ਰੂਪਨਗਰ 'ਚ ਲੱਗੀ 1 ਜੂਨ ਤੱਕ ਵੱਡੀ ਪਾਬੰਦੀ! DC ਨੇ ਜਾਰੀ ਕੀਤੇ ਸਖ਼ਤ ਹੁਕਮ

Thursday, Apr 02, 2026 - 06:46 PM (IST)

ਰੂਪਨਗਰ 'ਚ ਲੱਗੀ 1 ਜੂਨ ਤੱਕ ਵੱਡੀ ਪਾਬੰਦੀ! DC ਨੇ ਜਾਰੀ ਕੀਤੇ ਸਖ਼ਤ ਹੁਕਮ

ਰੂਪਨਗਰ (ਵਿਜੇ ਸ਼ਰਮਾ, ਭੰਡਾਰੀ)- ਰੂਪਨਗਰ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਲਮਾ-ਨੂਰਪੁਰਬੇਦੀ-ਰੂਪਨਗਰ ਰੋਡ ’ਤੇ ਆਉਣ-ਜਾਣ ਵਾਲੇ ਹੈਵੀ ਓਵਰਲੋਡ ਭਾਰੀ ਗੱਡੀਆਂ/ਟਿੱਪਰਾਂ ਦੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 02 ਅਪ੍ਰੈਲ 2026 ਤੋਂ 01 ਜੂਨ 2026 ਤੱਕ ਲਾਗੂ ਰਹਿਣਗੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਹੈ ਕਿ ਜ਼ਿਲ੍ਹਾ ਰੂਪਨਗਰ ਅੰਦਰ ਚੱਲ ਰਹੀ ਮਾਈਨਿੰਗ ਵਿਚ ਸ਼ਾਮਲ ਵੱਡੀ ਗਿਣਤੀ 'ਚ ਓਵਰਲੋਡ ਟਿੱਪਰਾਂ ਦੀ ਆਵਾਜਾਈ ਆਮ ਦੇਣ ਤੋਂ ਕਲਮਾ-ਨੂਰਪੁਰਬੇਦੀ-ਰੂਪਨਗਰ ਰੋਡ ਤੋਂ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਕਲਮਾ-ਨੂਰਪੁਰਬੇਦੀ-ਰੂਪਨਗਰ ਰੋਡ ’ਤੇ ਵੱਡੀ ਗਿਣਤੀ ਵਿਚ ਪਿੰਡ ਹੁੰਦੇ ਹਨ ਅਤੇ ਵੱਡੀ ਗਿਣਤੀ ਵਿਚ ਲੋਕ ਇਨ੍ਹਾਂ ਪਿੰਡਾਂ ਦੇ ਵਸਨੀਕ ਹਨ। ਇਸ ਤੋਂ ਇਲਾਵਾ ਇਸ ਰੋਡ ਤੋਂ ਕਾਫ਼ੀ ਸਕੂਲ ਪੈਂਦੇ ਹਨ, ਜਿਨ੍ਹਾਂ 'ਚ ਪੜ੍ਹਨ ਵਾਲੇ ਸਕੂਲੀ ਵਿਦਿਆਰਥੀ ਇਸ ਰੋਡ ਰਾਹੀ ਸਕੂਲ ’ਤੇ ਆਉਣਾ-ਜਾਣਾ ਕਰਦੇ ਹਨ।

ਇਹ ਵੀ ਪੜ੍ਹੋ: ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert

ਓਵਰਲੋਡ ਟਿੱਪਰਾਂ ਦੀ ਆਵਾਜਾਈ ਕਾਰਨ ਪਹਿਲਾਂ ਕਈ ਹਾਦਸੇ ਵਾਪਰ ਚੁੱਕੇ ਹਨ, ਜਿਸ ਕਾਰਨ ਲਾਅ ਐਂਡ ਆਰਡਰ ਦੀ ਸਥਿਤੀ ਪ੍ਰਭਾਵਿਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਦੀਆਂ ਵਿਚ ਪੈਣ ਵਾਲੀ ਸੰਘਣੀ ਧੁੰਦ ਅਤੇ ਇਸ ਰੋਡ ’ਤੇ ਟਿੱਪਰਾਂ ਦੀ ਜ਼ਿਆਦਾ ਆਵਾਜਾਈ ਕਾਰਨ ਰੋਜ਼ਾਨਾ ਨਵੇਂ ਹਾਦਸੇ ਵਾਪਰਦੇ ਰਹਿੰਦੇ ਹਨ। ਆਉਣ ਵਾਲੇ ਦਿਨਾਂ ਅੰਦਰ ਵੱਡਾ ਹਾਦਸਾ ਹੋਣ ਦੀ ਸੰਭਾਵਨਾ ’ਤੇ ਇਨਕਾਰ ਨਹੀਂ ਕੀਤਾ ਜਾ ਸਕਦਾ, ਜਿਸ ਨਾਲ ਜਾਨ ਮਾਲ ਦਾ ਨੁਕਸਾਨ ਹੋ ਸਕਦਾ ਹੈ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਪ੍ਰਭਾਵਿਤ ਹੋ ਸਕਦੀ ਹੈ। ਲੋਕਾਂ ਦੀ ਮੰਗ ਤਹਿਤ ਇਨ੍ਹਾਂ ਓਵਰਲੋਡ ਟਿੱਪਰਾਂ ’ਤੇ ਸਖ਼ਤੀ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਟਿੱਪਰਾਂ ਦੀ ਆਵਾਜਾਦੀ ਕਲਮਾ-ਨੂਰਪੁਰਬੇਦੀ-ਰੂਪਨਗਰ ਰੋਡ ਤੋਂ ਬੰਦ ਕਰਵਾ ਕੇ ਪਚਰੰਡਾ ਮੋੜ ਤੋਂ ਸ੍ਰੀ ਅਨੰਦਪੁਰ ਸਾਹਿਬ ਰਾਹੀਂ ਯਕੀਨੀ ਬਣਾਈ ਜਾਵੇ। 

ਇਹ ਵੀ ਪੜ੍ਹੋ: ਪੰਜਾਬ ਦੇ ਉੱਘੇ ਕਾਰੋਬਾਰੀ ਨੇ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਕੀਤੀ ਫਤਿਹ, ਬੇਸ ਕੈਂਪ 'ਚ ਲਹਿਰਾਇਆ ਝੰਡਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News