ਵੱਡੀ ਵਾਰਦਾਤ: ਕੈਨੇਡਾ ''ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

Sunday, Jul 26, 2026 - 04:08 PM (IST)

ਵੱਡੀ ਵਾਰਦਾਤ: ਕੈਨੇਡਾ ''ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਅੰਮ੍ਰਿਤਸਰ: ਕੈਨੇਡਾ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਟੋਰਾਂਟੋ 'ਚ ਰਹਿੰਦੀ ਇੱਕ ਪੰਜਾਬੀ ਕੁੜੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਵਾਰਦਾਤ ਟੋਰਾਂਟੋ ਦੇ ਇਟੋਬੀਕੋਕ ਇਲਾਕੇ 'ਚ ਹੋਈ ਹੈ। ਪੁਲਿਸ ਨੇ ਇਸਨੂੰ ਟਾਰਗੇਟਿਡ ਹਮਲਾ ਦੱਸਿਆ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਸ਼ਰਨਜੀਤ ਸਿੰਘ (37) ਵਾਸੀ ਬਰੈਂਪਟਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਵੀ ਪੰਜਾਬੀ ਨੌਜਵਾਨ ਦੱਸਿਆ ਜਾ ਰਿਹਾ ਹੈ। ਉਸ 'ਤੇ ਫਰਸਟ ਡਿਗਰੀ ਮਰਡਰ ਭਾਵ ਪਹਿਲੇ ਦਰਜੇ ਦੇ ਕਤਲ ਦਾ ਦੋਸ਼ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ

ਟੋਰਾਂਟੋ ਪੁਲਸ ਨੇ ਮ੍ਰਿਤਕਾ ਦੀ ਪਛਾਣ ਨਵਨੀਤ ਕੌਰ (26) ਵਜੋਂ ਕੀਤੀ ਹੈ। ਪੁਲਸ ਵੱਲੋਂ ਜਾਰੀ ਬਿਆਨ ਮੁਤਾਬਕ, ਘਟਨਾ ਦੇ ਸਮੇਂ ਪੀੜਤ ਮੁਟਿਆਰ ਅਤੇ ਮੁਲਜ਼ਮ ਵਿਚਕਾਰ ਕੁਝ ਸਮਾਂ ਗੱਲਬਾਤ ਹੋਈ, ਜਿਸ ਤੋਂ ਤੁਰੰਤ ਬਾਅਦ ਮੁਲਜ਼ਮ ਨੇ ਔਰਤ ’ਤੇ ਗੋਲੀ ਚਲਾ ਦਿੱਤੀ। ਮੌਕੇ ’ਤੇ ਨਜ਼ਦੀਕ ਚਾਹ ਪੀ ਰਹੇ ਇੱਕ ਚਸ਼ਮਦੀਦ ਨੇ ਦੱਸਿਆ ਕਿ ਉਸ ਨੇ ਇੱਕ ਵਿਅਕਤੀ ਨੂੰ ਔਰਤ ਕੋਲ ਆਉਂਦੇ ਅਤੇ ਥੋੜ੍ਹੀ ਦੇਰ ਗੱਲ ਕਰਨ ਤੋਂ ਬਾਅਦ ਅਚਾਨਕ ਗੋਲੀ ਚਲਾਉਂਦੇ ਦੇਖਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਪੀੜਤ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਡਾਕਟਰਾਂ ਨੇ ਉਸ ਨੂੰ ਮੌਕੇ ’ਤੇ ਹੀ ਮ੍ਰਿਤਕ ਐਲਾਨ ਦਿੱਤਾ। ਗੋਲੀਬਾਰੀ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਪਰ ਪੁਲੀਸ ਵੱਲੋਂ ਚਲਾਏ ਗਈ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ ਉਸ ਨੂੰ ਕਾਬੂ ਕਰ ਲਿਆ ਗਿਆ। 

ਇਹ ਵੀ ਪੜ੍ਹੋ- ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shivani Bassan

Content Editor

Related News