ਪੰਜਾਬ ''ਚ ਵੱਡੇ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼, ਪੜ੍ਹੋ ਕੀ ਹੈ ਪੂਰੀ ਖ਼ਬਰ

Monday, Sep 15, 2025 - 03:00 PM (IST)

ਪੰਜਾਬ ''ਚ ਵੱਡੇ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼, ਪੜ੍ਹੋ ਕੀ ਹੈ ਪੂਰੀ ਖ਼ਬਰ

ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਗੈਰ-ਕਾਨੂੰਨੀ ਹਥਿਆਰਾਂ ਸਣੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਵਲੋਂ ਸਾਂਝੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਨੇ 5 ਪਿਸਤੌਲਾਂ ਅਤੇ 9 ਮੈਗਜ਼ੀਨਾਂ ਸਣੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਵੱਡੀ ਰਾਹਤ, ਬਦਲ ਗਏ RULE! ਚਲਾਨ ਕੱਟਣ ਨੂੰ ਲੈ ਕੇ ਹੁਣ...

ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੌਰੀ ਵਾਸੀ ਪਿੰਡ ਟਾਹਲੀਵਾਲਾ ਬੋਦਲਾ ਅਤੇ ਸੁਰਿੰਦਰ ਸਿੰਘ ਵਾਸੀ ਢਾਣੀ ਕਹਾਣਾ ਰਾਮ ਦੇ ਤੌਰ 'ਤੇ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਹਥਿਆਰ ਪਾਕਿਸਤਾਨ ਤੋਂ ਇਕ ਵਿਦੇਸ਼ੀ ਸੰਸਥਾ ਰਾਹੀਂ ਪੰਜਾਬ 'ਚ ਅਪਰਾਧਿਕ ਗਿਰੋਹਾਂ ਵਲੋਂ ਵਰਤੋਂ ਲਈ ਪ੍ਰਾਪਤ ਕੀਤੇ ਗਏ ਸਨ।

ਇਹ ਵੀ ਪੜ੍ਹੋ : ਰਜਿਸਟਰੀ ਕਰਵਾਉਣ ਵਾਲੇ ਲੋਕਾਂ ਲਈ ਬੁਰੀ ਖ਼ਬਰ! ਤਹਿਸੀਲਾਂ 'ਚ ਸਾਰਾ ਦਿਨ ਹੁਣ...

ਉਕਤ ਮੁਲਜ਼ਮ ਅਪਰਾਧਿਕ ਸਮੂਹਾਂ ਦੇ ਜ਼ਮੀਨੀ ਸੰਚਾਲਕਾਂ ਨੂੰ ਇਹ ਹਥਿਆਰ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਫਿਲਹਾਲ ਇਸ ਸਬੰਧੀ ਥਾਣਾ ਸਦਰ ਫਾਜ਼ਿਲਕਾ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਦੋਹਾਂ ਤਰ੍ਹਾਂ ਦੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 


 


author

Babita

Content Editor

Related News