ਪੰਜਾਬ ''ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ, ਦੇਖੋ LIST

Tuesday, Oct 13, 2026 - 09:21 PM (IST)

ਪੰਜਾਬ ''ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ, ਦੇਖੋ LIST

ਚੰਡੀਗੜ੍ਹ: ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਪ੍ਰਸ਼ਾਸਨਿਕ ਆਧਾਰ 'ਤੇ ਵੱਡਾ ਫੇਰਬਦਲ ਕਰਦੇ ਹੋਏ ਕਈ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ, ਜੋ ਕਿ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

PunjabKesari

PunjabKesari
ਇਨ੍ਹਾਂ ਹੁਕਮਾਂ ਤਹਿਤ ਸਾਲ 2020 ਬੈਚ ਦੇ IAS ਅਧਿਕਾਰੀ ਓਜਸਵੀ, ਜੋ ਇਸ ਸਮੇਂ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਵਜੋਂ ਸੇਵਾਵਾਂ ਨਿਭਾ ਰਹੇ ਸਨ, ਜਿਸਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਐਡੀਸ਼ਨਲ ਸਕੱਤਰ, ਰੈਵਨਿਊ, ਰਿਹੈਬਿਲੀਟੇਸ਼ਨ ਅਤੇ ਡਿਜ਼ਾਸਟਰ ਮੈਨੇਜਮੈਂਟ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ 2016 ਬੈਚ ਦੇ PCS ਅਧਿਕਾਰੀ ਅੰਕੁਰ ਮਹਿੰਦਰੂ, ਜੋ ਇਸ ਸਮੇਂ ਸੰਗਰੂਰ ਦੇ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਤਾਇਨਾਤ ਹਨ, ਦੀਆਂ ਸੇਵਾਵਾਂ ਸਥਾਨਕ ਸਰਕਾਰ ਵਿਭਾਗ ਦੇ ਹਵਾਲੇ ਕੀਤੀਆਂ ਗਈਆਂ ਹਨ। ਉਨ੍ਹਾਂ ਨੂੰ ਓਜਸਵੀ (IAS) ਦੀ ਥਾਂ 'ਤੇ ਨਗਰ ਨਿਗਮ ਲੁਧਿਆਣਾ ਦੇ ਨਵੇਂ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਗਿਆ ਹੈ।
 


author

Shubam Kumar

Content Editor

Related News