ਪੰਜਾਬ: ਸਟੀਲ ਰੋਲਿੰਗ ਮਿੱਲ ''ਚ ਵੱਡਾ ਧਮਾਕਾ, 6 ਮਜ਼ਦੂਰਾਂ ''ਤੇ ਡਿੱਗਿਆ ਉਬਲਦਾ ਲੋਹਾ, ਹਾਲਤ ਗੰਭੀਰ

Sunday, Aug 23, 2026 - 10:42 AM (IST)

ਪੰਜਾਬ: ਸਟੀਲ ਰੋਲਿੰਗ ਮਿੱਲ ''ਚ ਵੱਡਾ ਧਮਾਕਾ, 6 ਮਜ਼ਦੂਰਾਂ ''ਤੇ ਡਿੱਗਿਆ ਉਬਲਦਾ ਲੋਹਾ, ਹਾਲਤ ਗੰਭੀਰ

ਖੰਨਾ: ਭਾਦਲਾ ਰੋਡ 'ਤੇ ਸਥਿਤ ਪਿੰਡ ਅਲੌੜ 'ਚ ਇਕ ਸਟੀਲ ਰੋਲਿੰਗ ਮਿੱਲ ਵਿਚ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਲੋਹਾ ਪਿਘਲਾਉਣ ਦੌਰਾਨ ਲੋਹੇ ਦੀ ਭੱਠੀ 'ਚ ਅਚਾਨਕ ਉਬਾਲ ਆ ਗਿਆ, ਜਿਸ ਕਾਰਨ ਇਸ ਹਾਦਸੇ 'ਚ 6 ਮਜ਼ਦੂਰ ਗੰਭੀਰ ਰੂਪ 'ਚ ਝੁਲਸ ਗਏ। ਸਾਰੇ ਜ਼ਖਮੀ ਮਜ਼ਦੂਰਾਂ ਨੂੰ ਤੁਰੰਤ ਇਲਾਜ ਲਈ ਖੰਨਾ ਦੇ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ ਭਵਿੱਖਬਾਣੀ

ਇਸ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਫੈਕਟਰੀ ਦੀ ਭੱਠੀ ਵਿਚ ਲੋਹਾ ਪਿਘਲਾ ਕੇ ਇੰਗਟ ਤੇ ਬਿਲੇਟ ਤਿਆਰ ਕੀਤੇ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਪਿਘਲੇ ਹੋਏ ਪਦਾਰਥ ਵਿਚ ਕੋਈ ਛੋਟਾ ਟੁਕੜਾ ਰਹਿ ਜਾਣ ਕਾਰਨ ਭੱਠੀ ਅਚਾਨਕ ਉਬਲ ਗਈ ਅਤੇ ਗਰਮ ਪਦਾਰਥ ਉੱਥੇ ਕੰਮ ਕਰ ਰਹੇ ਮਜ਼ਦੂਰਾਂ ’ਤੇ ਡਿੱਗ ਗਿਆ।

ਇਹ ਵੀ ਪੜ੍ਹੋ-  ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ, ਝੋਨੇ-ਗੰਨੇ ਦੀ ਫਸਲ ਡੁੱਬੀ

ਮੌਕੇ 'ਤੇ ਪਹੁੰਚੀ ਥਾਣਾ ਸਦਰ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਦੇ ਇੰਸਪੈਕਟਰ ਪਵਿੱਤਰ ਸਿੰਘ ਨੇ ਦੱਸਿਆ ਕਿ ਹਾਦਸੇ 'ਚ ਕੁੱਲ 6 ਮਜ਼ਦੂਰ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ 3 ਮਜ਼ਦੂਰਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਮੁੱਢਲੀ ਸਹਾਇਤਾ ਤੋਂ ਬਾਅਦ ਡੀ.ਐੱਮ.ਸੀ. ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ, ਜਦਕਿ ਬਾਕੀਆਂ ਦਾ ਇਲਾਜ ਖੰਨਾ ਵਿਖੇ ਚੱਲ ਰਿਹਾ ਹੈ। ਪੁਲਿਸ ਅਨੁਸਾਰ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News