ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਸੂਬੇ ਦੇ ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ, ਅੱਜ ਤੋਂ ਬਦਲੇ ਨਿਯਮ
Sunday, Oct 25, 2026 - 03:50 PM (IST)
ਅਹਿਮਦਗੜ੍ਹ (ਤਾਇਲ)- ਪੰਜਾਬ ਵਿਚ ਨਸ਼ਿਆਂ ਦੀ ਰੋਕਥਾਮ ਲਈ ਚੱਲ ਰਹੀ ਮੁਹਿੰਮ ਦੇ ਮੱਦੇਨਜ਼ਰ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਕੈਮਿਸਟ 25 ਅਕਤੂਬਰ ਤੋਂ ਨਾਰਕੋਟਿਕਸ ਅਤੇ ਸਾਈਕੋਟ੍ਰੋਪਿਕ ਦਵਾਈਆਂ ਨਹੀਂ ਵੇਚਣਗੇ। ਐਸੋਸੀਏਸ਼ਨ ਵਲੋਂ ਸੂਬੇ ਦੇ ਹੋਲਸੇਲਰਾਂ ਅਤੇ ਰਿਟੇਲਰਾਂ ਨੂੰ ਇਨ੍ਹਾਂ ਦਵਾਈਆਂ ਦਾ ਸਟਾਕ ਵਾਪਸ ਲੈਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਸੂਬੇ ਦੇ 27 ਹਜ਼ਾਰ ਹੋਲਸੇਲਰਾਂ ਅਤੇ ਰਿਟੇਲਰਾਂ ਨੂੰ ਕਿਹਾ ਹੈ ਕਿ ਉਹ ਨਾਰਕੋਟਿਕਸ ਅਤੇ ਸਾਈਕੋਟ੍ਰੋਪਿਕ ਦਵਾਈਆਂ ਦਾ ਸਟਾਕ ਕਲੀਅਰ ਕਰਨ ਲਈ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ। ਰਿਪੋਰਟ ਮੁਤਾਬਕ ਸਟਾਕ ਵਾਪਸ ਲੈਣ ਅਤੇ ਵੰਡ ਪ੍ਰਣਾਲੀ ਨੂੰ ਲੈ ਕੇ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਦੁਨੀਆ ਭਰ 'ਚ ਹੋਵੇਗੀ ਅਰਦਾਸ ! ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਦੇਸ਼ ਜਾਰੀ
ਪੀ.ਸੀ.ਏ. ਦੇ ਪ੍ਰਧਾਨ ਨਰੇਸ਼ ਦੁੱਗਲ ਨੇ ਕਿਹਾ ਕਿ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਵਿਚ ਸ਼ਾਮਲ ਲੋਕਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ ਪਰ ਇਸ ਦੀ ਆੜ ਵਿਚ ਛੋਟੇ ਕੈਮਿਸਟਾਂ ਨੂੰ ਬੇਵਜ੍ਹਾ ਤੰਗ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਅਨੁਸਾਰ ਮਾਨਸਾ ਵਿਚ ਨਸ਼ਾ ਸਮੱਗਲਿੰਗ ਨਾਲ ਜੁੜੇ ਮਾਮਲਿਆਂ ਤੋਂ ਬਾਅਦ ਕੈਮਿਸਟਾਂ ਵਿਰੁੱਧ ਕਾਰਵਾਈ ਨੂੰ ਲੈ ਕੇ ਚਿੰਤਾ ਪੈਦਾ ਹੋਈ ਹੈ। ਜੇਕਰ ਕੋਈ ਕੈਮਿਸਟ ਨਸ਼ਾ ਵੇਚਣ ਵਿਚ ਸ਼ਾਮਲ ਹੈ ਤਾਂ ਸੰਗਠਨ ਉਸ ਦੀ ਪੈਰਵੀ ਨਹੀਂ ਕਰੇਗਾ ਪਰ ਜਿਹੜੇ ਕੈਮਿਸਟ ਕਾਨੂੰਨ ਅਨੁਸਾਰ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਬਿਨਾਂ ਵਜ੍ਹਾ ਨਿਸ਼ਾਨਾ ਬਣਾਉਣਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਕੈਮਿਸਟ ਭਾਈਚਾਰੇ ਦੀ ਭੂਮਿਕਾ ਨੂੰ ਵੀ ਸਮਝਿਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੋਹਣੇ ਫੁੱਲਾਂ ਨਾਲ ਸੱਜਿਆ Amritsar Airport, ਬਣਿਆ ਖਿੱਚ ਦਾ ਕੇਂਦਰ
ਦਵਾਈਆਂ ਦੀ ਵਿਕਰੀ ਸਬੰਧੀ ਕਿਸੇ ਵੀ ਸ਼ਿਕਾਇਤ ਦੀ ਨਿਰਪੱਖ ਜਾਂਚ ਹੋਵੇ
ਇਸੇ ਦੌਰਾਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੀਨੀਅਰ ਆਗੂ ਅਤੇ ਜਥੇਬੰਦਕ ਸਕੱਤਰ ਰਾਜੀਵ ਜੈਨ ਨੇ ਵੀ ਕੈਮਿਸਟਾਂ ਨੂੰ ਬੇਵਜ੍ਹਾ ਤੰਗ ਕਰਨ ਦੇ ਮਾਮਲਿਆਂ ’ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਦਵਾਈਆਂ ਦੀ ਵਿਕਰੀ ਸਬੰਧੀ ਕਿਸੇ ਵੀ ਸ਼ਿਕਾਇਤ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਕਾਨੂੰਨ ਅਨੁਸਾਰ ਕੰਮ ਕਰਨ ਵਾਲੇ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ-ਕਲਾਨੌਰ ਦੇ ਸਰਹੱਦੀ ਪਿੰਡ 'ਚ ਕਿਸਾਨ ’ਤੇ ਚੱਲੀਆਂ ਗੋਲੀਆਂ
ਐਸੋਸੀਏਸ਼ਨ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਕਾਰਵਾਈ ਦੌਰਾਨ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਵੇ ਅਤੇ ਬੇਕਸੂਰ ਕੈਮਿਸਟਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਨਾ ਕੀਤਾ ਜਾਵੇ। ਨਾਲ ਹੀ, ਨਸ਼ਿਆਂ ਦੀ ਰੋਕਥਾਮ ਲਈ ਦਵਾਈਆਂ ਦੀ ਵਿਕਰੀ ਅਤੇ ਵੰਡ ’ਤੇ ਨਿਯਮਾਂ ਅਨੁਸਾਰ ਨਿਗਰਾਨੀ ਰੱਖਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸੋਮਵਾਰ ਤੇ ਮੰਗਲਵਾਰ ਨੂੰ ਇਨ੍ਹਾਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
