ਕਰਨਲ ਬਾਠ ''ਤੇ ਹੋਏ ਹਮਲੇ ਦੇ ਮਾਮਲੇ ''ਚ ਵੱਡੀ ਅਪਡੇਟ, SIT ਦੇ ਮੁਖੀ ADGP ਨੇ ਦਿੱਤਾ ਵੱਡਾ ਬਿਆਨ
Monday, Mar 31, 2025 - 02:46 PM (IST)

ਪਟਿਆਵਾ (ਬਲਜਿੰਦਰ)- ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਅੱਜ ਪਟਿਆਲਾ ਪਹੁੰਚੀ। ਟੀਮ ਨੇ ਪਹਿਲਾਂ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਹੁਣ ਤੱਕ ਪਟਿਆਲਾ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਦੀ ਸਮੁੱਚੀ ਰਿਪੋਰਟ ਲਈ। ਇਸ ਤੋਂ ਬਾਅਦ ਉਨ੍ਹਾਂ ਨੇ ਇਸ ਘਟਨਾ ਨਾਲ ਸੰਬੰਧਤ ਕੁਝ ਵਿਅਕਤੀਆਂ ਨਾਲ ਗੱਲ ਵੀ ਕੀਤੀ।
ਇਸ ਤੋਂ ਬਾਅਦ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੇ ਮੁਖੀ ਏ. ਡੀ. ਜੀ. ਪੀ. ਏ. ਐੱਸ. ਰਾਏ ਨੇ ਕਿਹਾ ਕਿ ਸਪੈਸ਼ਲ ਇੰਵੈਸਟੀਗੇਸ਼ਨ ਟੀਮ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ ਅਤੇ ਇਸ ਦਾ ਸਬੰਧਤ ਸਾਰੇ ਸਬੂਤ ਇਕੱਠਾ ਕਰਨ ਤੋਂ ਬਾਅਦ ਹੀ ਕਿਸੇ ਨਤੀਜੇ 'ਤੇ ਪਹੁੰਚੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਜੋ ਇਹ ਘਟਨਾ ਵਾਪਰੀ ਹੈ, ਉਹ ਬਹੁਤ ਮਾੜੀ ਹੈ ਕਿਉਂਕਿ ਫ਼ੌਜ ਅਤੇ ਪੁਲਸ ਦੋਵੇਂ ਹੀ ਮਹੱਤਵਪੂਰਨ ਪਹਿਲੂ ਹਨ, ਜੋ ਬਾਰਡਰ ਅਤੇ ਸਮਾਜ ਵਿੱਚ ਦੁਸ਼ਮਣਾਂ ਖ਼ਿਲਾਫ਼ ਆਪਣੀ ਡਿਊਟੀ ਨਿਭਾਉਂਦੇ ਹਨ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਘਾਤਕ ਸਾਬਤ ਹੋ ਸਕਦੀ ਗਰਮੀ, ਐਡਵਾਈਜ਼ਰੀ ਜਾਰੀ
ਇਹ ਵੀ ਪੜ੍ਹੋ: UK ਗਿਆ ਕੁੱਲ੍ਹੜ ਪਿੱਜ਼ਾ ਕੱਪਲ ਮੁੜ ਸੁਰਖੀਆਂ 'ਚ, ਇਸ ਵਾਇਰਲ ਵੀਡੀਓ ਨੂੰ ਲੈ ਕੇ...
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੇਕਰ ਕੋਈ ਗਵਾਹ ਜਾਂ ਫਿਰ ਕੋਈ ਹੋਰ ਜਿਹੜੇ ਇਸ ਘਟਨਾ ਬਾਰੇ ਕੁਝ ਕਹਿਣਾ ਚਾਹੁੰਦਾ ਹੋਵੇ ਉਹ ਦੋ ਅਪ੍ਰੈਲ ਨੂੰ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੂੰ ਮਿਲ ਸਕਦਾ ਹੈ। ਏ. ਡੀ. ਜੀ. ਪੀ. ਨੇ ਇਸ ਘਟਨਾ ਸਬੰਧੀ ਕੋਈ ਵੀ ਜਾਣਕਾਰੀ ਦੇਣ ਲਈ ਇਕ ਨੰਬਰ ਵੀ ਜਨਤਕ ਕੀਤਾ ਹੈ। ਉਨ੍ਹਾਂ ਕਿਹਾ ਕਿ 75083-00342 ਨੰਬਰ 'ਤੇ ਪਟਿਆਲਾ ਦਾ ਕੋਈ ਵੀ ਨਾਗਰਿਕ ਇਸ ਮਾਮਲੇ ਸਬੰਧੀ ਜਾਣਕਾਰੀ ਦੇਣ ਲਈ ਗੱਲ ਰੱਖ ਸਕਦਾ ਹੈ। ਇਥੇ ਦੱਸ ਦਈਏ ਕਿ ਦੂਜੇ ਪਾਸੇ ਕਰਨਲ ਬਾਠ ਦੇ ਪਰਿਵਾਰ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਹੋਇਆ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਿਸੇ ਵੀ ਜਾਂਚ ਏਜੰਸੀ ਵਿੱਚ ਵਿਸ਼ਵਾਸ ਨਹੀਂ ਰੱਖਦੇ ਇਸ ਲਈ ਉਹ ਕਿਸੇ ਵੀ ਜਾਂਚ ਏਜੰਸੀ ਅੱਗੇ ਆਪਣਾ ਕੋਈ ਪੱਖ ਨਹੀਂ ਰੱਖਣਗੇ।
ਇਹ ਵੀ ਪੜ੍ਹੋ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ CM ਭਗਵੰਤ ਮਾਨ ਦਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e