ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

03/01/2023 5:35:01 PM

ਚੰਡੀਗੜ੍ਹ/ ਜਲੰਧਰ :  ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਜਲੰਧਰ ਵਿਖੇ ਜਲ ਸਪਲਾਈ ਪ੍ਰਣਾਲੀ ਨੂੰ ਸੁਧਾਰਨ ਅਤੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਤਕਰੀਬਨ 7.45 ਕਰੋੜ ਰੁਪਏ ਖ਼ਰਚਣ ਦਾ ਫ਼ੈਸਲਾ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੋਰ ਸਖ਼ਤ ਹੋਵੇਗੀ ਕਾਨੂੰਨ-ਵਿਵਸਥਾ, ਡੀ. ਜੀ. ਪੀ. ਨੇ ਉੱਚ ਪੁਲਸ ਅਧਿਕਾਰੀਆਂ ਨੂੰ ਅਲਾਟ ਕੀਤੇ ਜ਼ਿਲ੍ਹੇ

ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਜਲੰਧਰ ਵਿਖੇ ਜੋਨ-2 ਦੇ 74 ਟਿਊਬਵੈਲਾਂ ਦਾ ਅਤੇ ਜੋਨ-3 ਦੇ 103 ਟਿਊਬਵੈਲਾਂ ਦਾ ਸੰਚਾਲਨ, ਰੱਖ-ਰਖਾਅ ਅਤੇ ਇਲੈਕਟ੍ਰਿਕਲ ਮੁਰੰਮਤ ਕਰਨ 'ਤੇ ਤਕਰੀਬਨ 2.12 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਜੋਨ-4 ਦੇ 118 ਟਿਊਬਵੈਲਾਂ ਦਾ ਅਤੇ ਜੋਨ-6 ਵਿੱਚ 104 ਟਿਊਬਵੈਲਾਂ ਦੇ ਸੰਚਾਲਨ, ਰੱਖ-ਰਖਾਅ ਅਤੇ ਇਲੈਕਟ੍ਰਿਕਲ ਮੁਰੰਮਤ ਕਰਵਾਉਣ ਲਈ ਤਕਰੀਬਨ 1.69 ਅਤੇ 1.80 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।  

ਇਹ ਵੀ ਪੜ੍ਹੋ : ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਲਾਭ ਲੈਣ ਲਈ ਸਿਰਫ਼ ਦੋ ਦਿਨ ਬਾਕੀ

ਮੰਤਰੀ ਨੇ ਅੱਗੇ ਕਿਹਾ ਕਿ ਨਗਰ ਨਿਗਮ ਜਲੰਧਰ ਦੇ ਕੰਮ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਵਾਰਡਾਂ ਵਿਖੇ ਜਲ ਸਪਲਾਈ ਅਤੇ ਸੀਵਰ ਲਾਈਨਾਂ ਦੇ ਸਾਲਾਨਾ ਰੱਖ-ਰਖਾਅ ਅਤੇ ਆਊਟ ਸੋਰਸ ਅਧਾਰ 'ਤੇ ਸੇਵਾਵਾਂ ਹਾਇਰ ਕਰਨ ਲਈ ਤਕਰੀਬਨ 1.84 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ : ਸੈਲਾਨੀਆਂ ਲਈ ਖ਼ੁਸ਼ਖ਼ਬਰੀ, ਇਹ ਦੇਸ਼ ਘੁੰਮਣ ਆਉਣ ਵਾਲਿਆਂ ਨੂੰ ਖ਼ਰਚੇ-ਪਾਣੀ ਵਜੋਂ ਦੇਵੇਗਾ 13 ਤੋਂ 54 ਹਜ਼ਾਰ ਰੁਪਏ

ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in 'ਤੇ ਅਪਲੋਡ ਕਰ ਦਿੱਤੇ ਹਨ।  ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸ ਸਬੰਧੀ ਜਾਣਕਾਰੀ ਇਸੇ ਵੈੱਬਸਾਈਟ 'ਤੇ ਉਪਲਬਧ ਕਰਵਾਈ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ 

ਇਹ ਵੀ ਪੜ੍ਹੋ :  'ਸਕੂਲ ਆਫ ਐਮੀਨੈਂਸ' 'ਚ 9ਵੀਂ ਤੇ 11ਵੀਂ ਕਲਾਸ 'ਚ ਦਾਖ਼ਲੇ ਲਈ ਪੋਰਟਲ ਲਾਂਚ, ਇਸ ਦਿਨ ਹੋਵੇਗੀ ਪ੍ਰੀਖਿਆ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Harnek Seechewal

This news is Content Editor Harnek Seechewal