ਟ੍ਰਾਈਸਿਟੀ 'ਚ ਵੱਡੀ ਵਾਰਦਾਤ ਟਲੀ! ਵਿਦੇਸ਼ੀ ਗੈਂਗਸਟਰਾਂ ਦਾ ਮੁੱਖ ਸੰਚਾਲਕ ਹਥਿਆਰਾਂ ਸਣੇ ਗ੍ਰਿਫ਼ਤਾਰ

Friday, May 01, 2026 - 01:59 PM (IST)

ਟ੍ਰਾਈਸਿਟੀ 'ਚ ਵੱਡੀ ਵਾਰਦਾਤ ਟਲੀ! ਵਿਦੇਸ਼ੀ ਗੈਂਗਸਟਰਾਂ ਦਾ ਮੁੱਖ ਸੰਚਾਲਕ ਹਥਿਆਰਾਂ ਸਣੇ ਗ੍ਰਿਫ਼ਤਾਰ

ਚੰਡੀਗੜ੍ਹ/ਮੋਹਾਲੀ : ਪੰਜਾਬ 'ਚ ਸੰਗਠਿਤ ਅਪਰਾਧ ਵਿਰੁੱਧ ਜਾਰੀ ਮੁਹਿੰਮ ਦੌਰਾਨ ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ। ਐੱਸ. ਏ. ਐੱਸ. ਨਗਰ ਪੁਲਸ ਨਾਲ ਮਿਲ ਕੇ ਕੀਤੇ ਗਏ ਇੱਕ ਸਾਂਝੇ ਆਪਰੇਸ਼ਨ ਦੌਰਾਨ ਵਿਦੇਸ਼ੀ ਆਧਾਰਿਤ ਗੈਂਗਸਟਰਾਂ ਦੇ ਇੱਕ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ .32 ਕੈਲੀਬਰ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ! ਕਿਸ ਤਾਰੀਖ਼ ਤੋਂ ਹੋਣਗੀਆਂ ਸ਼ੁਰੂ?

ਮੁੱਢਲੀ ਜਾਂਚ 'ਚ ਇਹ ਖ਼ੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਸਿੱਧੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਉਸਨੂੰ ਟ੍ਰਾਈਸਿਟੀ (ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ) ਖੇਤਰ 'ਚ ਕਈ ਅਹਿਮ ਨਿਸ਼ਾਨੇ ਸੌਂਪੇ ਗਏ ਸਨ, ਜਿਨ੍ਹਾਂ 'ਤੇ ਹਮਲਾ ਕਰਨ ਦੀ ਯੋਜਨਾ ਸੀ। ਪੁਲਸ ਅਨੁਸਾਰ ਇਸ ਗ੍ਰਿਫ਼ਤਾਰੀ ਨਾਲ ਖੇਤਰ 'ਚ ਹੋਣ ਵਾਲੀਆਂ ਸੰਭਾਵੀ ਗੰਭੀਰ ਅਪਰਾਧਿਕ ਵਾਰਦਾਤਾਂ ਨੂੰ ਸਫ਼ਲਤਾ ਪੂਰਵਕ ਟਾਲ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕ ਹੋ ਜਾਣ ਸਾਵਧਾਨ! ਹੁਣ ਨਹੀਂ ਚੱਲੇਗੀ ਕੋਈ ਸਿਫ਼ਾਰਿਸ਼, ਕੀਤੇ ਆਹ ਕੰਮ ਤਾਂ...

ਦੱਸਣਯੋਗ ਹੈ ਕਿ ਇਹ ਗ੍ਰਿਫ਼ਤਾਰੀ 18 ਅਪ੍ਰੈਲ ਨੂੰ ਕੀਤੇ ਗਏ ਉਸ ਆਪਰੇਸ਼ਨ ਦੀ ਅਗਲੀ ਕੜੀ ਹੈ, ਜਿਸ 'ਚ ਚਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਵੱਡੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਸੀ। ਪੰਜਾਬ ਡੀ. ਜੀ. ਪੀ. ਨੇ ਦੱਸਿਆ ਕਿ ਇਸ ਪੂਰੇ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਲਈ ਅਤੇ ਮੁਲਜ਼ਮ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਸ ਸੂਬੇ 'ਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e



 


author

Babita

Content Editor

Related News