ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ 'ਤੇ ਆਈ ਵੱਡੀ ਆਫਤ

Sunday, Jun 28, 2026 - 05:12 PM (IST)

ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ ਛੱਡਣ ਕਾਰਣ ਅੱਧੀ ਦਰਜਨ ਪਿੰਡਾਂ 'ਤੇ ਆਈ ਵੱਡੀ ਆਫਤ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਰਾਵੀ ਦਰਿਆ 'ਚ ਅਚਾਨਕ ਪਿੱਛੋਂ ਪਾਣੀ ਛੱਡੇ ਜਾਣ ਕਾਰਨ ਮਕੌੜਾ ਪੱਤਣ ਵਿਖੇ ਪਲੂਟਨ ਪੁਲ ਉੱਪਰ ਮਿੱਟੀ ਨਾਲ ਬਣਾਇਆ ਆਰਜ਼ੀ ਰੈਂਪ ਤੇਜ਼ ਵਹਾਅ ਦੀ ਲਪੇਟ 'ਚ ਆ ਕੇ ਰੁੜ੍ਹ ਗਿਆ। ਇਸ ਕਾਰਨ ਦਰਿਆ ਦੇ ਪਾਰ ਵੱਸਦੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਦਾ ਸੰਪਰਕ ਪੂਰੀ ਤਰ੍ਹਾਂ ਟੁੱਟ ਗਿਆ ਹੈ। ਰੋਜ਼ਾਨਾ ਨੌਕਰੀ, ਪੜ੍ਹਾਈ, ਖੇਤੀਬਾੜੀ ਅਤੇ ਹੋਰ ਜ਼ਰੂਰੀ ਕੰਮਾਂ ਲਈ ਇਸ ਰਸਤੇ ਦੀ ਵਰਤੋਂ ਕਰਨ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...

ਸਥਾਨਕ ਲੋਕਾਂ ਨੇ ਦੱਸਿਆ ਕਿ ਦਰਿਆ 'ਚ ਪਾਣੀ ਦਾ ਪੱਧਰ ਅਚਾਨਕ ਵੱਧ ਗਿਆ, ਜਿਸ ਨਾਲ ਪੁੱਲ ਦੇ ਦੋਵੇਂ ਪਾਸਿਆਂ ਬਣਾਏ ਗਏ ਮਿੱਟੀ ਦੇ ਰੈਂਪ ਪਾਣੀ ਵਿੱਚ ਰੁੜ ਗਏ। ਇਸ ਕਾਰਨ ਵਾਹਨਾਂ ਦੀ ਆਵਾਜਾਈ ਤਾਂ ਪਹਿਲਾਂ ਹੀ ਰੁਕ ਗਈ ਸੀ, ਹੁਣ ਪੈਦਲ ਲੰਘਣਾ ਵੀ ਸੰਭਵ ਨਹੀਂ ਰਿਹਾ ਹੈ। ਦੂਜੇ ਪਾਸੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਦਰਿਆ 'ਚ ਪਾਣੀ ਦਾ ਪੱਧਰ ਘੱਟ ਹੁੰਦੇ ਹੀ ਕਿਸ਼ਤੀ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ, ਉਨ੍ਹਾਂ ਕਿਹਾ ਕਿ ਬਰਸਾਤਾਂ ਸ਼ੁਰੂ ਹੋਣ ਕਾਰਨ ਆਉਣ ਵਾਲੇ 1-2 ਦਿਨਾਂ ਵਿੱਚ ਇਸ ਪਲਟੂਨ ਪੁੱਲ ਨੂੰ ਚੁੱਕ ਲਿਆ ਜਾਵੇਗਾ ਅਤੇ ਲੋਕਾਂ ਦੀ ਸਹੂਲਤ ਵਾਸਤੇ ਹਰ ਰੋਜ਼ ਕਿਸ਼ਤੀ ਸਮੇਂ ਸਮੇਂ ਨਾਲ ਚਲਾਈ ਜਾਵੇਗੀ ਤਾਂ ਜੋ ਲੋਕਾਂ ਨੂੰ ਆਵਾਜਾਈ 'ਚ ਰਾਹਤ ਮਿਲ ਸਕੇ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਪਾਣੀ ਘਟਣ ਤੋਂ ਬਾਅਦ  ਕਿਸ਼ਤੀ ਦੀ ਸਹੂਲਤਾਂ ਰਾਹੀਂ ਆਵਾਜਾਈ ਬਹਾਲ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ

ਫਿਲਹਾਲ ਲੋਕਾਂ ਨੂੰ ਲੰਮਾ ਸਮਾਂ ਕਿਸ਼ਤੀ  ਦੀ ਉਡੀਕ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਇਲਾਕਾ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਇਸ ਸਮੱਸਿਆ ਦਾ ਸਥਾਈ ਹੱਲ ਕੱਢਣ ਦੀ ਮੰਗ ਕੀਤੀ ਹੈ ਤਾਂ ਜੋ ਹਰ ਵਾਰ ਪਾਣੀ ਵਧਣ ਨਾਲ ਉਨ੍ਹਾਂ ਨੂੰ ਅਜਿਹੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ- 80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News