ਠੇਕੇ 'ਤੇ ਕੰਮ ਕਰਦੇ ਅਧਿਆਪਕਾਂ ਲਈ ਹਾਈਕੋਰਟ ਦਾ ਆਇਆ ਵੱਡਾ ਫ਼ੈਸਲਾ! ਖੁੱਲ੍ਹਿਆ ਪੱਕਾ ਹੋਣ ਦਾ ਰਾਹ

Saturday, Nov 14, 2026 - 02:52 PM (IST)

ਠੇਕੇ 'ਤੇ ਕੰਮ ਕਰਦੇ ਅਧਿਆਪਕਾਂ ਲਈ ਹਾਈਕੋਰਟ ਦਾ ਆਇਆ ਵੱਡਾ ਫ਼ੈਸਲਾ! ਖੁੱਲ੍ਹਿਆ ਪੱਕਾ ਹੋਣ ਦਾ ਰਾਹ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਈ ਸਾਲਾਂ ਤੱਕ ਕਾਲਜਾਂ 'ਚ ਪੜ੍ਹਾਉਣ ਦੇ ਬਾਵਜੂਦ ਰੈਗੂਲਰ ਮੁਲਾਜ਼ਮ ਦਾ ਦਰਜਾ ਦਾ ਮਿਲਣ ਵਾਲੇ ਅਸਿਸਟੈਂਟ ਪ੍ਰੋਫੈਸਰਾਂ ਨੂੰ ਰਾਹਤ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਏਡਿਡ ਪ੍ਰਾਈਵੇਟ ਕਾਲਜਾਂ 'ਚ ਠੇਕਾ ਆਧਾਰ 'ਤੇ ਨਿਯੁਕਤ ਕੀਤੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਲਾਭ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ। ਇਨ੍ਹਾਂ ਅਧਿਆਪਕਾਂ ਵਲੋਂ 10 ਸਾਲ ਦੀ ਸੇਵਾ ਪੂਰੀ ਕਰਨੀ ਜ਼ਰੂਰੀ ਹੈ। ਅਦਾਲਤ ਨੇ ਅਜਿਹੇ ਮੁਲਾਜ਼ਮਾਂ ਦੇ ਰੈਗੂਲਰ ਕਰਨ ਦੇ ਦਾਅਵਿਆਂ 'ਤੇ ਵਿਚਾਰ ਕਰਕੇ ਯੋਗ ਅਧਿਆਪਕਾਂ ਨੂੰ ਲਾਭ ਦੇਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਨਿਰਦੇਸ਼ ਦਿੱਤੇ ਹਨ ਕਿ ਜਿਨ੍ਹਾਂ ਅਧਿਆਪਕਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ, ਉਨ੍ਹਾਂ ਦੇ ਸੇਵਾ ਰਿਕਾਰਡ ਦੇ ਆਧਾਰ 'ਤੇ ਰੈਗੂਲਰ ਕਰਨ ਦਾ ਲਾਭ ਦਿੱਤਾ ਜਾਵੇ। ਜਿਨ੍ਹਾਂ ਦੀ 10 ਸਾਲ ਦੀ ਸੇਵਾ ਪੂਰੀ ਨਹੀਂ ਹੋਈ ਹੈ, ਉਨ੍ਹਾਂ ਨੂੰ ਨੌਕਰੀ ਤੋਂ ਨਹੀਂ ਹਟਾਇਆ ਜਾਵੇਗਾ। ਉਹ ਲਗਾਤਾਰ ਸੇਵਾ ਨਿਭਾਉਂਦੇ ਰਹਿਣਗੇ ਅਤੇ 10 ਸਾਲ ਪੂਰੇ ਹੋਣ ਮਗਰੋਂ ਉਨ੍ਹਾਂ ਦੇ ਦਾਅਵੇ 'ਤੇ ਵਿਚਾਰ ਕੀਤਾ ਜਾਵੇਗਾ। ਹਾਲਾਂਕਿ ਰੈਗੂਲਰ ਹੋਣ ਦਾ ਲਾਭ ਸਿਰਫ ਉਨ੍ਹਾਂ ਮੁਲਾਜ਼ਮਾਂ ਨੂੰ ਹੀ ਮਿਲੇਗਾ, ਜਿਨ੍ਹਾਂ ਦਾ ਸੇਵਾ ਰਿਕਾਰਡ ਇਸ ਲਈ ਨਿਰਧਾਰਿਤ ਯੋਗਤਾ ਪੂਰੀ ਕਰਦਾ ਹੋਵੇ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ ਤਨਖ਼ਾਹਾਂ ਕੱਟਣ ਦੇ ਹੁਕਮ, ਪੜ੍ਹੋ ਕਿਉਂ ਲਿਆ ਗਿਆ ਵੱਡਾ ਐਕਸ਼ਨ

ਜਾਣਕਾਰੀ ਮੁਤਾਬਕ ਅਦਾਲਤ 'ਚ ਦਾਇਰ ਪਟੀਸ਼ਨ 'ਚ ਪਟੀਸ਼ਨਕਰਤਾਵਾਂ ਨੇ ਦੱਸਿਆ ਕਿ ਉਨ੍ਹਾਂ ਦੀ ਨਿਯੁਕਤੀ ਸਾਲ 2015 'ਚ ਵੱਖ-ਵੱਖ ਏਡਿਡ ਪ੍ਰਾਈਵੇਟ ਕਾਲਜਾਂ 'ਚ ਅਸਿਸਟੈਂਟ ਪ੍ਰੋਫੈਸਰਾਂ ਦੇ ਅਹੁਦਿਆਂ 'ਤੇ ਹੋਈ ਸੀ। ਹਾਲਾਂਕਿ ਇਹ ਨਿਯੁਕਤੀਆਂ ਸ਼ੁਰੂ 'ਚ ਠੇਕਾ ਆਧਾਰ 'ਤੇ ਕੀਤੀਆਂ ਗਈਆਂ ਸਨ ਪਰ ਅਧਿਆਪਕਾਂ ਨੂੰ 21,600 ਰੁਪਏ ਇਕਮੁਸ਼ਤ ਤਨਖ਼ਾਹ ਦੇਣ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ 'ਚ 15,600 ਰੁਪਏ ਮੂਲ ਤਨਖ਼ਾਹ ਅਤੇ 6,000 ਰੁਪਏ ਗ੍ਰੇਡ ਪੇਅ ਸ਼ਾਮਲ ਸੀ। ਅਧਿਆਪਕਾਂ ਨੇ ਆਪਣੀ ਦਲੀਲ 'ਚ ਕਿਹਾ ਕਿ ਜਦੋਂ ਉਨ੍ਹਾਂ ਦੀ ਨਿਯੁਕਤੀ ਰੈਗੂਲਰ ਮਨਜ਼ੂਰਸ਼ੁਦਾ ਅਹੁਦਿਆਂ 'ਤੇ ਹੋਈ ਸੀ ਅਤੇ ਚੋਣ ਪ੍ਰਕਿਰਿਆ ਵੀ ਰੈਗੂਲਰ ਭਰਤੀ ਵਾਂਗ ਹੀ ਸੀ ਤਾਂ ਉਨ੍ਹਾਂ ਨੂੰ ਰੈਗੂਲਰ ਤਨਖ਼ਾਹ ਸਕੇਲ ਅਤੇ ਮੁਲਾਜ਼ਮ ਦਾ ਦਰਜਾ ਮਿਲਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਚਲਾਨ ਭਰਨ ਨੂੰ ਲੈ ਕੇ ਵੱਡੀ ਰਾਹਤ, ਵਾਹਨ ਚਾਲਕਾਂ ਲਈ ਜ਼ਿਲ੍ਹਾ ਅਦਾਲਤ ਚੰਡੀਗੜ੍ਹ ਨੇ ਲਿਆ ਅਹਿਮ ਫ਼ੈਸਲਾ

ਅਦਾਲਤ ਨੇ ਤਰਕ ਦਿੱਤਾ ਕਿ ਨਿਯੁਕਤੀ ਸਮੇਂ ਇਸ਼ਤਿਹਾਰ ਅਤੇ ਨਿਯੁਕਤੀ ਪੱਤਰ 'ਚ ਠੇਕੇ ਦੀਆਂ ਸ਼ਰਤਾਂ ਸਪੱਸ਼ਟ ਸਨ। ਉਮੀਦਵਾਰਾਂ ਨੇ ਇਨ੍ਹਾਂ ਸ਼ਰਤਾਂ ਸਣੇ ਹੀ ਨਿਯੁਕਤੀਆਂ ਸਵੀਕਾਰ ਕੀਤੀਆਂ ਸਨ। ਅਜਿਹੇ 'ਚ ਬਾਅਦ 'ਚ ਸ਼ੁਰੂ ਤੋਂ ਹੀ ਰੈਗੂਲਰ ਤਨਖ਼ਾਹ ਸਕੇਲ ਦੀ ਮੰਗ ਸਵੀਕਾਰ ਨਹੀਂ ਕੀਤੀ ਜਾ ਸਕਦੀ। ਇਸ ਫ਼ੈਸਲੇ ਦਾ ਸਭ ਤੋਂ ਅਹਿਮ ਪਹਿਲੂ ਇਹ ਹੈ ਕਿ ਅਦਾਲਤ ਨੇ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਅਧਿਆਪਕਾਂ ਦੇ ਰੈਗੂਲਰ ਹੋਣ ਦਾ ਰਾਹ ਖੋਲ੍ਹ ਦਿੱਤਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

 


author

Babita

Content Editor

Related News