ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ 'ਚ ਵੱਡੀ ਕਾਰਵਾਈ, CA ਸਤਿੰਦਰ ਸਿੰਘ ਕੋਹਲੀ ਗ੍ਰਿਫਤਾਰ
Thursday, Jan 01, 2026 - 03:43 PM (IST)
ਅੰਮ੍ਰਿਤਸਰ (ਵੈੱਬ ਡੈਸਕ, ਸਰਬਜੀਤ, ਜਸ਼ਨ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀ. ਏ. ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫਤਾਰ ਕਰ ਲਿਆ ਹੈ। ਕੋਹਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਡਿਟ ਨਾਲ ਸੰਬੰਧਤ ਕੰਮ ਵੀ ਦੇਖਦੇ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗਬਨ ਮਾਮਲੇ ਵਿਚ ਪੁਲਸ ਵੱਲੋਂ ਇਹ ਪਹਿਲੀ ਗ੍ਰਿਫ਼ਤਾਰੀ ਕੀਤੀ ਗਈ ਹੈ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਅੰਮ੍ਰਿਤਸਰ ਪੁਲਸ ਨੇ ਸਤਿੰਦਰ ਸਿੰਘ ਸਮੇਤ 16 ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਨੂੰ 'ਪਵਿੱਤਰ ਸ਼ਹਿਰ' ਘੋਸ਼ਿਤ ਕਰਨ ਮਗਰੋਂ Non veg ਦੇ ਕਾਰੋਬਾਰੀਆਂ ਨੇ ਉਠਾਈ ਇਹ ਮੰਗ, ਕਿਹਾ- ਘੱਟੋ-ਘੱਟ...
ਸਤਿੰਦਰ ਸਿੰਘ ਕੋਹਲੀ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਵੀ ਰਹੇ ਹਨ। ਸੂਤਰਾਂ ਮੁਤਾਬਕ ਸਤਿੰਦਰ ਸਿੰਘ ਕੋਹਲੀ ਦੀ ਗ੍ਰਿਫਤਾਰੀ 328 ਪਾਵਨ ਸਰੂਪ ਮਾਮਲੇ ਵਿਚ ਹੋਈ ਹੈ। ਕੋਹਲੀ ਦੀ ਗ੍ਰਿਫਤਾਰੀ ਚੰਡੀਗੜ੍ਹ ਦੇ ਇੱਕ ਹੋਟਲ ਤੋਂ ਕੀਤੀ ਗਈ ਹੈ। ਹੁਣ ਜਦੋਂ ਇਸ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ ਹੋਈ ਹੈ ਤਾਂ ਉਮੀਦ ਹੈ ਕਿ ਜਾਂਚ ਤੋਂ ਬਾਅਦ ਇਸ ਮਾਮਲੇ ਵਿਚ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ। ਪੁਲਸ ਵੱਲੋਂ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ ਅਤੇ ਹੁਣ ਪੂਰੇ ਮਾਮਲੇ ਦੀ ਪੁਲਸ ਵੱਲੋਂ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦੋ ਭਰਾਵਾਂ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਇਕ ਦੀ ਮੌਤ
ਦੱਸ ਦੇਈਏ ਕਿ ਕੋਹਲੀ ਦੀ ਕੰਪਨੀ ਐਸਐਸ ਕੋਹਲੀ ਐਂਡ ਐਸੋਸੀਏਟ ਫਰਮ ਨੂੰ 2009 'ਚ ਐਸਜੀਪੀਸੀ ਦੇ ਅੰਦਰੂਨੀ ਆਡਿਟ ਅਤੇ ਖਾਤਿਆਂ ਨੂੰ ਕੰਪਿਊਟਰਾਈਜ਼ ਕਰਨ ਅਤੇ ਉਸਦਾ ਕੰਮ ਦੇਖਣ ਲਈ 3.5 ਲੱਖ ਰੁਪਏ ਮਹੀਨੇ ਵਜੋਂ ਦਿੱਤੇ ਜਾਂਦੇ ਸਨ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੁਆਰਾ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ 'ਚ ਪਾਇਆ ਗਿਆ ਸੀ ਕਿ ਐਸਐਸ ਕੋਹਲੀ ਐਂਡ ਐਸੋਸੀਏਟ ਫਰਮ ਨੇ ਇਸ ਸਬੰਧੀ ਕੇਵਲ ਇੱਕ ਕੰਮ ਕੀਤਾ ਸੀ, ਜਦ ਕਿ ਉਸ ਨੂੰ ਚਾਰ ਕੰਮਾਂ ਲਈ ਪੈਸੇ ਅਦਾ ਕੀਤੇ ਗਏ ਸਨ।
ਇਸ ਕਰਕੇ 2020 'ਚ ਸੁਪਰੀਮ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਜੀ ਵੱਲੋਂ ਗਠਿਤ ਕੀਤੀ ਗਈ ਜਾਂਚ ਕਮੇਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਸਨ ਅਤੇ ਨਾਲ ਹੀ ਫੈਸਲਾ ਦਿੱਤਾ ਸੀ ਕਿ ਉਨ੍ਹਾਂ ਵੱਲੋਂ ਮਸੂਲੀ ਕੀਤੀ ਗਈ ਭੁਗਤਾਨ 'ਚੋਂ ਕੁੱਲ 75 ਪ੍ਰਤੀਸ਼ਤ ਰਾਸ਼ੀ ਵਾਪਸ ਕਰਨੀ ਪਵੇਗੀ।
328 ਸਰੂਪਾਂ ਦਾ ਮਾਮਲਾ ਕੀ ਹੈ?
ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਗੁੰਮ ਹੋਣ ਦਾ ਮਾਮਲਾ ਸਾਲ 2020 ਵਿੱਚ ਪਹਿਲੀ ਵਾਰ ਲੋਕਾਂ ਸਾਹਮਣੇ ਆਇਆ। ਹਾਲਾਂਕਿ ਜਦੋਂ ਇਹ ਮਾਮਲਾ ਸਾਹਮਣੇ ਆਇਆ ਸੀ ਉਦੋਂ 267 ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਾਪਤਾ (ਜਿਹਨਾਂ ਦਾ ਕੋਈ ਰਿਕਾਰਡ ਨਹੀਂ) ਹੋਣ ਦੀ ਗੱਲ ਕੀਤੀ ਗਈ ਸੀ ਪਰ ਬਾਅਦ ਵਿੱਚ ਅਕਾਲ ਤਖ਼ਤ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਲਾਪਤਾ (ਜਿਹਨਾਂ ਦਾ ਕੋਈ ਰਿਕਾਰਡ ਨਹੀਂ) ਹੋਏ ਸਰੂਪਾਂ ਦੀ ਗਿਣਤੀ 328 ਦੱਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਸਾਈਬਰ ਠੱਗੀ ਦੀ ਹੱਦ ਪਾਰ, ਨਵ-ਨਿਯੁਕਤ DC ਦਲਵਿੰਦਰਜੀਤ ਸਿੰਘ ਦੇ ਨਾਂ ’ਤੇ ਧੋਖਾਧੜੀ
ਇਸ 'ਚ ਸ਼੍ਰੋਮਣੀ ਕਮੇਟੀ ਦੇ 16 ਸਾਬਕਾ ਕਰਮਚਾਰੀਆਂ ਨੂੰ ਨਾਮਜ਼ਦ ਕੀਤਾ ਗਿਆ, ਜਿਨ੍ਹਾਂ ਵਿੱਚ ਸਾਬਕਾ ਮੁੱਖ ਸਕੱਤਰ ਰੂਪ ਸਿੰਘ, ਸਾਬਕਾ ਸਕੱਤਰ ਮਨਜੀਤ ਸਿੰਘ, ਗੁਰਬਚਨ ਸਿੰਘ, ਸਤਿੰਦਰ ਸਿੰਘ, ਨਿਸ਼ਾਨ ਸਿੰਘ, ਪਰਮਜੀਤ ਸਿੰਘ, ਗੁਰਮੁਖ ਸਿੰਘ, ਜੁਝਾਰ ਸਿੰਘ, ਬਾਜ ਸਿੰਘ, ਦਲਬੀਰ ਸਿੰਘ, ਕਮਲਜੀਤ ਸਿੰਘ, ਕੁਲਵੰਤ ਸਿੰਘ, ਜਸਪ੍ਰੀਤ ਸਿੰਘ, ਗੁਰਬਚਨ ਸਿੰਘ, ਸਤਿੰਦਰ ਸਿੰਘ ਅਤੇ ਅਮਰਜੀਤ ਸਿੰਘ ਸ਼ਾਮਲ ਹਨ। ਐੱਫਆਈਆਰ ਵਿੱਚ ਬੇਅਦਬੀ (295-A), ਧੋਖਾਧੜੀ ਅਤੇ ਸਾਜ਼ਿਸ਼ ਵਰਗੀਆਂ ਧਰਾਵਾਂ ਨੂੰ ਸ਼ਾਮਲ ਕੀਤਾ ਗਿਆ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
