ਤਰਨਤਾਰਨ ’ਚ ਵਾਪਰੀ ਵੱਡੀ ਵਾਰਦਾਤ, ਨੂੰਹ ਨੇ ਕੁੱਟ-ਕੁੱਟ ਕੀਤਾ ਸੱਸ ਦਾ ਕਤਲ
Thursday, May 12, 2022 - 10:05 PM (IST)
ਖੇਮਕਰਨ (ਸੋਨੀਆ, ਸੰਦੀਪ) : ਥਾਣਾ ਵਲਟੋਹਾ ਦੇ ਅਧੀਨ ਪੈਂਦੇ ਪਿੰਡ ਮਹਿਮੂਦਪੁਰਾ ਵਿਖੇ ਉਸ ਵੇਲੇ ਇਕ ਵੱਡੀ ਘਟਨਾ ਵਾਪਰੀ, ਜਦੋਂ ਨੂੰਹ ਵੱਲੋਂ ਆਪਣੀ ਸੱਸ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਚਰਨ ਕੌਰ ਪਤਨੀ ਖਜ਼ਾਨ ਸਿੰਘ ਦੀ ਲੜਕੀ ਦਲਜੀਤ ਕੌਰ ਨੇ ਦੱਸਿਆ ਉਸ ਦੀ ਭਾਬੀ ਕੋਮਲਪ੍ਰੀਤ ਕੌਰ ਹਰ ਰੋਜ਼ ਘਰ ’ਚ ਲੜਾਈ-ਝਗੜਾ ਰੱਖਦੀ ਸੀ। ਉਸ ਨੇ ਦੱਸਿਆ ਕਿ ਮੈਨੂੰ ਸ਼ੱਕ ਹੈ ਕਿ ਮੇਰੀ ਮਾਂ ਦੀ ਕੁੱਟਮਾਰ ਮੇਰੀ ਭਾਬੀ ਵੱਲੋਂ ਕੀਤੀ ਗਈ ਹੈ, ਜਿਸ ਕਾਰਨ ਉਸ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਮਹਾਰਾਸ਼ਟਰ ’ਚ ਧਰਮ ਪਰਿਵਰਤਨ ਖ਼ਿਲਾਫ਼ ਸਿੱਖ ਭਾਈਚਾਰੇ ਨੇ ਰਾਜਪਾਲ ਨੂੰ ਦਿੱਤਾ ਮੰਗ-ਪੱਤਰ, ਕੀਤੀ ਇਹ ਮੰਗ
ਇਸ ਸਬੰਧ ’ਚ ਥਾਣਾ ਵਲਟੋਹਾ ਦੇ ਮੁਖੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਮਾਮਲਾ ਦਲਜੀਤ ਕੌਰ ਦੇ ਬਿਆਨਾਂ ’ਤੇ ਕੋਮਲਪ੍ਰੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਗੋਪੀ ਵਾਸੀ ਮੱਖੂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਝੋਨੇ ਦੀ ਸਿੱਧੀ ਬੀਜਾਈ ਨੂੰ ਲੈ ਕੇ ਕਿਸਾਨਾਂ ਦੀ ਸਰਕਾਰ ਅੱਗੇ ਵੱਡੀ ਸ਼ਰਤ