ਨਵਾਂਸ਼ਹਿਰ ਜ਼ਿਲ੍ਹੇ ''ਚ 10 ਜਨਵਰੀ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ ਹੁਕਮ ਜਾਰੀ
Wednesday, Nov 12, 2025 - 07:14 PM (IST)
ਨਵਾਂਸ਼ਹਿਰ (ਤ੍ਰਿਪਾਠੀ)-ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਆਤਿਸ਼ਬਾਜ਼ੀ/ਪਟਾਕੇ ਚਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਆਤਿਸ਼ਬਾਜ਼ੀ/ਪਟਾਕੇ, ਜਿਨ੍ਹਾਂ ਵਿਚ ਬੰਬ, ਹਵਾਈ ਪਟਾਕੇ ਅਤੇ ਚਾਈਨੀਜ਼ ਪਟਾਕੇ ਸ਼ਾਮਲ ਹਨ, ਦੇ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਵੇਖਣ ਵਿਚ ਆਇਆ ਹੈ ਕਿ ਲੋਕਾਂ ਵੱਲੋਂ ਆਤਿਸ਼ਬਾਜ਼ੀ, ਪਟਾਕਿਆਂ ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਸ਼ੋਰ-ਸਰਾਬੇ ਕਰਕੇ ਆਮ ਪਬਲਿਕ ਵਿੱਚ ਡਰ ਪੈਦਾ ਹੁੰਦਾ ਹੈ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਖ਼ਦਸ਼ਾ ਰਹਿੰਦਾ ਹੈ । ਉਨ੍ਹਾਂ ਕਿਹਾ ਕਿ ਇਹ ਹੁਕਮ 10 ਜਨਵਰੀ 2026 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ: ਪੰਜਾਬ 'ਚ 5 ਦਿਨ ਅਹਿਮ! 15 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਪੜ੍ਹੋ Latest ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
