ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ ''ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ
Friday, Oct 09, 2026 - 07:57 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਅੱਜ ਇਕ ਵਾਰ ਤੋਂ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ। ਦੁਪਹਿਰ ਬਾਅਦ ਮੌਸਮ ਨੇ ਕਰਵਟ ਲਈ ਅਤੇ ਜਲੰਧਰ ਸਮੇਤ ਕੁਝ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਵੀ ਹੋਈ। ਮੌਸਮ ਸੁਹਾਵਣਾ ਹੋਣ ਕਾਰਨ ਤਾਪਮਾਨ ਵਿਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਉਥੇ ਹੀ ਮੌਸਮ ਵਿਭਾਗ ਨੇ ਅਗਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਜਾਰੀ ਕੀਤੀ ਗਈ ਅਪਡੇਟ ਮੁਤਾਬਕ ਲਗਾਤਾਰ ਤਿੰਨ ਦਿਨ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਹੋਣ ਦੇ ਨਾਲ-ਨਾਲ ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।

10 ਅਕਤੂਬਰ ਨੂੰ ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਉੱਤਰੀ ਅਤੇ ਪੂਰਬੀ ਜ਼ਿਲ੍ਹੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਗਰਜ-ਚਮਕ/ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ। ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ । 11 ਅਕਤੂਬਰ ਅਤੇ 12 ਅਕਤੂਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ਦੇ ਨਾਲ-ਨਾਲ ਦੱਖਣ-ਪੱਛਮੀ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਰਹੇਗਾ। 13 ਅਕਤੂਬਰ ਨੂੰ ਮੌਸਮ ਵਿਚ ਫਿਰ ਤਬਦੀਲੀ ਵੇਖਣ ਨੂੰ ਮਿਲੇਗੀ ਅਤੇ ਮੌਸਮ ਖ਼ੁਸ਼ਕ ਹੋਣ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਸੂਬੇ ਦੇ ਕਈ ਹਿੱਸਿਆਂ 'ਚ ਹਾਲ ਹੀ ਬੀਤੇ ਦਿਨ ਹੋਈ ਗੜੇਮਾਰੀ ਅਤੇ ਪਹਾੜੀ ਇਲਾਕਿਆਂ 'ਚ ਮੀਂਹ ਪੈਣ ਕਾਰਨ ਤਾਪਮਾਨ 'ਚ ਗਿਰਾਵਟ ਆਈ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਘੱਟ ਗਿਆ, ਜੋ ਆਮ ਨਾਲੋਂ 2.3 ਡਿਗਰੀ ਘੱਟ ਹੈ। ਬਠਿੰਡਾ 'ਚ ਸਭ ਤੋਂ ਵੱਧ ਤਾਪਮਾਨ 34.5 ਡਿਗਰੀ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ 'ਚ ਵੱਧ ਤੋਂ ਵੱਧ ਤਾਪਮਾਨ 31.2 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ ਦੀ ਠੁਕਰਾਈ ਆਫ਼ਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
