ਪੰਜਾਬ ''ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਵੱਡਾ ਐਨਕਾਊਂਟਰ, ਠਾਹ-ਠਾਹ ਚੱਲ ਰਹੀਆਂ ਗੋਲੀਆਂ
Monday, Feb 10, 2025 - 02:33 PM (IST)
![ਪੰਜਾਬ ''ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਵੱਡਾ ਐਨਕਾਊਂਟਰ, ਠਾਹ-ਠਾਹ ਚੱਲ ਰਹੀਆਂ ਗੋਲੀਆਂ](https://static.jagbani.com/multimedia/2025_2image_14_32_058989827firing.jpg)
ਮਾਨਸਾ : ਮਾਨਸਾ 'ਚ ਇਸ ਵੇਲੇ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਐਨਕਾਊਂਟਰ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰਾਂ ਵਲੋਂ ਪੁਲਸ 'ਤੇ ਫਾਇਰਿੰਗ ਕਰ ਦਿੱਤੀ ਗਈ। ਇਸ ਦੌਰਾਨ ਜਵਾਬੀ ਕਾਰਵਾਈ 'ਚ ਪੁਲਸ ਨੇ ਵੀ ਗੋਲੀਆਂ ਚਲਾਈਆਂ।
ਇਹ ਵੀ ਪੜ੍ਹੋ : ਪੰਜਾਬੀਓ ਗਰਮੀਆਂ ਦੀ ਕਰ ਲਓ ਤਿਆਰੀ! ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
ਜਿਸ ਦੌਰਾਨ ਇਕ ਗੈਂਗਸਟਰ ਜ਼ਖਮੀ ਹੋ ਗਿਆ। ਫਿਲਹਾਲ ਦੋਹਾਂ ਪਾਸਿਓਂ ਅਜੇ ਵੀ ਫਾਇਰਿੰਗ ਜਾਰੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਕਰੀਬੀ ਤੋਂ ਜਿਹੜੇ ਗੈਂਗਸਟਰਾਂ ਵਲੋਂ ਫ਼ਿਰੌਤੀ ਮੰਗੀ ਗਈ ਸੀ, ਉਨ੍ਹਾਂ ਨੂੰ ਪੁਲਸ ਨੇ ਕਾਬੂ ਕਰ ਲਿਆ ਸੀ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀ ਤਨਖ਼ਾਹ ਨੂੰ ਲੈ ਕੇ ਵੱਡੀ ਖ਼ਬਰ, ਹੋ ਗਿਆ ਵਾਧਾ, ਪੜ੍ਹੋ ਪੂਰੀ ਡਿਟੇਲ
ਪੁਲਸ ਇਨ੍ਹਾਂ ਗੈਂਗਸਟਰਾਂ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਜਾ ਰਹੀ ਸੀ ਤਾਂ ਇਸ ਦੌਰਾਨ ਗੈਂਗਸਟਰਾਂ ਨੇ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲਸ ਨੇ ਵੀ ਗੋਲੀਆਂ ਚਲਾਈਆਂ, ਜਿਸ ਦੌਰਾਨ ਇਕ ਗੈਂਗਸਟਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਫਿਲਹਾਲ ਜ਼ਖਮੀ ਹੋਏ ਗੈਂਗਸਟਰ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8