ਚੰਡੀਗੜ੍ਹ ’ਚ ਕੇਂਦਰੀ ਸਰਵਿਸਿਜ਼ ਨਿਯਮ ਲਾਗੂ ਕਰਨੇ ਪੰਜਾਬ ਦੇ ਅਧਿਕਾਰਾਂ ਨਾਲ ਇਕ ਹੋਰ ਵੱਡਾ ਧੱਕਾ : ਅਕਾਲੀ ਦਲ
Sunday, Mar 27, 2022 - 09:12 PM (IST)
ਚੰਡੀਗੜ੍ਹ (ਬਿਊਰੋ) : ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸਰਵਿਸਿਜ਼ ਨਿਯਮ ਲਾਗੂ ਕਰਨ ਦੇ ਐਲਾਨ ਤੋਂ ਬਾਅਦ ਇਸ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਪ੍ਰਗਟਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਦਲਜੀਤ ਚੀਮਾ ਨੇ ਟਵੀਟ ਕਰਦਿਆਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐੱਮ. ਬੀ.) ’ਚ ਬਦਲਾਅ ਕਰਨ ਤੋਂ ਬਾਅਦ ਪੰਜਾਬ ਦੇ ਅਧਿਕਾਰਾਂ ਨਾਲ ਇਹ ਇਕ ਹੋਰ ਵੱਡਾ ਧੱਕਾ ਹੈ।
ਇਹ ਵੀ ਪੜ੍ਹੋ : ਅਮਿਤ ਸ਼ਾਹ ਦਾ ਵੱਡਾ ਐਲਾਨ, ਚੰਡੀਗੜ੍ਹ ’ਚ ਹੁਣ ਕੇਂਦਰੀ ਸਰਵਿਸ ਨਿਯਮ ਹੋਣਗੇ ਲਾਗੂ (ਵੀਡੀਓ)
ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰ ਸਰਕਾਰ ਦੇ ਨਿਯਮ ਲਾਗੂ ਕਰਨ ਦਾ ਗ੍ਰਹਿ ਮੰਤਰਾਲੇ ਦਾ ਫ਼ੈਸਲਾ ਪੰਜਾਬ ਪੁਨਰਗਠਨ ਐਕਟ ਦੀ ਭਾਵਨਾ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਸ ’ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਇਸ ਦਾ ਮਤਲਬ ਹੈ ਪੰਜਾਬ ਦੀ ਰਾਜਧਾਨੀ ਦੇ ਹੱਕ ਤੋਂ ਸਦਾ ਲਈ ਵਾਂਝਾ ਕਰਨਾ। ਜ਼ਿਕਰਯੋਗ ਹੈ ਕਿ ਅੱਜ ਸ਼ਾਮ ਅਮਿਤ ਸ਼ਾਹ ਨੇ ਚੰਡੀਗੜ੍ਹ ਦੇ ਇਕ ਦਿਨਾ ਦੌਰੇ ਦੌਰਾਨ ਐਲਾਨ ਕੀਤਾ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਹੁਣ ਪੰਜਾਬ ਦੀ ਬਜਾਏ ਕੇਂਦਰੀ ਸਰਵਿਸਿਜ਼ ਨਿਯਮ ਲਾਗੂ ਹੋਣਗੇ।
ਇਹ ਵੀ ਪੜ੍ਹੋ : ਚੰਡੀਗੜ੍ਹ ’ਚ ਕੇਂਦਰੀ ਸਰਵਿਸਿਜ਼ ਨਿਯਮ ਲਾਗੂ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਖਪਾਲ ਖਹਿਰਾ ਨੇ ਪ੍ਰਗਟਾਇਆ ਵਿਰੋਧ