆਈ. ਪੀ. ਸੀ. ਦੀ ਧਾਰਾ-307 ਸਣੇ ਕਈ ਹੋਰ ਧਾਰਾਵਾਂ ਜੋੜ ਦਿੱਤੀਆਂ। ਇਹ ਵੱਡਾ ਖ਼ੁਲਾਸਾ ਇਕ ਮੁਲਜ਼ਮ ਵਲੋਂ ਜ਼ਿਲ੍ਹਾ ਅਦਾਲਤ 'ਚ ਪੇਸ਼ਗੀ ਦੌਰਾਨ ਹੋਇਆ ਹੈ। ਅਦਾਲਤ ਵਲੋਂ ਉਸ ਦੀ ਅਗਾਊਂ ਜ਼ਮਾਨਤ ਰੱਦ ਕਰਨ ਮਗਰੋਂ ਇਸ ਸਬੰਧੀ ਖ਼ੁਲਾਸਾ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਨੇ ਲਾ 'ਤੀ ਵੱਡੀ ਸ਼ਿਕਾਇਤ, ਵਿਭਾਗ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼
ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਹੋਈ ਸੀ ਕੋਤਾਹੀ
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ, 2022 ਨੂੰ ਬਠਿੰਡਾ ਤੋਂ ਫਿਰੋਜ਼ਪੁਰ ਸੜਕ ਰਾਹੀਂ ਜਾ ਰਹੇ ਸਨ ਪਰ ਕਿਸਾਨਾਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ। ਇਸ ਤੋਂ ਬਾਅਦ ਉਨ੍ਹਾਂ ਦਾ ਕਾਫ਼ਲਾ ਫਿਰੋਜ਼ਪੁਰ ਦੇ ਪਿਆਰੇਆਣਾ ਫਲਾਈਓਵਰ 'ਤੇ 20 ਮਿੰਟ ਤੱਕ ਰੁਕਿਆ ਰਿਹਾ, ਜਿੱਥੋਂ ਉਨ੍ਹਾਂ ਦੇ ਕਾਫ਼ਲੇ ਨੂੰ ਯੂ-ਟਰਨ ਲੈ ਕੇ ਵਾਪਸ ਪਰਤਣਾ ਪਿਆ। ਇਨ੍ਹਾਂ ਹੀ ਨਹੀਂ ਬਠਿੰਡਾ ਦੇ ਭਿਸੀਆਣਾ ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਤੁਹਾਡੇ (ਪੰਜਾਬ) ਮੁੱਖ ਮੰਤਰੀ ਦਾ ਧੰਨਵਾਦ, ਮੈਂ ਜ਼ਿੰਦਾ ਵਾਪਸ ਆ ਗਿਆ ਹਾਂ। ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਵੱਧ ਗਿਆ। ਇਹ ਫਲਾਈਓਵਰ ਭਾਰਤ-ਪਾਕਿਸਤਾਨ ਦੀ ਹੁਸੈਨੀਵਾਲਾ ਸਰਹੱਦ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਸੀ। ਦੱਸ ਦਈਏ ਕਿ ਉਸ ਸਮੇਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8




 


author

Babita

Content Editor

Related News