ਪੰਜਾਬ ਦੇ ਇਸ ਜ਼ਿਲ੍ਹੇ ''ਚ 29 ਮਈ ਤੋਂ 10 ਜੂਨ ਤੱਕ ਲੱਗੀ ਇਹ ਵੱਡੀ ਪਾਬੰਦੀ, DCਵੱਲੋਂ ਹੁਕਮ ਜਾਰੀ
Saturday, May 24, 2025 - 01:31 PM (IST)

ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਵਿਚ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿਚ 5 ਜਾਂ ਵੱਧ ਵਿਅਕਤੀਆਂ ਦੇ ਇਕੱਠ ਹੋਣ 'ਤੇ ਪਾਬੰਦੀ ਲਗਾਈ ਗਈ ਹੈ। ਦਰਅਸਲ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ 29 ਮਈ ਤੋਂ 10 ਜੂਨ ਤੱਕ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਚ ਕਰਵਾਈ ਜਾ ਰਹੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਕਤ ਪ੍ਰੀਖਿਆ ਕੇਂਦਰ ਦੀ ਹਦੂਦ ਅੰਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: ਫਸ ਸਕਦੇ ਨੇ MLA ਰਮਨ ਅਰੋੜਾ ਦੇ ਕਈ ਨਜ਼ਦੀਕੀ ਰਿਸ਼ਤੇਦਾਰ, ਵਿਜੀਲੈਂਸ ਕੱਸੇਗੀ ਸ਼ਿਕੰਜਾ
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਆਮ ਵੇਖਣ ਵਿੱਚ ਆਇਆ ਹੈ ਕਿ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਆਦਿ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਵਿਚ ਵਿਘਨ ਪੈ ਸਕਦਾ ਹੈ ਅਤੇ ਟ੍ਰੈਫਿਕ ਦੀ ਸਮੱਸਿਆ ਵੀ ਹੋ ਸਕਦੀ ਹੈ। ਇਸ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਪ੍ਰੀਖਿਆ ਨੂੰ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਨਿਪਟਾਉਣ ਲਈ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਲਗਾਈ ਜਾਣੀ ਜ਼ਰੂਰੀ ਹੈ।
ਇਹ ਵੀ ਪੜ੍ਹੋ: MLA ਰਮਨ ਅਰੋੜਾ 'ਤੇ ਐਕਸ਼ਨ ਮਗਰੋਂ ਹੋਰ ਵਿਧਾਇਕ ਤੇ ਨੇਤਾ ਵੀ ਸਰਕਾਰ ਦੀ ਰਾਡਾਰ ’ਤੇ, ਡਿੱਗੇਗੀ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e