ਪੰਜਾਬ 'ਚ ਟਲੀ ਵੱਡੀ ਵਾਰਦਾਤ! ਬੱਬਰ ਖ਼ਾਲਸਾ ਦੇ 3 ਮੈਂਬਰ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
Friday, Mar 07, 2025 - 01:26 PM (IST)

ਜਲੰਧਰ/ਚੰਡੀਗੜ੍ਹ (ਭਾਸ਼ਾ)- ਪੰਜਾਬ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਬੈਠੇ ਅੱਤਵਾਦੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਪੰਜਾਬ ਪੁਲਸ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿਚ ਤਿੰਨ ਲੋਕਾਂ ਦੀ ਗ੍ਰਿਫ਼ਤਾਰੀ ਨਾਲ ਕਤਲ ਦੀ ਵੱਡੀ ਸਾਜਿਸ਼ ਨਾਕਾਮ ਕੀਤੀ ਗਈ ਹੈ। ਇਸ ਨੂੰ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਸਮਰਥਨ ਵਾਲੇ ਅੱਤਵਾਦੀ ਮਾਡਿਊਲ ਵੱਲੋਂ ਰਚੀ ਗਈ ਸੀ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ) ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਅੱਤਵਾਦੀ ਮਾਡਿਊਲ ਅਮਰੀਕਾ ਸਥਿਤ ਮਾਫ਼ੀਆ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਵਾਂਸ਼ਹਿਰੀਆ ਆਪਣੇ ਸਾਥੀ ਲਾਡੀ ਬਕਾਪੁਰੀਆ ਨਾਲ ਮਿਲ ਕੇ ਚਲਾ ਰਿਹਾ ਸੀ, ਜੋਕਿ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਨਜ਼ਦੀਕੀ ਸਾਥੀ ਹੈ।
ਇਹ ਵੀ ਪੜ੍ਹੋ : CBSE ਦੇ ਇਸ ਵੱਡੇ ਫ਼ੈਸਲੇ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਖੜ੍ਹੀ ਕੀਤੀ ਨਵੀਂ ਮੁਸੀਬਤ
ਲਾਡੀ ਬਾਕਾਪੂਰੀਆ ਇਸ ਸਮੇਂ ਗ੍ਰੀਸ ਵਿੱਚ ਰਹਿੰਦਾ ਹੈ। ਗੌਰਵ ਯਾਦਵ ਨੇ ਐਕਸ 'ਤੇ ਪੋਸਟ ਜ਼ਰੀਏ ਜਾਣਕਾਰੀ ਦਿੱਤੀ ਕਿ ਇਕ ਵੱਡੀ ਸਫ਼ਲਤਾ ਵਿੱਚ ਜਲੰਧਰ ਪੁਲਸ ਇੰਟੈਲੀਜੈਂਸ ਸੈੱਲ ਦੀ ਸੂਚਨਾ 'ਤੇ ਪੰਜਾਬ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (BKI) ਸਮਰਥਿਤ ਅੱਤਵਾਦੀ 'ਮਾਡਿਊਲ' ਦੀ ਇਕ ਹੋਰ ਵੱਡੇ ਕਤਲ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ, ਜਿਸ ਨਾਲ 'ਮਾਡਿਊਲ' ਦੇ ਤਿੰਨ ਮੈਂਬਰਾਂ ਜਗਰੂਪ ਸਿੰਘ ਉਰਫ਼ ਜੱਗਾ, ਸੁਖਜੀਤ ਸਿੰਘ ਉਰਫ਼ ਸੁੱਖਾ ਅਤੇ ਨਵਪ੍ਰੀਤ ਸਿੰਘ ਉਰਫ਼ ਨਵ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਗੋਲਾ ਬਾਰੂਦ ਦੇ ਨਾਲ ਚਾਰ ਆਧੁਨਿਕ ਹਥਿਆਰ ਬਰਾਮਦ ਕੀਤੇ ਗਏ ਹਨ।
ਡੀ. ਜੀ. ਪੀ. ਨੇ ਕਿਹਾ ਕਿ ਚਾਰ ਆਧੁਨਿਕ ਪਿਸਤੌਲਾਂ ਸਮੇਤ ਗੋਲਾ ਬਾਰੂਦ, ਇਕ ਗਲੋਕ ਪਿਸਤੌਲ 9 ਐੱਮ. ਐੱਮ, ਇਕ ਮੈਗਜ਼ੀਨ ਅਤੇ 6 ਕਾਰਤੂਸ, ਇਕ ਪਿਸਤੌਲ ਪੀ. ਐਕਸ 5 ਸਟੋਰਮ (ਬੇਰੇਟਾ) 30 ਬੋਰ, ਇਕ ਮੈਗਜ਼ੀਨ ਅਤੇ ਚਾਰ ਗੋਲ਼ੀਆਂ, ਇਕ ਦੇਸੀ 30 ਬੋਰ ਪਿਸਤੌਲ, ਇਕ ਮੈਗਜ਼ੀਨ ਅਤੇ ਚਾਰ ਕਾਰਤੂਸ ਅਤੇ ਇਕ ਦੇਸੀ 32 ਬੋਰ ਪਿਸਤੌਲ, ਇਕ ਮੈਗਜ਼ੀਨ ਅਤੇ 8 ਕਾਰਤੂਸ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : 'ਯੁੱਧ ਨਸ਼ਿਆਂ ਵਿਰੁੱਧ': 6ਵੇਂ ਦਿਨ 501 ਥਾਵਾਂ ’ਤੇ ਛਾਪੇਮਾਰੀ, 75 ਨਸ਼ਾ ਸਮੱਗਲਰਾਂ 'ਤੇ ਹੋਈ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e