ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਲੈ ਕੇ ਮਾਨਸਾ ਬਾਰ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ

06/07/2022 2:14:45 PM

ਮਾਨਸਾ: ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨੂੰ ਲੈ ਕੇ ਮਾਨਸਾ ਬਾਰ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ ਹੈ। ਮਾਨਸਾ ਬਾਰ ਐਸੋਸੀਏਸ਼ਨ ਨੇ ਫ਼ੈਸਲਾ ਕੀਤਾ ਹੈ ਕਿ ਕੋਈ ਵੀ ਵਕੀਲ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਦੀ ਪੈਰਵੀ ਨਹੀਂ ਕਰੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਵਕੀਲ ਭਾਈਚਾਰੇ ਨੂੰ 8 ਜੂਨ ਨੂੰ ਸਿੱਧੂ ਮੂਸੇਵਾਲਾ ਦੇ ਭੋਗ 'ਤੇ ਆਉਣ ਦੀ ਵੀ ਅਪੀਲ ਕੀਤੀ ਹੈ ਅਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਅਦਾਲਤੀ ਕੰਮਕਾਜ ਬੰਦ ਰੱਖਣ ਦੀ ਵੀ ਬੇਨਤੀ ਕੀਤੀ ਹੈ। ਮਾਨਸਾ ਬਾਰ ਐਸੋਸੀਅਸ਼ਨ ਨੇ ਵਕੀਲਾਂ ਦਾ ਇਕ ਪੈਨਲ ਵੀ ਤਿਆਰ ਕੀਤਾ ਗਿਆ ਹੈ ਜੋ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਕਾਨੂੰਨੀ ਤੌਰ 'ਤੇ ਇਹ ਕੇਸ ਮੁਫ਼ਤ ਲੜਣ ਬਾਰੇ ਗੱਲਬਾਤ ਕਰੇਗਾ।

ਇਹ ਵੀ ਪੜ੍ਹੋ- ਗੈਂਗਸਟਰ ਬਿਸ਼ਨੋਈ ਜੇਲ੍ਹ ’ਚ ਬੈਠ ਕੇ ਲੈਂਦਾ ਹੈ ਕਤਲ ਦੀ ਸੁਪਾਰੀ, ਸਾਥੀਆਂ ਤੋਂ ਇੰਝ ਕਰਵਾਉਂਦਾ ਹੈ ਕਤਲ

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਪੰਜਾਬ ਪੁਲਸ ਨੇ ਹੁਣ ਤੱਕ ਕਾਫ਼ੀ ਸਫ਼ਲਤਾ ਹਾਸਲ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਪੁਲਸ ਜਲਦ ਹੀ ਮੂਸੇਵਾਲਾ ਦੇ ਕਾਤਲਾਂ ਤੱਕ ਪਹੁੰਚ ਜਾਵੇਗੀ। ਪੁਲਸ ਨੇ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਕੇਕੜਾ ਨਾਮਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਨੇ ਪੁੱਛਗਿੱਛ ਦੌਰਾਨ ਕਈ ਖੁਲਾਸੇ ਕੀਤੇ ਹਨ। ਉਕਤ ਨੇ ਦੱਸਿਆ ਹੈ ਕਿ ਉਹ ਆਪਣੇ ਸਾਥੀ ਨਾਲ ਸਿੱਧੂ ਦੇ ਘਰ ਗਿਆ ਸੀ। ਸਿੱਧੂ ਨਾਲ ਸੈਲਫੀਆਂ ਵੀ ਲਈਆਂ ਸਨ। ਦਰਅਸਲ ਕੇਕੜਾ ਦੇ ਰਿਸ਼ਤੇਦਾਰ ਪਿੰਡ ਮੂਸਾ ਵਿਚ ਰਹਿੰਦੇ ਹਨ ਅਤੇ ਉਹ ਉਥੇ ਹੀ ਕਈ ਦਿਨਾਂ ਤੋਂ ਰਹਿ ਰਿਹਾ ਸੀ।

ਇਹ ਵੀ ਪੜ੍ਹੋ-ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਣਿਆ ਸਪੈਸ਼ਲ ਚੱਕਰਵਿਊ, ਟਾਰਗੈੱਟ ’ਤੇ ਵੱਡੇ-ਵੱਡੇ ਗੈਂਗਸਟਰ

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

Anuradha

This news is Content Editor Anuradha