ਪੰਜਾਬ ਦੇ 111 ਬਲਾਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਇਆ ਹੋਸ਼ ਉਡਾ ਦੇਣ ਵਾਲਾ ਖ਼ੁਲਾਸਾ, ਪੰਜਾਬੀ ਹੋ ਜਾਣ ਅਲਰਟ

Friday, Dec 12, 2025 - 11:04 AM (IST)

ਪੰਜਾਬ ਦੇ 111 ਬਲਾਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਇਆ ਹੋਸ਼ ਉਡਾ ਦੇਣ ਵਾਲਾ ਖ਼ੁਲਾਸਾ, ਪੰਜਾਬੀ ਹੋ ਜਾਣ ਅਲਰਟ

ਚੰਡੀਗੜ੍ਹ (ਮਨਪ੍ਰੀਤ) : ਕੇਂਦਰੀ ਜਲ ਸ਼ਕਤੀ ਮੰਤਰਾਲੇ ਨੇ ਸੰਸਦ 'ਚ ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਮੰਨਿਆ ਹੈ ਕਿ ਪੰਜਾਬ 'ਚ ਧਰਤੀ ਹੇਠਲੇ ਪਾਣੀ ਦਾ ਪੱਧਰ ਚਿੰਤਾਜ਼ਨਕ ਪੱਧਰ ‘ਤੇ ਘੱਟ ਹੋਇਆ ਹੈ। ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ 'ਚ ਜਲ ਸ਼ਕਤੀ ਰਾਜ ਮੰਤਰੀ ਰਾਜ ਭੂਸ਼ਣ ਚੌਧਰੀ ਨੇ ਦੱਸਿਆ ਕਿ ਸੂਬੇ 'ਚ ਧਰਤੀ ਹੇਠਲਾ ਪਾਣੀ ਕੱਢਣ ਦੀ ਦਰ 156.36 ਫ਼ੀਸਦੀ ਤੱਕ ਪਹੁੰਚ ਗਈ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਦੀ ਜਾਨ ਨੂੰ ਵੱਡਾ ਖ਼ਤਰਾ! ਸਾਹਮਣੇ ਆਈ ਰਿਪੋਰਟ 'ਚ ਹੋਇਆ ਵੱਡਾ ਖ਼ੁਲਾਸਾ
72 ਫ਼ੀਸਦੀ ਬਲਾਕ ਖ਼ਤਰੇ 'ਚ
ਮੰਤਰਾਲੇ ਵੱਲੋਂ ਪੇਸ਼ ਕੀਤੇ ਗਏ 2025 ਦੇ ਅੰਕੜਿਆਂ ਮੁਤਾਬਕ ਪੰਜਾਬ 'ਚ ਧਰਤੀ ਹੇਠਲੇ ਪਾਣੀ ਦਾ ਸਲਾਨਾ ਰੀਚਾਰਜ 18.60 ਬਿਲੀਅਨ ਕਿਊਬਿਕ ਮੀਟਰ (ਬੀ. ਸੀ. ਐੱਮ) ਹੈ, ਜਦੋਂ ਕਿ 2025 ‘ਚ ਹੀ ਸਿੰਚਾਈ, ਉਦਯੋਗਿਕ ਤੇ ਘਰੇਲੂ ਖ਼ਪਤ ਲਈ ਤਕਰੀਬਨ 26.27 ਬੀ. ਸੀ. ਐੱਮ ਪਾਣੀ ਕੱਢਿਆ ਗਿਆ ਹੈ। ਇਸ ਬੇਹਿਸਾਬੀ ਵਰਤੋਂ ਕਾਰਨ ਪੰਜਾਬ ਦੇ ਕੁੱਲ 153 ਬਲਾਕਾਂ 'ਚੋਂ 111 ਬਲਾਕ (72.55 ਫ਼ੀਸਦ) 'ਓਵਰ-ਐਕਸਪਲੋਇਟਿਡ' ਭਾਵ ਵੱਡੀ ਲੁੱਟ ਦਾ ਸ਼ਿਕਾਰ ਹੋਏ ਹਨ। ਸਿਰਫ਼ 17 ਬਲਾਕ ਹੀ 'ਸੁਰੱਖਿਅਤ' ਸ਼੍ਰੇਣੀ 'ਚ ਬਚੇ ਹਨ, ਜਦੋਂ ਕਿ 10 ਬਲਾਕ 'ਗੰਭੀਰ' ਅਤੇ 15 'ਅਰਧ-ਗੰਭੀਰ' ਹਾਲਤ 'ਚ ਹਨ।

ਇਹ ਵੀ ਪੜ੍ਹੋ : ਲਾਇਸੈਂਸ ਹੋ ਜਾਵੇਗਾ ਰੱਦ! ਅਸਲਾ ਧਾਰਕਾਂ ਲਈ ਵੱਡਾ ALERT, ਅੱਜ ਸ਼ਾਮ 5 ਵਜੇ ਤੋਂ ਪਹਿਲਾਂ...
ਪਾਣੀ 'ਚ ਜ਼ਹਿਰੀਲੇ ਤੱਤਾਂ ਦੀ ਮੌਜੂਦਗੀ
ਰਿਪੋਰਟ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਪੰਜਾਬ ਦੇ ਕੁੱਝ ਇਲਾਕਿਆਂ 'ਚ ਧਰਤੀ ਹੇਠਲੇ ਪਾਣੀ 'ਚ ਆਰਸੈਨਿਕ, ਫਲੋਰਾਈਡ ਅਤੇ ਯੂਰੇਨੀਅਮ ਵਰਗੇ ਜ਼ਹਿਰੀਲੇ ਤੱਤ ਤੈਅ ਸੀਮਾ ਤੋਂ ਵੱਧ ਪਾਏ ਗਏ ਹਨ। ਕੇਂਦਰ ਸਰਕਾਰ ਨੇ ਪਾਣੀ ਦੀ ਸੰਭਾਲ ਲਏ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਪਾਣੀ ਇੱਕ ਰਾਜ ਦੇ ਅਧਿਕਾਰ ਖੇਤਰ ਦਾ ਵਿਸ਼ਾ ਹੈ। ਇਸ ਲਈ ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਣ ਨੂੰ ਘਟਾਉਣ ਦੀ ਜ਼ਿੰਮੇਵਾਰੀ ਮੁੱਖ ਤੌਰ 'ਤੇ ਸੂਬਾ ਸਰਕਾਰਾਂ ਦੀ ਹੈ। ਹਾਲਾਂਕਿ ਸੂਬਾ ਸਰਕਾਰਾਂ ਦੇ ਯਤਨਾਂ ਦੇ ਪੂਰਕ ਵਜੋਂ ਕੇਂਦਰ ਸਰਕਾਰ ਵੱਲੋਂ ਪੰਜਾਬ ਸਮੇਤ ਦੇਸ਼ ਭਰ 'ਚ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਵੱਖ-ਵੱਖ ਪਹਿਲ ਕਦਮੀਆਂ ਹੇਠ ਕਦਮ ਚੁੱਕੇ ਗਏ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News