ਪੰਜਾਬ 'ਚ ਵੋਟਾਂ ਦੌਰਾਨ ਵੱਡੀ ਵਾਰਦਾਤ, ਸੋਸ਼ਲ ਮੀਡੀਆ 'ਤੇ ਪਾ ਦਿੱਤੀ ਵੀਡੀਓ
Tuesday, Oct 15, 2024 - 02:44 PM (IST)
ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਪਿੰਡ ਅਕਲੀਆਂ ਕਲਾਂ 'ਚ ਪੰਚਾਇਤੀ ਚੋਣਾਂ ਦੌਰਾਨ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਵਿਰੋਧੀ ਧਿਰ ਦੇ ਨੌਜਵਾਨਾਂ ਵੱਲੋਂ ਸਵਿੱਫਟ ਗੱਡੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਖ਼ੁਦ ਹੀ ਮੋਬਾਇਲ 'ਤੇ ਵੀਡੀਓ ਬਣਾਈ ਗਈ ਅਤੇ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਕੀਤੀ ਗਈ।
ਮਿਲੀ ਜਾਣਕਾਰੀ ਮੁਤਾਬਕ ਇਹ ਸਵਿੱਫਟ ਗੱਡੀ ਅਕਲੀਆਂ ਕਲਾਂ ਤੋਂ ਟਰੱਕ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਦੀ ਹੈ, ਜਿਸ ਦੇ ਦੱਸਣ ਮੁਤਾਬਕ ਇਹ ਕਾਰ ਉਸ ਦਾ ਭਰਾ ਚਲਾ ਰਿਹਾ ਸੀ, ਜੋ ਵੋਟਰਾਂ ਨੂੰ ਉਨ੍ਹਾਂ ਦੇ ਘਰਾਂ 'ਚੋਂ ਲੈਣ ਲਈ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬੀਓ ਚੋਣਾਂ ਲਈ ਫਿਰ ਹੋ ਜਾਓ ਤਿਆਰ! ਅੱਜ ਹੋ ਸਕਦੈ ਤਾਰੀਖ਼ਾਂ ਦਾ ਐਲਾਨ
ਇਸ ਦੌਰਾਨ ਕੁੱਝ ਸ਼ਰਾਰਤੀ ਨੌਜਵਾਨਾਂ ਵੱਲੋਂ ਖੜ੍ਹੀ ਗੱਡੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਅਤੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾਈ ਗਈ। ਫਿਲਹਾਲ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਚੁੱਕੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8