ਅਬੋਹਰ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਨਵੇਂ ਵਿਆਹੇ ਜੋੜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Sunday, Oct 17, 2021 - 06:47 PM (IST)

ਅਬੋਹਰ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਨਵੇਂ ਵਿਆਹੇ ਜੋੜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਅਬੋਹਰ (ਰੰਜੀਵ ਰਹੇਜਾ)-ਉਪ-ਮੰਡਲ ਦੇ ਪਿੰਡ ਸੱਪਾਂਵਾਲੀ ’ਚ ਲੜਕੀ ਪੱਖ ਦੇ ਲੋਕਾਂ ਨੇ ਨਵੇਂ ਵਿਆਹੇ ਜੋੜੇ ਨੂੰ ਮਾਰ ਕੇ ਉਨ੍ਹਾਂ ਦੀਆਂ ਲਾਸ਼ਾਂ ਪਿੰਡ ਦੇ ਵਿਚੋ-ਵਿਚ ਚੌਰਾਹੇ ’ਚ ਸੁੱਟ ਦਿੱਤੀਆਂ। ਇਸ ਸਬੰਧੀ ਸੂਚਨਾ ਮਿਲਣ ’ਤੇ ਭਾਰੀ ਪੁਲਸ ਫੋਰਸ ਮੌਕੇ ’ਤੇ ਪਹੁੰਚ ਗਈ। ਲੜਕਾ ਤੇ ਲੜਕੀ ਦੋਵੇਂ ਵੱਖ-ਵੱਖ ਬਰਾਦਰੀਆਂ ਦੇ ਦੱਸੇ ਜਾ ਰਹੇ ਹਨ। ਇਹ ਦੋਵੇਂ ਇਕੱਠੇ ਪੜ੍ਹਦੇ ਸਨ ਤੇ ਪਿਛਲੇ ਮਹੀਨੇ ਘਰੋਂ ਭੱਜ ਕੇ ਦਿੱਲੀ ’ਚ ਕੋਰਟ ਮੈਰਿਜ ਕਰਵਾਈ ਸੀ ਪਰ ਅੱਜ ਲੜਕੀ ਦੇ ਰਿਸ਼ਤੇਦਾਰ ਨੇ ਦੋਵਾਂ ਨੂੰ ਫੜ ਲਿਆ ਤੇ ਉਨ੍ਹਾਂ ਦਾ ਕਤਲ ਕਰ ਕੇ ਲਾਸ਼ਾਂ ਨੂੰ ਪਿੰਡ ਦੇ ਚੌਰਾਹੇ ’ਚ ਸੁੱਟ ਦਿੱਤਾ।

ਇਹ ਵੀ ਪੜ੍ਹੋ : ‘ਲਾਲ ਲਕੀਰ’ ਅੰਦਰ ਰਹਿੰਦੇ ਲੋਕਾਂ ਲਈ ਵੱਡੀ ਰਾਹਤ, CM ਚੰਨੀ ਵੱਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ

PunjabKesari

ਥਾਣਾ ਖੂਈਆਂ ਪੁਲਸ ਸਮੇਤ ਅਬੋਹਰ ਦੇ ਡੀ. ਐੱਸ. ਪੀ. ਰਾਹੁਲ ਭਾਰਦਵਾਜ, ਬੱਲੂਆਣਾ ਦੇ ਡੀ. ਐੱਸ. ਪੀ. ਅਵਤਾਰ ਸਿੰਘ ਸਮੇਤ ਭਾਰੀ ਪੁਲਸ ਫੋਰਸ ਮੌਕੇ ’ਤੇ ਪਹੁੰਚੇ ਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਸਹਾਇਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਲੜਕੇ ਦੇ ਰਿਸ਼ਤੇਦਾਰਾਂ ਨੇ ਪੁਲਸ ਨੂੰ ਲਾਸ਼ ਉਠਾਉਣ ਤੋਂ ਮਨ੍ਹਾ ਕਰ ਦਿੱਤਾ ਹੈ ਤੇ ਮੰਗ ਕੀਤੀ ਹੈ ਕਿ ਜਦੋਂ ਤਕ ਲੜਕੀ ਪੱਖ ਦੇ ਲੋਕਾਂ ’ਤੇ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਨ੍ਹਾਂ ਨੂੰ ਲਾਸ਼ ਨਹੀਂ ਉਠਾਉਣ ਦੇਣਗੇ।


author

Manoj

Content Editor

Related News