ਜਲੰਧਰ 'ਚ BSF ਹੈੱਡਕੁਆਰਟਰ ਨੇੜੇ ਹੋਏ IED ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਪਾਕਿ ਡੌਨ ਸ਼ਹਿਜ਼ਾਦ ਭੱਟੀ ਨਾਲ ਜੁੜੇ ਤਾਰ

Thursday, May 14, 2026 - 11:44 AM (IST)

ਜਲੰਧਰ 'ਚ BSF ਹੈੱਡਕੁਆਰਟਰ ਨੇੜੇ ਹੋਏ IED ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਪਾਕਿ ਡੌਨ ਸ਼ਹਿਜ਼ਾਦ ਭੱਟੀ ਨਾਲ ਜੁੜੇ ਤਾਰ

ਜਲੰਧਰ (ਸੋਨੂੰ)- 5 ਮਈ ਦੀ ਰਾਤ ਨੂੰ ਜਲੰਧਰ ਵਿੱਚ ਬੀ. ਐੱਸ. ਐੱਫ਼. ਹੈੱਡਕੁਆਰਟਰ ਦੇ ਸਾਹਮਣੇ ਹੋਏ ਆਈ. ਈ. ਡੀ.  ਧਮਾਕੇ ਮਾਮਲੇ 'ਚ ਪੁਲਸ ਅਤੇ ਖ਼ੁਫ਼ੀਆ ਵਿੰਗ ਨੂੰ ਮਹੱਤਵਪੂਰਨ ਸੁਰਾਗ ਮਿਲੇ ਹਨ। ਪੰਜਾਬ 'ਚ ਇੱਕ ਵੱਡਾ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਟੀਮਾਂ ਦੇਰ ਰਾਤ ਤੱਕ ਨਕੋਦਰ, ਕਪੂਰਥਲਾ, ਨਵਾਂਸ਼ਹਿਰ, ਅੰਮ੍ਰਿਤਸਰ, ਤਰਨਤਾਰਨ ਅਤੇ ਹੁਸ਼ਿਆਰਪੁਰ ਖੇਤਰਾਂ 'ਚ ਜਾਂਚ ਕਰ ਰਹੀਆਂ ਹਨ। ਇਸ ਕਾਰਵਾਈ ਦੌਰਾਨ ਪੁਲਸ ਨੇ ਕੁੱਲ੍ਹ 17 ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਹੈ। ਹਿਰਾਸਤ 'ਚ ਲਏ ਗਏ ਜ਼ਿਆਦਾਤਰ ਵਿਅਕਤੀ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੇ ਸੰਪਰਕ 'ਚ ਸਨ।

ਇਹ ਵੀ ਪੜ੍ਹੋ: ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ 'ਚ ਕਰਵਾ 'ਤਾ ਵਿਆਹ

ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਅਤੇ ਜਲੰਧਰ ਦੋਵੇਂ ਧਮਾਕੇ ਪਾਕਿਸਤਾਨ ਦੀ ਆਈ. ਐੱਸ. ਆਈ. ਏਜੰਸੀ ਨੇ ਆਪਣੇ ਖਾਲਿਸਤਾਨੀ ਨੈੱਟਵਰਕ ਰਾਹੀਂ ਕੀਤੇ ਸਨ। ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਦੇ ਬਹੁਤ ਨੇੜੇ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News