ਪੰਜਾਬ 'ਚ ਭਗਵਾਨਪੁਰੀਆ ਗੈਂਗ ਦੇ ਗੈਂਗਸਟਰਾਂ ਦਾ ਵੱਡਾ ਐਨਕਾਊਂਟਰ! ਚੱਲੀਆਂ ਤਾੜ-ਤਾੜ ਗੋਲ਼ੀਆਂ
Thursday, Dec 25, 2025 - 01:48 PM (IST)
ਜਲੰਧਰ (ਵਰੁਣ)- ਪੰਜਾਬ ਵਿਚ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ 'ਚ ਪੁਲਸ ਅਤੇ ਸ਼ੂਟਰਾਂ ਵਿਚਕਾਰ ਫਾਇਰਿੰਗ ਹੋਈ। ਇਹ ਐਨਕਾਊਂਟਰ ਬੁਲੰਦਪੁਰ ਨੇੜੇ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਸ਼ੂਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਹਨ। ਪੁਲਸ ਨੇ ਬੁਲੰਦਪੁਰ ਨੇੜੇ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਨ੍ਹਾਂ ਨੇ ਪੁਲਸ ਪਾਰਟੀ 'ਤੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਪੁਲਸ ਵੱਲੋਂ ਵੀ ਫਾਇਰਿੰਗ ਕੀਤੀ ਗਈ। ਗੋਲ਼ੀਬਾਰੀ ਦੌਰਾਨ ਦੋਵੇਂ ਸ਼ੂਟਰ ਜ਼ਖ਼ਮੀ ਹੋ ਗਏ। ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ ਅਤੇ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਚੱਲੀਆਂ ਗੋਲ਼ੀਆਂ! ਦਹਿਲਿਆ ਇਹ ਇਲਾਕਾ, ਸਹਿਮੇ ਲੋਕ

ਬੁਲੰਦਪੁਰ ਵਿੱਚ ਹੋਏ ਮੁਕਾਬਲੇ ਦੌਰਾਨ ਸ਼ੂਟਰਾਂ ਅਤੇ ਸੀ. ਆਈ. ਏ. ਕਰਮਚਾਰੀਆਂ ਦੋਵਾਂ ਵੱਲੋਂ 15 ਤੋਂ ਵੱਧ ਗੋਲ਼ੀਆਂ ਚਲਾਈਆਂ ਗਈਆਂ। ਦੋਵਾਂ ਸ਼ੂਟਰਾਂ ਨੂੰ ਸੀ. ਆਈ. ਏ. ਕਰਮਚਾਰੀਆਂ ਨੇ ਫੜ ਲਿਆ ਅਤੇ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮੁਕਾਬਲੇ ਦੀ ਜਾਣਕਾਰੀ ਮਿਲਣ 'ਤੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਹੋਰ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਗੈਂਗਸਟਰ ਜੱਗੂ ਭਗਵਾਨਪੁਰੀਆ ਲਈ ਕੰਮ ਕਰਦੇ ਸਨ ਅਤੇ ਉਸ ਦੇ ਹੁਕਮਾਂ 'ਤੇ ਉਨ੍ਹਾਂ ਨੂੰ ਮਿਲਣ ਵਾਲੇ ਕਿਸੇ ਵੀ ਨਿਸ਼ਾਨੇ 'ਤੇ ਗੋਲ਼ੀਬਾਰੀ ਕਰਦੇ ਸਨ।
ਪੁਲਸ ਦੇ ਅਨੁਸਾਰ ਦੋਵੇਂ ਜ਼ਖਮੀ ਸ਼ੂਟਰ ਕਰਵਾ ਚੌਥ 'ਤੇ ਬਟਾਲਾ ਵਿੱਚ ਹੋਈ ਗੋਲ਼ੀਬਾਰੀ ਦੀ ਘਟਨਾ ਵਿੱਚ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਇਨ੍ਹਾਂ ਸ਼ੂਟਰਾਂ ਨੇ ਬਟਾਲਾ ਦੇ ਖਜੂਰੀ ਗੇਟ ਚੌਕ ਨੇੜੇ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ ਸਨ, ਜਿਸ ਵਿੱਚ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਸਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ: Year Ender 2025: ਪੰਜਾਬ 'ਚ ਜਬਰ-ਜ਼ਿਨਾਹ ਤੇ ਗੈਂਗਰੇਪ ਦੀਆਂ ਘਟਨਾਵਾਂ ਨੇ ਵਲੂੰਧਰੇ ਦਿਲ, ਦਿੱਤੇ ਡੂੰਘੇ ਜ਼ਖ਼ਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
