ਪੰਜਾਬ ''ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ

Friday, Sep 11, 2026 - 05:35 PM (IST)

ਪੰਜਾਬ ''ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ

ਪਠਾਨਕੋਟ- ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨੇ ਇਕ ਵਿਦੇਸ਼ੀ-ਅਧਾਰਤ ਟਾਰਗੇਟ ਕਿਲਿੰਗ ਸਾਜ਼ਿਸ਼ ਨੂੰ ਨਾਕਾਮ ਕਰਕੇ  2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਦੇ ਕਬਜ਼ੇ 'ਚੋਂ 2 ਆਧੁਨਿਕ .30 ਬੋਰ ਪਿਸਤੌਲ ਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ । ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਦੋਸ਼ੀ ਇੱਕ ਵਿਦੇਸ਼ੀ-ਅਧਾਰਤ ਹੈਂਡਲਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਅਤੇ ਹਾਲ ਹੀ ਵਿੱਚ ਨਿਰਧਾਰਤ ਕੰਮ ਨੂੰ ਅੰਜਾਮ ਦੇਣ ਲਈ ਦੁਬਈ ਤੋਂ ਆਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖਿਲਾਫ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ  ਵਿਖੇ ਐਫਆਈਆਰ ਦਰਜ ਕੀਤੀ ਗਈ ਹੈ, ਅਤੇ ਨੈੱਟਵਰਕ ਦੇ ਪਿਛਲੇ ਅਤੇ ਅਗਲੇਰੇ ਸਬੰਧਾਂ ਦਾ ਪਰਦਾਫਾਸ਼ ਕਰਨ ਅਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ-ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ 3 ਘੰਟੇ ਰਹੇਗਾ ਚੱਕਾ ਜਾਮ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News