ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲੇ

Tuesday, Oct 08, 2024 - 08:24 PM (IST)

ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲੇ

ਚੰਡੀਗੜ੍ਹ : ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਚ ਹੋਈ। ਇਸ ਮੀਟਿੰਗ ਵਿਚ ਪੰਜਾਬ ਕੈਬਨਿਟ ਨੇ ਸੂਬੇ ਦੀਆਂ ਖ਼ਰੀਦ ਏਜੰਸੀਆਂ (ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ) ਵੱਲੋਂ ਖ਼ਰੀਦੇ ਝੋਨੇ ਨੂੰ ਮਿਲਿੰਗ ਲਈ ਦੇਣ ਅਤੇ ਇਸ ਦੀ ਕੇਂਦਰੀ ਪੂਲ ਵਿਚ ਸਮੇਂ ਸਿਰ ਡਿਲੀਵਰੀ ਲਈ ਸਾਉਣੀ ਸੀਜ਼ਨ 2024-25 ਲਈ ਪੰਜਾਬ ਕਸਟਮ ਮਿਲਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸਾਉਣੀ ਮਾਰਕੀਟਿੰਗ ਸੀਜ਼ਨ 2024-25 ਮਿਤੀ 1 ਅਕਤੂਬਰ, 2024 ਤੋਂ ਸ਼ੁਰੂ ਹੋਇਆ ਹੈ ਅਤੇ ਖ਼ਰੀਦ ਦਾ ਕੰਮ ਮਿਤੀ 30-11-2024 ਤੱਕ ਮੁਕੰਮਲ ਹੋਵੇਗਾ। ਸਾਉਣੀ ਖ਼ਰੀਦ ਸੀਜ਼ਨ 2024-25 ਖ਼ਰੀਦਿਆ ਝੋਨਾ ਸੂਬੇ ਵਿਚ ਸਥਿਤੀ ਯੋਗ ਚੌਲ ਮਿੱਲਾਂ ਵਿਚ ਸਟੋਰ ਕੀਤਾ ਜਾਵੇਗਾ। ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਪੰਜਾਬ ਵਿਭਾਗ ਵੱਲੋਂ ਹਰੇਕ ਸਾਉਣੀ ਖ਼ਰੀਦ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹਰੇਕ ਸਾਲ ਕਸਟਮ ਮਿਲਿੰਗ ਪਾਲਿਸੀ ਜਾਰੀ ਕੀਤੀ ਜਾਂਦੀ ਹੈ ਤਾਂ ਕਿ ਭਾਰਤ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਸੂਬੇ ਦੀਆਂ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦੇ ਝੋਨੇ ਦੀ ਮਿਲਿੰਗ ਹੋ ਸਕੇ। 

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ

“ਦਿ ਪੰਜਾਬ ਕਸਟਮ ਮਿਲਿੰਗ ਪਾਲਿਸੀ ਫਾਰ ਖ਼ਰੀਦ 2024-25” ਦੇ ਉਪਬੰਧਾਂ ਅਨੁਸਾਰ ਵਿਭਾਗ ਵੱਲੋਂ ਸਮੇਂ ਸਿਰ ਚੌਲ ਮਿੱਲਾਂ ਨੂੰ ਮੰਡੀਆਂ ਨਾਲ ਆਨਲਾਈਨ ਜੋੜਿਆ ਜਾਵੇਗਾ। ਰਿਲੀਜ਼ ਆਰਡਰ (ਆਰ.ਓ.) ਸਕੀਮ ਤਹਿਤ ਚੌਲ ਮਿੱਲਰਾਂ ਨੂੰ ਦਿੱਤੇ ਜਾਣ ਵਾਲੇ ਝੋਨੇ ਦੀ ਵੰਡ ਆਨਲਾਈਨ ਪੋਰਟਲ ਰਾਹੀਂ ਆਟੋਮੈਟਿਕ ਹੋਵੇਗੀ। ਸੂਬੇ ਦੀਆਂ ਮੰਡੀਆਂ ਵਿਚੋਂ ਝੋਨਾ ਚੌਲ ਮਿੱਲਾਂ ਵਿਚ ਉਨ੍ਹਾਂ ਦੀ ਪਾਤਰਤਾ ਅਨੁਸਾਰ ਭੰਡਾਰ ਕਰਨ ਦਾ ਉਪਬੰਧ ਕੀਤਾ ਗਿਆ ਹੈ। ਪਾਲਿਸੀ ਅਤੇ ਐਗਰੀਮੈਂਟ ਮੁਤਾਬਕ ਚੌਲ ਮਿਲ ਮਾਲਕਾਂ ਨੂੰ ਭੰਡਾਰ ਹੋਏ ਝੋਨੇ ਦਾ ਮੁਕੰਮਲ ਚੌਲ 31 ਮਾਰਚ, 2025 ਤੱਕ ਡਿਲਵਰ ਕਰਨ ਦਾ ਉਪਬੰਧ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹੁਸ਼ਿਆਰਪੁਰ ਜੇਲ੍ਹ 'ਚੋਂ ਮੁਲਜ਼ਮਾਂ ਨੂੰ ਪੇਸ਼ੀ 'ਤੇ ਲੈ ਕੇ ਜਾ ਰਹੇ ਦੋ ਥਾਣੇਦਾਰਾਂ ਦੀਆਂ ਮਿਲੀਆਂ ਲਾਸ਼ਾਂ

ਵਾਤਾਵਰਨ ਕਲੀਅਰੈਂਸ ਪ੍ਰਾਸੈਸਿੰਗ ਫੀਸ ਵਿੱਚ ਕਟੌਤੀ; ਸੱਤ ਨਵੀਆਂ ਸਲੈਬਾਂ ਪੇਸ਼

ਸੂਬੇ ਵਿਚ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਦੇ ਮੰਤਵ ਨਾਲ ਮੰਤਰੀ ਮੰਡਲ ਨੇ ਅੱਜ ਪੰਜਾਬ ਵਿਚ ਵਾਤਾਵਰਨ ਕਲੀਅਰੈਂਸ ਲਈ ਲਗਦੀ ਪ੍ਰਾਸੈਸਿੰਗ ਫੀਸ ਢਾਂਚੇ ਵਿਚ ਸੱਤ ਨਵੀਆਂ ਸਲੈਬਾਂ ਲਿਆ ਕੇ ਕਟੌਤੀ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਪੰਜਾਬ ਵਿਚ ਵਾਤਾਵਰਨ ਕਲੀਅਰੈਂਸ ਦੇਣ ਲਈ ਪ੍ਰਾਸੈਸਿੰਗ ਫੀਸ ਵਜੋਂ ਪ੍ਰਾਜੈਕਟ ਦੀ ਕੁੱਲ ਲਾਗਤ ਦੇ ਪ੍ਰਤੀ ਕਰੋੜ ਰੁਪਏ ਉਤੇ 10 ਹਜ਼ਾਰ ਰੁਪਏ ਲਏ ਜਾਂਦੇ ਹਨ। ਇਸ ਕੁੱਲ ਲਾਗਤ ਵਿਚ ਜ਼ਮੀਨ, ਇਮਾਰਤ, ਬੁਨਿਆਦੀ ਢਾਂਚਾ, ਪਲਾਂਟ ਤੇ ਮਸ਼ੀਨਰੀ ਸ਼ਾਮਲ ਹੁੰਦੀ ਹੈ। ਹੁਣ ਨਵੀਂ ਸਲੈਬ ਮੁਤਾਬਕ ਪੰਜ ਕਰੋੜ ਰੁਪਏ ਤੱਕ ਦੇ ਪ੍ਰਾਜੈਕਟ ਲਈ ਵਾਤਾਵਰਨ ਕਲੀਅਰੈਂਸ ਵਜੋਂ 25 ਹਜ਼ਾਰ ਰੁਪਏ ਪ੍ਰਾਸੈਸਿੰਗ ਫੀਸ ਲਈ ਜਾਵੇਗੀ, ਜਦੋਂ ਕਿ ਪੰਜ ਤੋਂ 25 ਕਰੋੜ ਰੁਪਏ ਤੱਕ ਦੇ ਪ੍ਰਾਜੈਕਟ ਉਤੇ 1.50 ਲੱਖ ਰੁਪਏ ਫੀਸ ਲਈ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨ ਸਾਵਧਾਨ, ਜਾਰੀ ਹੋ ਗਿਆ ਅਲਰਟ

ਇਸ ਤੋਂ ਇਲਾਵਾ 25 ਕਰੋੜ ਤੋਂ 100 ਕਰੋੜ ਰੁਪਏ ਤੱਕ ਦੇ ਪ੍ਰਾਜੈਕਟ ਲਈ 6.25 ਲੱਖ ਰੁਪਏ ਪ੍ਰਾਸੈਸਿੰਗ ਫੀਸ ਲਈ ਜਾਵੇਗੀ, ਜਦੋਂ ਕਿ 100 ਤੋਂ 250 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਲਈ 15 ਲੱਖ ਰੁਪਏ ਪ੍ਰਾਸੈਸਿੰਗ ਫੀਸ ਲੱਗੇਗੀ। 250 ਕਰੋੜ ਤੋਂ 500 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਲਈ 30 ਲੱਖ ਰੁਪਏ ਵਾਤਾਵਰਨ ਕਲੀਅਰੈਂਸ ਦੀ ਪ੍ਰਾਸੈਸਿੰਗ ਫੀਸ ਵਜੋਂ ਲੱਗਣਗੇ, ਜਦੋਂ ਕਿ 500 ਕਰੋੜ ਰੁਪਏ ਤੋਂ ਇਕ ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਲਈ 50 ਲੱਖ ਰੁਪਏ ਫੀਸ ਲੱਗੇਗੀ। ਇਕ ਹਜ਼ਾਰ ਕਰੋੜ ਰੁਪਏ ਤੋਂ ਉੱਪਰ ਦੀ ਲਾਗਤ ਵਾਲੇ ਪ੍ਰਾਜੈਕਟਾਂ ਉਤੇ ਵਾਤਾਵਰਨ ਕਲੀਅਰੈਂਸ ਲਈ ਪ੍ਰਾਸੈਸਿੰਗ ਫੀਸ ਵਜੋਂ 75 ਲੱਖ ਰੁਪਏ ਲੱਗਣਗੇ। ਹਾਲਾਂਕਿ ਪ੍ਰਾਜੈਕਟਾਂ ਦੀਆਂ ਬਾਕੀ ਸ਼੍ਰੇਣੀਆਂ (ਜਿਵੇਂ ਕਿ ਇਮਾਰਤ ਤੇ ਨਿਰਮਾਣ, ਏਰੀਆ ਡਿਵੈਲਪਮੈਂਟ ਤੇ ਮਾਈਨਿੰਗ) ਲਈ ਵਾਤਾਵਰਨ ਕਲੀਅਰੈਂਸ ਪ੍ਰਾਸੈਸਿੰਗ ਫੀਸ ਪਹਿਲਾਂ ਵਾਂਗ ਰਹੇਗੀ, ਜਿਵੇਂ ਕਿ ਨੋਟੀਫਿਕੇਸ਼ਨ ਨੰਬਰ 10/167/2013-ਐਸ.ਟੀ.ਈ.(5)/1510178/1 ਮਿਤੀ 27 ਜੂਨ 2019 ਅਤੇ ਨੋਟੀਫਿਕੇਸ਼ਨ ਨੰਬਰ 10/167/2013-ਐਸ.ਟੀ.ਈ.(5)/308-313 ਮਿਤੀ 22 ਨਵੰਬਰ 2019 ਵਿੱਚ ਦਰਸਾਈ ਗਈ ਹੈ।

ਡੈਮਾਂ ਦੇ ਸੁਧਾਰਾਂ ਲਈ 281 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਨੂੰ ਮਨਜ਼ੂਰੀ

ਸੂਬੇ ਵਿਚ ਡੈਮਾਂ ਦੀ ਸੁਰੱਖਿਆ ਤੇ ਕੁਸ਼ਲਤਾ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ 281 ਕਰੋੜ ਰੁਪਏ ਦੀ ਲਾਗਤ ਵਾਲੇ ‘ਡੈਮ ਰਿਹੈਬਲੀਟੇਸ਼ਨ ਅਤੇ ਇੰਪਰੂਵਮੈਂਟ ਪ੍ਰਾਜੈਕਟ’ ਦੇ ਦੂਜੇ ਤੇ ਤੀਜੇ ਪੜਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਅਹਿਮ ਪ੍ਰਾਜੈਕਟ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਚਲਾਇਆ ਜਾਵੇਗਾ, ਜਿਸ ਦਾ ਮਨੋਰਥ ਸੂਬੇ ਦੇ ਡੈਮਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਬੁਲਾਰੇ ਨੇ ਦੱਸਿਆ ਕਿ 281 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 196.7 ਕਰੋੜ ਰੁਪਏ ਜੋ ਪ੍ਰਾਜੈਕਟ ਦੀ 70 ਫੀਸਦੀ ਲਾਗਤ ਬਣਦੀ ਹੈ, ਵਿਸ਼ਵ ਬੈਂਕ ਤੋਂ ਕਰਜ਼ੇ ਵਜੋਂ ਲਏ ਜਾਣਗੇ, ਜਦਕਿ ਬਾਕੀ 84.3 ਕਰੋੜ ਰੁਪਏ ਦੀ ਵਿਵਸਥਾ ਸੂਬੇ ਦੇ ਬਜਟ ਵਿੱਚੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਹੱਲ ਕੀਤਾ ਮਸਲਾ, ਕਿਸਾਨਾਂ ਲਈ ਆ ਗਈ ਚੰਗੀ ਖ਼ਬਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News