ਜਲੰਧਰ 'ਚ ਵੱਡੀ ਵਾਰਦਾਤ! ਨੂੰਹ-ਪੁੱਤ ਨੇ ਪਿਓ ਦਾ ਕੀਤਾ ਕਤਲ, ਵਜ੍ਹਾ ਕਰੇਗੀ ਹੈਰਾਨ
Sunday, Aug 30, 2026 - 04:13 PM (IST)
ਜਲੰਧਰ (ਸੋਨੂੰ)- ਜਲੰਧਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਹਰਗੋਬਿੰਦ ਨਗਰ ਵਿਚ ਪੈਸਿਆਂ ਦੇ ਵਿਵਾਦ ਨੂੰ ਲੈ ਕੇ ਬੇਟੇ ਨੇ ਆਪਣੀ ਪਤਨੀ ਅਤੇ ਸਾਥੀ ਨਾਲ ਮਿਲ ਕੇ ਪਿਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਪੁੱਤਰ ਫਕੀਰ ਸਿੰਘ ਵਜੋਂ ਹੋਈ ਹੈ, ਜੋਕਿ ਹਰਗੋਬਿੰਦ ਨਗਰ ਦਾ ਰਹਿਣ ਵਾਲਾ ਸੀ। ਉਹ ਇਕ ਫੈਕਟਰੀ 'ਚ ਸਕਿਓਰਿਟੀ ਗਾਰਡ ਵਜੋਂ ਕੰਮ ਕਰਦਾ ਸੀ।
ਮਿਲੀ ਜਾਣਕਾਰੀ ਮੁਤਾਬਕ ਦਲਜੀਤ ਸਿੰਘ ਦੇ ਪੁੱਤਰ ਸੁਖਪਾਲ ਸਿੰਘ ਨੇ ਰੂਹੀ ਨਾਲ ਪ੍ਰੇਮ ਵਿਆਹ ਕੀਤਾ ਸੀ, ਜਿਸ ਦਾ ਉਸ ਦੇ ਪਿਤਾ ਨੇ ਵਿਰੋਧ ਕਰਦੇ ਸਨ। ਇਸੇ ਦੇ ਚਲਦਿਆਂ ਦਲਜੀਤ ਸਿੰਘ ਨੇ ਆਪਣੇ ਪੁੱਤਰ ਨੂੰ ਘਰੋਂ ਕੱਢ ਦਿੱਤਾ ਸੀ। ਇਸ ਦੇ ਬਾਅਦ ਸੁਖਪਾਲ ਆਪਣੀ ਪਤਨੀ ਨਾਲ ਹਰਗੋਬਿੰਦ ਨਗਰ 'ਚ ਕਿਰਾਏ ਦੇ ਮਕਾਨ 'ਚ ਰਹਿਣ ਲੱਗ ਪਿਆ।
ਇਹ ਵੀ ਪੜ੍ਹੋ: ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ ਖੁੱਲ੍ਹਿਆ ਭੇਤ ਤਾਂ...

ਦੱਸਿਆ ਗਿਆ ਹੈ ਕਿ ਸੁਖਪਾਲ ਪਹਿਲਾਂ ਦੁਬਈ ਗਿਆ ਸੀ ਅਤੇ ਬਾਅਦ 'ਚ ਵਾਪਸ ਆ ਗਿਆ ਸੀ। ਉਸ ਦੀ ਵਿੱਤੀ ਹਾਲਤ ਇਸ ਸਮੇਂ ਠੀਕ ਨਹੀਂ ਸੀ ਅਤੇ ਉਹ ਅਕਸਰ ਆਪਣੇ ਪਿਤਾ ਤੋਂ ਪੈਸੇ ਮੰਗਦਾ ਸੀ ਪਰ ਦਲਜੀਤ ਸਿੰਘ ਨੇ ਉਸ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਦੱਸਿਆ ਗਿਆ ਹੈ ਕਿ ਬੀਤੀ ਰਾਤ ਸੁਖਪਾਲ ਸਿੰਘ ਆਪਣੀ ਪਤਨੀ ਰੂਹੀ ਅਤੇ ਇਕ ਦੋਸਤ ਨਾਲ ਆਪਣੇ ਪਿਤਾ ਦੇ ਘਰ ਪਹੁੰਚਿਆ ਅਤੇ ਪੈਸੇ ਦੀ ਮੰਗ ਕੀਤੀ। ਜਦੋਂ ਪਿਤਾ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਦੋਵਾਂ ਧਿਰਾਂ ਵਿਚਕਾਰ ਝਗੜਾ ਹੋ ਗਿਆ। ਇਸ ਦੌਰਾਨ ਦੋਸ਼ੀਆਂ ਨੇ ਦਲਜੀਤ ਸਿੰਘ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਤਿੱਖੇ ਵਾਰ ਕਰ ਦਿੱਤੇ। ਗੰਭੀਰ ਸੱਟਾਂ ਲੱਗਣ ਕਾਰਨ ਦਲਜੀਤ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 8 ਦੇ ਇੰਚਾਰਜ ਇੰਸਪੈਕਟਰ ਸਾਹਿਲ ਚੌਧਰੀ ਪੁਲਸ ਟੀਮ ਨਾਲ ਮੌਕੇ 'ਤੇ ਪਹੁੰਚੇ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਆਈ. ਪੀ. ਸੀ. ਦੀ ਧਾਰਾ 103 ਅਤੇ 103 (5) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
