ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ
Thursday, Jun 25, 2026 - 11:00 AM (IST)
ਬਟਾਲਾ (ਬੇਰੀ, ਵਿਨੋਦ, ਗੁਰਪ੍ਰੀਤ)- ਬੀਤੇ ਦਿਨੀਂ ਬਟਾਲਾ ਸ਼ਹਿਰ 'ਚ ਇਕ ਨਾਮੀ ਕੱਪੜਾ ਵਪਾਰੀ ਦੇ ਘਰ 'ਤੇ ਫਾਇਰਿੰਗ ਕਰਨ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਵਿੱਚੋਂ ਇੱਕ ਮੁਲਜ਼ਮ ਪੁਲਸ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਿਆ। ਪੁਲਸ ਵੱਲੋਂ ਪਹਿਲਾਂ ਇਸ ਮਾਮਲੇ 'ਚ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਸੀ, ਜਿਨ੍ਹਾਂ ਦੀ ਪਛਾਣ ਬਲਦੇਵ ਸਿੰਘ ਉਰਫ਼ ਕਰਨ ਅਤੇ ਕੁਲਦੀਪ ਸਿੰਘ ਵਾਸੀ ਪਿੰਡ ਖਜਾਲਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਸ ਬਲਦੇਵ ਸਿੰਘ ਉਰਫ਼ ਕਰਨ ਨੂੰ ਹਥਿਆਰ ਬਰਾਮਦ ਕਰਵਾਉਣ ਲਈ ਥਾਣਾ ਘੁਮਾਣ ਦੇ ਅਧੀਨ ਪੈਂਦੇ ਇਲਾਕੇ 'ਚ ਲੈ ਕੇ ਗਈ ਸੀ। ਇਸ ਦੌਰਾਨ ਮੁਲਜ਼ਮ ਨੇ ਮੌਕੇ ਦਾ ਫਾਇਦਾ ਚੁੱਕਦਿਆਂ ਪੁਲਸ ਪਾਰਟੀ 'ਤੇ ਗੋਲੀ ਚਲਾ ਦਿੱਤੀ। ਪੁਲਸ ਵੱਲੋਂ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਕੀਤੀ ਗਈ, ਜਿਸ ਕਾਰਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗ ਗਈ ਅਤੇ ਉਹ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਐਸਪੀ ਬਟਾਲਾ ਡਾ. ਮਹਿਤਾਬ ਸਿੰਘ, ਐਸਪੀ ਇਨਵੈਸਟੀਗੇਸ਼ਨ ਰਮਨਿੰਦਰ ਸਿੰਘ, ਡੀਐਸਪੀ ਸਿਟੀ ਸੁਖਇੰਦਰ ਸਿੰਘ, ਡੀਐਸਪੀ ਸ੍ਰੀ ਹਰਗੋਬਿੰਦਪੁਰ, ਥਾਣਾ ਸਿਵਲ ਲਾਈਨ ਦੇ ਐਸਐਚਓ ਗੁਰਮੀਤ ਸਿੰਘ ਅਤੇ ਸੀਆਈਏ ਸਟਾਫ ਦੇ ਇੰਚਾਰਜ ਸੁਖਰਾਜ ਸਿੰਘ ਭਾਰੀ ਪੁਲਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਪੁਲਸ ਦੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ
ਜ਼ਖ਼ਮੀ ਮੁਲਜ਼ਮ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖ਼ਲ ਕਰਵਾਇਆ ਗਿਆ। ਖ਼ਬਰ ਲਿਖੇ ਜਾਣ ਤੱਕ ਪੁਲਸ ਵੱਲੋਂ ਮਾਮਲੇ ਸਬੰਧੀ ਹੋਰ ਜਾਂਚ ਅਤੇ ਕਾਨੂੰਨੀ ਕਾਰਵਾਈ ਜਾਰੀ ਸੀ। ਪੁਲਸ ਵੱਲੋਂ ਮੁਕਾਬਲੇ ਅਤੇ ਹਥਿਆਰ ਬਰਾਮਦਗੀ ਸਬੰਧੀ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ: ਮਾਪਿਆਂ ਦੇ ਨੌਜਵਾਨ ਪੁੱਤ ਨਾਲ ਵਾਪਰਿਆ ਵੱਡਾ ਹਾਦਸਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
