ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! IAS ਸਮੇਤ  PCS ਅਧਿਕਾਰੀਆਂ ਦੇ ਤਬਾਦਲੇ

Friday, Dec 12, 2025 - 12:06 PM (IST)

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! IAS ਸਮੇਤ  PCS ਅਧਿਕਾਰੀਆਂ ਦੇ ਤਬਾਦਲੇ

ਜਲੰਧਰ/ਚੰਡੀਗੜ੍ਹ (ਅੰਕੁਰ)- ਪੰਜਾਬ ਪੁਲਸ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 7 ਆਈ. ਏ. ਐੱਸ. ਅਧਿਕਾਰੀਆਂ ਅਤੇ ਇਕ ਪੀ. ਸੀ. ਐੱਸ. ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਤੇਜਵੀਰ ਸਿੰਘ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ’ਚ ਵਧੀਕ ਮੁੱਖ ਸਕੱਤਰ ਲਾਇਆ ਗਿਆ ਹੈ। ਮਨਵੇਸ਼ ਸਿੰਘ ਸਿੱਧੂ ਨੂੰ ਕਿਰਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਦੇ ਨਾਲ-ਨਾਲ ਮਾਲ ਅਤੇ ਪੁਨਰਵਾਸ ਵਿਭਾਗ ਦੇ ਸਕੱਤਰ ਅਤੇ ਰੂਪਨਗਰ ਦੇ ਕਮਿਸ਼ਨ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।

ਅਰੁਣ ਸੇਖੜੀ ਨੂੰ ਫ਼ਿਰੋਜ਼ਪੁਰ ਕਮਿਸ਼ਨਰ ਦੇ ਨਾਲ-ਨਾਲ ਫ਼ਰੀਦਕੋਟ ਦੇ ਕਮਿਸ਼ਨਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਮਨਜੀਤ ਸਿੰਘ ਬਰਾੜ ਨੂੰ ਸਥਾਨਕ ਸਰਕਾਰਾਂ ਵਿਭਾਗ ਦਾ ਪ੍ਰਬੰਧਕੀ ਸਕੱਤਰ ਲਾਇਆ ਗਿਆ ਹੈ। ਰਾਮਵੀਰ ਨੂੰ ਪੰਜਾਬ ਮੰਡੀ ਬੋਰਡ ਦੇ ਸਕੱਤਰ ਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਪ੍ਰਬੰਧਕੀ ਸਕੱਤਰ ਦੇ ਨਾਲ-ਨਾਲ ਜਲੰਧਰ ਕਮਿਸ਼ਨਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: 'ਕੁਰਸੀਆਂ ਦੇ ਲਾਉਣ ਲੱਗੇ ਰੇਟ'! CM ਮਾਨ ਦਾ ਕਾਂਗਰਸ ਨੂੰ ਲੈ ਕੇ ਵੱਡਾ ਬਿਆਨ

ਰੁਬਿੰਦਰਜੀਤ ਸਿੰਘ ਬਰਾੜ ਨੂੰ ਪੰਜਾਬ ਪੂੰਜੀ ਪ੍ਰੋਤਸਾਹਨ ਬਿਊਰੋ ਦੇ ਵਧੀਕ ਮੁੱਖ ਕਾਰਜਕਾਰੀ ਅਫ਼ਸਰ ਦੇ ਨਾਲ-ਨਾਲ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਵਧੀਕ ਸਕੱਤਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਸੋਨਮ ਨੂੰ ਪਟਿਆਲਾ ਦਾ ਸੰਯੁਕਤ ਕਮਿਸ਼ਨਰ ਲਾਇਆ ਗਿਆ ਹੈ। ਪੀ. ਸੀ. ਐੱਸ. ਅਧਿਕਾਰੀ ਜਗਦੀਪ ਸਹਿਗਲ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਸੰਯੁਕਤ ਸਕੱਤਰ ਦੇ ਨਾਲ-ਨਾਲ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਵਧੀਕ ਮੈਨੇਜਿੰਗ ਡਾਇਰੈਕਟਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 9 ਫਰਵਰੀ ਤੱਕ ਲਾਗੂ ਰਹਿਣਗੇ ਹੁਕਮ


author

shivani attri

Content Editor

Related News