ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

Thursday, Oct 30, 2025 - 06:32 PM (IST)

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ

ਚੰਡੀਗੜ੍ਹ- ਪੰਜਾਬ ਵਿਚ ਤਿੰਨ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਅਹਿਮ ਪ੍ਰਸ਼ਾਸਨਿਕ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ, ਬਿਜਲੀ ਵਿਭਾਗ, ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਇੰਚਾਰਜ ਵਜੋਂ ਆਈਏਐਸ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ 31 ਅਕਤੂਬਰ ਨੂੰ ਸਰਕਾਰੀ ਛੁੱਟੀ ਦੀ ਉੱਠੀ ਮੰਗ

ਨਿਯੁਕਤੀਆਂ ਦੇ ਵੇਰਵੇ:

- ਆਈਏਐਸ ਅਜੋਏ ਕੁਮਾਰ ਸਿਨਹਾ ਨੂੰ ਪਰਸੋਨਲ ਵਿਭਾਗ ਵੀ ਦਿੱਤਾ ਗਿਆ ਹੈ।

- ਅਰਸ਼ਦੀਪ ਸਿੰਘ ਥਿੰਦ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਪ੍ਰਬੰਧਕੀ ਸਕੱਤਰ ਲਗਾਇਆ ਗਿਆ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਬਾਗਬਾਨੀ ਅਤੇ ਮਿੱਟੀ ਅਤੇ ਜਲ ਸੰਭਾਲ ਵਿਭਾਗ ਦਾ ਵਧੀਕ ਸਕੱਤਰ ਵੀ ਨਿਯੁਕਤ ਕੀਤਾ ਗਿਆ ਹੈ।

-ਆਈਏਐਸ ਬਸੰਤ ਗਰਗ ਨੂੰ ਬਿਜਲੀ ਵਿਭਾਗ ਦਾ ਪ੍ਰਬੰਧਕੀ ਸਕੱਤਰ ਲਗਾਇਆ ਗਿਆ ਹੈ।

-ਆਈਏਐਸ ਸੰਯਮ ਅਗਰਵਾਲ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦਾ ਸਕੱਤਰ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ-  ਪੰਜਾਬੀਓ ਪਹਿਲਾਂ ਕਰ ਲਓ ਕੰਮ, ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ Powercut

ਇਹ ਆਦੇਸ਼ ਸੁਪਰੀਨਟੈਂਡੈਂਟ ਕੈਲਾਸ਼ ਗੌਤਮ ਦੇ ਦਸਤਖਤਾਂ ਹੇਠ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ: ਵਿਆਹ ਦੇ ਨਾਂ 'ਤੇ ਵੱਡਾ ਘਪਲਾ, ਠੱਗੇ ਗਏ 10 NRI

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News