ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 32 IAS/PCS ਅਫਸਰਾਂ ਦੇ ਤਬਾਦਲੇ, ਕਈ ਜ਼ਿਲ੍ਹਿਆਂ ਦੇ ਡੀ. ਸੀ. ਵੀ ਬਦਲੇ ਗਏ
Sunday, Nov 27, 2022 - 06:37 PM (IST)
ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਅਨੁਸਾਰ ਕੁੱਲ 32 ਆਈ. ਏ. ਐੱਸ./ਪੀ. ਸੀ. ਐੱਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਪੰਜ ਜ਼ਿਲ੍ਹਿਆਂ ਹੁਸ਼ਿਆਰਪੁਰ, ਗੁਰਦਾਸਪੁਰ, ਤਰਨਤਾਰਨ, ਫਾਜ਼ਿਲਕਾ ਅਤੇ ਬਰਨਾਲਾ ਦੇ ਡੀ. ਸੀ. ਵੀ ਬਦਲ ਦਿੱਤੇ ਹਨ। ਮਿਲੀ ਜਾਣਕਾਰੀ ਮੁਤਾਬਕ ਕੋਮਲ ਮਿੱਤਲ ਨੂੰ ਹੁਸ਼ਿਆਰਪੁਰ, ਹਿਮਾਂਸ਼ੂ ਅਗਰਵਾਲ ਨੂੰ ਗੁਰਦਾਸਪੁਰ, ਪੂਨਮ ਦਾਸ ਨੂੰ ਬਰਨਾਲਾ, ਸੇਨੂੰ ਦੁੱਗਲ ਨੂੰ ਫਾਜ਼ਿਲਕਾ, ਰਿਸ਼ੀਪਾਲ ਨੂੰ ਤਰਨਤਾਰਨ ਦੇ ਨਵਾਂ ਡੀ. ਸੀ. ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅਨੁਰਾਗ ਅਗਰਵਾਲ ਨੂੰ ਵਧੀਕ ਚੀਫ ਸੈਕਟਰੀ ਚੋਣ ਕਮਿਸ਼ਨ ਨਿਯੁਕਤ ਕੀਤਾ ਗਿਆ ਹੈ। ਆਈ. ਏ. ਐੱਸ./ਪੀ. ਸੀ. ਐੱਸ. ਅਫਸਰਾਂ ਦੇ ਤਬਾਦਲਿਆਂ ਦੀ ਪੂਰੀ ਸੂਚੀ ਖ਼ਬਰ ਵਿਚ ਨੱਥੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਬਾਰਾਤ ਦੀ ਉਡੀਕ ’ਚ ਸਜੀ ਬੈਠੀ ਲਾੜੀ ਦੇ ਟੁੱਟੇ ਸੁਫ਼ਨੇ, ਵਿਆਹ ਤੋਂ ਐਨ ਪਹਿਲਾਂ ਫਰਾਰ ਹੋ ਗਿਆ ਲਾੜਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।