ਅੱਜ ਬਦਲੇਗਾ ਪੰਜਾਬ ਦਾ ਮੌਸਮ, ਮੀਂਹ ਨੂੰ ਲੈ ਕੇ ਜਾਰੀ ਹੋਇਆ ਵੱਡਾ ਅਲਰਟ
Wednesday, Jan 22, 2025 - 04:37 PM (IST)
ਜਲੰਧਰ- ਪੰਜਾਬ ਵਿੱਚ ਜਿੱਥੇ ਇਕ ਪਾਸੇ ਧੁੰਦ ਤੋਂ ਥੋੜ੍ਹੀ ਰਾਹਤ ਮਿਲੀ ਹੈ, ਉਥੇ ਹੀ ਦਿਨ ਦੇ ਮੁਕਾਬਲੇ ਰਾਤ ਨੂੰ ਠੰਡ ਵੀ ਵਧੀ ਹੈ। ਸੂਬੇ ਵਿੱਚ ਅੱਜ ਇਕ ਵਾਰ ਫਿਰ ਮੌਸਮ ਬਦਲ ਸਕਦਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਸੰਭਾਵਨਾ ਪ੍ਰਗਟਾਈ ਹੈ ਕਿ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਆਉਣ ਵਾਲੇ ਦਿਨਾਂ ਦੌਰਾਨ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : UK ਜਾਂਦੇ ਜਹਾਜ਼ 'ਚ ਕੁੱਲ੍ਹੜ ਪਿੱਜ਼ਾ ਕੱਪਲ ਨਾਲ ਹੋਇਆ ਕੁਝ ਅਜਿਹਾ, ਵੀਡੀਓ ਹੋ ਗਈ ਵਾਇਰਲ
ਮੌਸਮ ਵਿਭਾਗ ਨੇ ਪੰਜਾਬ ਦੇ ਅੰਦਰ ਅਗਲੇ ਤਿੰਨ ਦਿਨਾਂ ਲਈ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ ਅੰਦਰ ਧੁੰਦ ਦੇ ਨਾਲ ਨਾਲ ਠੰਡੀਆਂ ਹਵਾਵਾਂ ਚੱਲਣ ਦੀ ਵੀ ਚਿਤਾਵਨੀ ਦਿੱਤੀ ਗਈ ਹੈ। ਵਿਭਾਗ ਅਨੁਸਾਰ ਮੀਂਹ ਅਤੇ ਖ਼ਰਾਬ ਮੌਸਮ ਕਾਰਨ ਸੂਬੇ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਮੰਗਲਵਾਰ ਨੂੰ ਵੀ ਸੂਬੇ ਦੇ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਸਭ ਤੋਂ ਵੱਧ 23.3 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਵੀ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਅਬੋਹਰ ਵਿੱਚ ਸਭ ਤੋਂ ਘੱਟ ਪਾਰਾ 6.2 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਵਾਹਨ ਚਾਲਕ ਹੋ ਜਾਣ ਸਾਵਧਾਨ ! ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ...
ਦਿੱਲੀ-ਐੱਨ. ਸੀ. ਆਰ. 'ਚ ਧੁੱਪ ਵਾਲਾ ਮੌਸਮ ਰਹਿਣ ਦੀ ਭਵਿੱਖਬਾਣੀ
ਮੌਸਮ ਵਿਭਾਗ ਨੇ ਦਿੱਲੀ-ਐੱਨ. ਸੀ. ਆਰ. ਵਿੱਚ 22 ਅਤੇ 23 ਜਨਵਰੀ ਨੂੰ ਮੀਂਹ ਅਤੇ ਗਰਜ ਦੀ ਭਵਿੱਖਬਾਣੀ ਵੀ ਕੀਤੀ ਹੈ। ਇਸ ਤੋਂ ਬਾਅਦ ਕੁਝ ਦਿਨਾਂ ਤੱਕ ਲਗਾਤਾਰ ਸਵੇਰੇ ਅਤੇ ਸ਼ਾਮ ਨੂੰ ਧੁੰਦ ਰਹੇਗੀ। ਮੌਸਮ ਵਿਭਾਗ ਅਨੁਸਾਰ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਉਥੇ ਹੀ ਕਸ਼ਮੀਰ ਅਤੇ ਨਾਲ ਲੱਗਦੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ। ਵਿਭਾਗ ਨੇ ਖ਼ਦਸ਼ਾ ਪ੍ਰਗਟ ਕੀਤਾ ਹੈ ਕਿ ਯੂ. ਪੀ. ਅਤੇ ਬਿਹਾਰ 'ਚ ਕੁਝ ਥਾਵਾਂ ‘ਤੇ ਦੋ ਦਿਨਾਂ ਤੱਕ ਮੀਂਹ ਪਵੇਗਾ। ਅਜਿਹੀ ਸਥਿਤੀ ਵਿੱਚ ਦੋਵੇਂ ਸੂਬਿਆਂ ਵਿੱਚ ਸਰਦੀਆਂ ਦਾ ਮੌਸਮ ਇਕ ਵਾਰ ਫਿਰ ਵਾਪਸ ਆ ਸਕਦਾ ਹੈ।
ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਪੁਲਸ ਮੁਲਾਜ਼ਮਾਂ ਨੂੰ ਜਾਰੀ ਹੋ ਗਏ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e