ਜਲੰਧਰ ''ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

Saturday, Sep 12, 2026 - 11:32 AM (IST)

ਜਲੰਧਰ ''ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਜਲੰਧਰ (ਸੋਨੂੰ)- ਜਲੰਧਰ ਵਿਚ ਪੰਜਾਬ ਪੁਲਸ ਵੱਲੋਂ ਇਕ ਬਦਮਾਸ਼ ਦਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮੁਲਜ਼ਮ ਦੀ ਪਛਾਣ ਸੁਖਜਿੰਦਰ ਸਿੰਘ ਉਰਫ਼ ਪ੍ਰਿੰਸ ਵਾਸੀ ਤਰਨਤਾਰਨ ਦੇ ਰੂਪ ਵਿਚ ਹੋਈ ਹੈ।  ਪੁਲਸ ਜਾਂਚ ਵਿੱਚ ਪਤਾ ਲੱਗਾ ਹੈ ਕਿ ਬਦਮਾਸ਼ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸੀ, ਜਿਸ ਨੂੰ ਪੁਲਸ ਨੇ ਸਰਕਾਰੀ ਕੈਮਰਿਆਂ ਦੀ ਫੁਟੇਜ ਦੇ ਆਧਾਰ 'ਤੇ ਗ੍ਰਿਫ਼ਤਾਰ ਕਰ ਲਿਆ ਸੀ। ਅਜਿਹੇ ਵਿਚ ਦੋਸ਼ੀ ਤੋਂ ਪੁੱਛਗਿੱਛ ਮਗਰੋਂ ਅੱਜ ਪੁਲਸ ਉਸ ਨੂੰ ਹਥਿਆਰ ਦੀ ਰਿਕਵਰੀ ਲਈ ਜਮਸ਼ੇਰਪੁਰ ਵਿਚ ਡੇਰੀ ਕੰਪਲੈਕਸ ਦੇ ਕੋਲ ਲੈ ਕੇ ਆਈ ਤਾਂ ਦੋਸ਼ੀ ਨੇ ਚਕਮਾ ਦੇ ਉਥੋਂ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਪੁਲਸ 'ਤੇ ਫਾਇਰਿੰਗ ਕਰ ਦਿੱਤੀ। ਇਸ ਦੇ ਬਾਅਦ ਪੁਲਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਉਕਤ ਮੁਲਜ਼ਮ ਡੋਨੀ ਬੱਲ ਗੈਂਗ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ ਰਿਪੋਰਟ 'ਚ ਵੱਡਾ ਖ਼ੁਲਾਸਾ

ਮੁਕਾਬਲੇ 'ਚ ਮੁਲਜ਼ਮ ਦੀ ਲੱਤ ਵਿੱਚ ਗੋਲ਼ੀ ਲੱਗੀ ਹੈ ਅਤੇ ਉਹ ਜ਼ਖ਼ਮੀ ਹੋ ਗਿਆ। ਮੁਲਜ਼ਮ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਹੈ। ਘਟਨਾ ਸਥਾਨ ਤੋਂ ਇਕ ਗੋਲ਼ੀ ਦਾ ਖੋਲ ਵੀ ਬਰਾਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਕਾਬਲੇ 'ਚ ਤਿੰਨ ਗੋਲ਼ੀਆਂ ਚਲਾਈਆਂ ਗਈਆਂ ਸਨ।

PunjabKesari

ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਪਿਛਲੇ ਸ਼ਨੀਵਾਰ ਨੂੰ ਇਕ ਸ਼ੋਅਰੂਮ 'ਤੇ ਫਾਇਰਿੰਗ ਕਰਨ ਦੀ ਯੋਜਨਾ ਬਣਾਈ ਸੀ। ਹਾਲਾਂਕਿ ਸ਼ੋਅਰੂਮ ਮਾਲਕ ਨੂੰ ਕੋਈ ਧਮਕੀ ਭਰਿਆ ਫੋਨ ਨਹੀਂ ਆਇਆ ਸੀ ਪਰ ਪੁਲਸ ਟੀਮ ਨੇ ਸਾਂਝੇ ਤੌਰ 'ਤੇ ਮਾਮਲੇ ਨੂੰ ਸੁਲਝਾ ਲਿਆ। ਉਨ੍ਹਾਂ ਕਿਹਾ ਕਿ ਤਰਨਤਾਰਨ ਦੇ ਕਾਕਾ ਕੰਡਿਆਲਾ ਪਿੰਡ ਦੇ ਦੋ ਨੌਜਵਾਨ ਆਏ ਅਤੇ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਸੀ। ਸੀ. ਪੀ. ਨੇ ਦੱਸਿਆ ਕਿ ਦੋਸ਼ੀ ਸੁਖਜਿੰਦਰ ਸਿੰਘ ਉਰਫ਼ ਪ੍ਰਿੰਸ ਅਤੇ ਸਹਿਜਦੀਪ ਵਾਰਦਾਤ ਨੂੰ ਅੰਜਾਮ ਦੇਣ ਦੌਰਾਨ ਹਥਿਆਰ ਜਮਸ਼ੇਰ ਵਿਚ ਲੁਕਾ ਗਏ ਸਨ। 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ 7 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! DC ਵੱਲੋਂ ਹੁਕਮ ਜਾਰੀ

PunjabKesari

ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਇਹ ਖ਼ੁਲਾਸਾ ਹੋਇਆ ਕਿ ਸਹਿਜਦੀਪ ਨੇ ਗੋਲ਼ੀਬਾਰੀ ਦੀ ਕੋਸ਼ਿਸ਼ ਕੀਤੀ ਸੀ। ਪੁੱਛਗਿੱਛ ਤੋਂ ਬਾਅਦ ਜਦੋਂ ਪੁਲਸ ਮੁਲਜ਼ਮ ਨੂੰ ਹਥਿਆਰ ਬਰਾਮਦ ਕਰਨ ਲਈ ਮੌਕੇ 'ਤੇ ਲੈ ਕੇ ਆਈ ਤਾਂ ਉਸ ਨੇ ਪੁਲਸ 'ਤੇ ਫਾਇਰਿੰਗ ਕੀਤੀ, ਜਿਸ ਨਾਲ ਪੁਲਸ ਨੂੰ ਜਵਾਬੀ ਕਾਰਵਾਈ ਕਰਨੀ ਪਈ।

PunjabKesari

ਮੁਕਾਬਲੇ 'ਚ ਪ੍ਰਿੰਸ ਜ਼ਖ਼ਮੀ ਹੋ ਗਿਆ। ਹਾਲਾਂਕਿ ਪੁਲਸ ਨੇ ਸਹਿਜਦੀਪ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਸੀ. ਪੀ. ਨੇ ਦੱਸਿਆ ਕਿ ਮੁਲਜ਼ਮ ਦੇ ਪਿੰਡ ਦਾ ਇਕ ਨੌਜਵਾਨ ਜਸ਼ਨਪ੍ਰੀਤ ਵੀ ਇਸ 'ਚ ਸ਼ਾਮਲ ਸੀ ਪਰ ਉਹ ਘਟਨਾ ਦੌਰਾਨ ਉਨ੍ਹਾਂ ਦੇ ਨਾਲ ਨਹੀਂ ਸੀ। ਹਾਲਾਂਕਿ ਤਿੰਨਾਂ ਨੇ ਮਿਲ ਕੇ ਇਸ ਅਪਰਾਧ ਦੀ ਯੋਜਨਾ ਬਣਾਈ ਸੀ। ਇਸ ਮਾਮਲੇ 'ਚ ਜਸ਼ਨਪ੍ਰੀਤ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸੀ. ਪੀ. ਨੇ ਦੱਸਿਆ ਕਿ ਜਸ਼ਨਪ੍ਰੀਤ ਦੀ ਮਾਂ ਆਪਣੇ ਪੁੱਤਰ ਦੁਆਰਾ ਰਚੀ ਗਈ ਸਾਜ਼ਿਸ਼ ਤੋਂ ਜਾਣੂੰ ਸੀ ਅਤੇ ਇਸ ਮਾਮਲੇ 'ਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ ਕੀਤੇ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News