ਲਗਾਤਾਰ ਦੂਜੇ ਦਿਨ ਹੁਸ਼ਿਆਰਪੁਰ ਜ਼ਿਲ੍ਹੇ ''ਚ ਵੱਡਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ
Friday, Oct 24, 2025 - 11:00 AM (IST)
ਗੜ੍ਹਸ਼ੰਕਰ (ਭਾਰਦਵਾਜ)- ਪੰਜਾਬ ਵਿਚ ਤੜਕਸਾਰ ਪੁਲਸ ਵੱਲੋਂ ਵੱਡਾ ਐਨਕਾਊਂਟਰ ਕਰ ਦਿੱਤਾ ਗਿਆ। ਤੜਕੇ ਬੀਤ ਇਲਾਕੇ ਦੇ ਪਿੰਡ ਬਾਰਾਪੁਰ-ਕੁਨੈਲ ਰੋਡ 'ਤੇ ਹੋਏ ਪੁਲਸ ਮੁਕਾਬਲੇ ਵਿਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਲੱਤ ਵਿਚ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਜਦਕਿ ਉਸਦੇ ਦੂਜੇ ਸਾਥੀ ਨੂੰ ਪੁਲਸ ਨੇ ਕਾਬੂ ਕਰ ਲਿਆ। ਦੋਵੇਂ ਵਿਅਕਤੀ ਪਿਛਲੇ ਦਿਨੀਂ ਪਿੰਡ ਬੋੜਾ ਦੇ ਵਰਮਾ ਮੈਡੀਕਲ ਸਟੋਰ ਅਤੇ ਮਹਤਾਬਪੁਰ ਦੇ ਹਰਪ੍ਰੀਤ ਕੌਰ ਦੇ ਘਰ 'ਤੇ ਹੋਈ ਗੋਲੀਬਾਰੀ ਵਿਚ ਸ਼ਾਮਲ ਦੱਸੇ ਜਾਂਦੇ ਸਨ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਪੁਲਸ ਵੱਲੋਂ ਪਿਓ-ਪੁੱਤ ਦਾ ਐਨਕਾਊਂਟਰ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਲਾਕਾ
ਇਸ ਸਬੰਧੀ ਜਾਣਕਾਰੀ ਦਿੰਦੇ ਡੀ. ਐੱਸ. ਪੀ. ਗੜ੍ਹਸ਼ੰਕਰ ਦਲਜੀਤ ਸਿੰਘ ਖੱਖ ਅਤੇ ਐੱਸ. ਐੱਚ. ਓ. ਗੜ੍ਹਸ਼ੰਕਰ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਪੁਲਸ ਨੇ ਇਨ੍ਹਾਂ ਟੀ. ਵੀ. ਐੱਸ. ਮੋਟਰਸਾਈਕਲ ਸਵਾਰਾਂ ਨੂੰ ਪੁਲਸ ਵੱਲੋਂ ਲਗਾਏ ਨਾਕੇ 'ਤੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਇਨ੍ਹਾਂ ਮੋਟਰਸਾਈਕਲ ਭਜਾ ਲਿਆ ਅਤੇ ਇਨ੍ਹਾਂ ਦਾ ਪਿੱਛਾ ਕਰਨ 'ਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਪੁਲਸ 'ਤੇ ਫਾਇਰਿੰਗ ਕਰ ਦਿੱਤੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਡੀ. ਐੱਸ. ਪੀਜ਼ ਦੇ ਤਬਾਦਲੇ, List 'ਚ ਵੇਖੋ ਵੇਰਵੇ
ਉਨ੍ਹਾਂ ਦੱਸਿਆ ਕਿ ਉਕਤ ਵੱਲੋਂ ਚਲਾਈ ਗਈ ਗੋਲ਼ੀ ਇਕ ਪੁਲਸ ਦੀ ਗੱਡੀ ਵਿਚ ਅਤੇ ਇਕ ਗੋਲ਼ੀ ਏ. ਐੱਸ. ਆਈ. ਸਤਨਾਮ ਸਿੰਘ ਦੀ ਛਾਤੀ ਵਿਚ ਲੱਗੀ ਪਰ ਉਨ੍ਹਾਂ ਨੇ ਬੁਲ੍ਹੇਟ ਪਰੂਫ਼ ਜਾਕੇਟ ਪਾਈ ਹੋਈ ਸੀ, ਜਿਸ ਕਾਰਨ ਉਨ੍ਹਾਂ ਦਾ ਬਚਾਅ ਹੋ ਗਿਆ। ਉਕਤ ਕਰਨ ਨਾਮ ਦੇ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋ ਗੋਲ਼ੀਆਂ ਉਕਤ ਵੱਲੋਂ ਅਤੇ 6 ਗੋਲ਼ੀਆਂ ਪੁਲਸ ਵੱਲੋਂ ਚਲਾਈਆਂ ਗਈਆਂ ਹਨ ਅਤੇ ਉਕਤ ਵਿਅਕਤੀਆਂ ਦੀ ਪਛਾਣ ਕਰਨ ਗਜਪਾਲ ਉਰਫ਼ ਕੰਨੂ ਵਾਸੀ ਪਿੰਡ ਬੱਸੀ ਬਜੀਦ ਥਾਣਾ ਹਰਿਆਣਾ ਅਤੇ ਸਿਮਰਨਪ੍ਰੀਤ ਪੁੱਤਰ ਬਲਜੀਤ ਸਿੰਘ ਵਾਸੀ ਪਿੰਡ ਇਬਰਾਹੀਪੁਰ ਥਾਣਾ ਗੜ੍ਹਸ਼ੰਕਰ ਦੇ ਰੂਪ ਵਿਚ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਨੇ ਜਾਰੀ ਕੀਤੀ ਨਵੀਂ ਅਪਡੇਟ, ਅਗਲੇ 4-5 ਦਿਨਾਂ ਤੱਕ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
